05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਅਮਨ ਸਪੋਰਟਸ ਕਲੱਬ ਦੇ ਬੱਚਿਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਮਾਰੀਆਂ ਮੱਲਾਂ

ਮੰਡੀ ਗੋਬਿੰਦਗੜ੍ਹ, 4 ਅਕਤੂਬਰ (ਇਕਬਾਲਦੀਪ ਸੰਧੂ)- ਜ਼ਿਲ੍ਹਾ ਪੱਧਰੀ ਰੋਲਰ ਸਕੇਟਿੰਗ ਮੁਕਾਬਲਿਆਂ ਵਿਚ ਅਮਨ ਸਪੋਰਟਸ ਕਲੱਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਗਮੇ ਆਪਣੇ ਨਾਂਅ ਕੀਤੇ। ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਰੋਲਰ ਸਕੇਟਿੰਗ ਦੇ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ, ਪਿੰਡਾਂ ਤੇ ਖੇਡ ਕਲੱਬਾਂ ਦੇ ਖਿਡਾਰੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 05-10-2026
ਮੰਡੀ ਗੋਬਿੰਦਗੜ੍ਹ, 4 ਅਕਤੂਬਰ (ਇਕਬਾਲਦੀਪ ਸੰਧੂ)- ਜ਼ਿਲ੍ਹਾ ਪੱਧਰੀ ਰੋਲਰ ਸਕੇਟਿੰਗ ਮੁਕਾਬਲਿਆਂ ਵਿਚ ਅਮਨ ਸਪੋਰਟਸ ਕਲੱਬ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਗਮੇ ਆਪਣੇ ਨਾਂਅ ਕੀਤੇ। ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਰੋਲਰ ਸਕੇਟਿੰਗ ਦੇ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ, ਪਿੰਡਾਂ ਤੇ ਖੇਡ ਕਲੱਬਾਂ ਦੇ ਖਿਡਾਰੀਆਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਅਮਨ ਸਪੋਰਟਸ ਕਲੱਬ ਦੇ ਬੱਚਿਆਂ ਨੇ ਅੰਡਰ-14, ਅੰਡਰ-17 ਅਤੇ ਅੰਡਰ-21 ਵਰਗਾਂ ਵਿਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਲੱਬ ਦੀ ਖਿਡਾਰਨ ਸੀਰਤ ਮਾਵੀ ਨੇ 2 ਗੋਲਡ ਅਤੇ 1 ਸਿਲਵਰ ਮੈਡਲ ਹਾਸਲ ਕੀਤਾ। ਪ੍ਰੀਤਮ ਕੁਮਾਰ ਨੇ 2 ਸਿਲਵਰ ਮੈਡਲ, ਸੁਸ਼ੀਲ ਕੁਮਾਰ ਨੇ 3 ਗੋਲਡ ਮੈਡਲ, ਜਦਕਿ ਦਿਲਜੀਤ ਕੌਰ ਨੇ 3 ਗੋਲਡ ਮੈਡਲ ਜਿੱਤ ਕੇ ਕਲੱਬ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਕੋਚ ਅਮਨਦੀਪ ਕੌਰ ਅਤੇ ਸਵਰਨ ਸਿੰਘ ਨੇ ਸਾਰੇ ਬੱਚਿਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਮਿਹਨਤ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਲਗਨ, ਮਿਹਨਤ ਅਤੇ ਲਗਾਤਾਰ ਅਭਿਆਸ ਸਦਕਾ ਹੀ ਇਹ ਸ਼ਾਨਦਾਰ ਨਤੀਜੇ ਹਾਸਲ ਹੋਏ ਹਨ। ਅਮਨ ਸਪੋਰਟਸ ਕਲੱਬ ਦੇ ਖਿਡਾਰੀਆਂ ਦੀ ਇਸ ਪ੍ਰਾਪਤੀ ਨਾਲ ਕਲੱਬ ਵਿੱਚ ਖ਼ੁਸ਼ੀ ਦਾ ਮਾਹੌਲ ਹੈ ਤੇ ਇਲਾਕੇ ਦੇ ਲੋਕਾਂ ਵਲੋਂ ਵੀ ਜੇਤੂ ਖਿਡਾਰੀਆਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਸਫ਼ਾਈ ਮੁਹਿੰਮ ਚਲਾਈ ਅਗਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਬਚਾਇਆ ਜਾ ਸਕਦਾ- ਰਾਜੂ ਖੰਨਾ
Ad Position 24