04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮਜ਼ਬੂਤੀ ਲਈ ਪਿੰਡਾਂ-ਸ਼ਹਿਰਾਂ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ- ਬਲਤੇਜ ਸਿੰਘ

ਅਮਲੋਹ, 4 ਅਕਤੂਬਰ, (ਕੇਵਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਅਮਲੋਹ ਤੋਂ ਨਵ-ਨਿਯੁਕਤ ਕੋਆਰਡੀਨੇਟਰ ਬਲਤੇਜ ਸਿੰਘ ਮਹਿਮੂਦਪੁਰ ਦਾ ਪਿੰਡ ਮੁੱਢੜੀਆਂ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਸਮਾਗਮ ਸੂਬਾ ਜਥੇਬੰਦਕ ਸਕੱਤਰ ਅਮਰਜੀਤ ਸਿੰਘ ਮੁੱਢੜੀਆਂ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦੌਰਾਨ ਬਲਤੇਜ ਸਿੰਘ ਮਹਿਮੂਦਪੁਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਵੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 05-10-2026
ਅਮਲੋਹ, 4 ਅਕਤੂਬਰ, (ਕੇਵਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਅਮਲੋਹ ਤੋਂ ਨਵ-ਨਿਯੁਕਤ ਕੋਆਰਡੀਨੇਟਰ ਬਲਤੇਜ ਸਿੰਘ ਮਹਿਮੂਦਪੁਰ ਦਾ ਪਿੰਡ ਮੁੱਢੜੀਆਂ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਸਮਾਗਮ ਸੂਬਾ ਜਥੇਬੰਦਕ ਸਕੱਤਰ ਅਮਰਜੀਤ ਸਿੰਘ ਮੁੱਢੜੀਆਂ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦੌਰਾਨ ਬਲਤੇਜ ਸਿੰਘ ਮਹਿਮੂਦਪੁਰ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਵੀ ਦਿੱਤੀ ਗਈ। ਇਸ ਮੌਕੇ ਬਲਤੇਜ ਸਿੰਘ ਮਹਿਮੂਦਪੁਰ ਨੇ ਕਿਹਾ ਕਿ ਹਲਕਾ ਅਮਲੋਹ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਲਗਾਤਾਰ ਪਿਆਰ ਤੇ ਮਾਣ-ਸਨਮਾਨ ਦਿੱਤਾ ਜਾ ਰਿਹਾ ਹੈ, ਜਿਸ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਪਾਰਟੀ ਦੀ ਮਜ਼ਬੂਤੀ ਲਈ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਤੇ ਇਨ੍ਹਾਂ ਮੀਟਿੰਗਾਂ ਵਿਚ ਲੋਕਾਂ ਵਲੋਂ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਦੇ ਚੰਗੇ ਨਤੀਜੇ ਵੀ ਸਾਹਮਣੇ ਆਉਂਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ’ਤੇ ਖਰਾ ਉਤਰਨ ਵਿਚ ਅਸਫਲ ਰਹੀ ਹੈ, ਜਿਸ ਕਾਰਨ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਅਮਰਜੀਤ ਸਿੰਘ ਮੁੱਢੜੀਆਂ ਨੇ ਕਿਹਾ ਕਿ ਉਹ ਬਲਤੇਜ ਸਿੰਘ ਮਹਿਮੂਦਪੁਰ ਦੇ ਮੋਢੇ ਨਾਲ ਮੋਢਾ ਜੋੜ ਕੇ ਪਾਰਟੀ ਨੂੰ ਹਲਕੇ ਵਿਚ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਇਸ ਮੌਕੇ ਗੁਰਮੇਲ ਸਿੰਘ, ਜਸਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਰਵਿੰਦਰ ਸਿੰਘ, ਹਰਦੀਪ ਸਿੰਘ, ਕੁਲਵੰਤ ਸਿੰਘ, ਗੁਰਦੀਪ ਸਿੰਘ ਕਾਹਲੋ ਤੇ ਅਵਤਾਰ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਐਨ. ਕੇ. ਸ਼ਰਮਾ ਬਸੀ ਪਠਾਣਾਂ ’ਚ ਅੱਜ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨਗੇ- ਦਰਬਾਰਾ ਸਿੰਘ ਗੁਰੂ ਅਗਲੀ ਖ਼ਬਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਮਾਨ ਸਰਕਾਰ ਨੇ ਇਤਿਹਾਸਿਕ ਕਦਮ ਚੁੱਕੇ- ਵਿਧਾਇਕ ਰਾਏ
Ad Position 24