04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

2027 ’ ਚ ‘ਆਪ’ ਸਰਕਾਰ ਨੂੰ ਚੱਲਦਾ ਕਰਕੇ ਕਾਂਗਰਸ ਨੂੰ ਮੌਕਾ ਦੇਣਗੇ ਪੰਜਾਬ ਵਾਸੀ- ਡਾ. ਅਮਰ ਸਿੰਘ, ਰਣਦੀਪ ਨਾਭਾ

ਅਮਲੋਹ, 4 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਨਜ਼ਦੀਕੀ ਪਿੰਡ ਬਡਾਲੀ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਮੈਂਬਰ ਪਾਰਲੀਮੈਂਟ ਡਾ.

Ad Position 21
No active advertisement
ਅਜੀਤ ਡੈਸਕ 05-10-2026
ਅਮਲੋਹ, 4 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਨਜ਼ਦੀਕੀ ਪਿੰਡ ਬਡਾਲੀ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਅਤੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵਲੋਂ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਡਾ. ਅਮਰ ਸਿੰਘ ਅਤੇ ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਲੋਕ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਿਲ ਰਹੇ ਸਮਰਥਨ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ‘ਆਪ’ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਕੇ ਕਾਂਗਰਸ ਪਾਰਟੀ ਨੂੰ ਸੱਤਾ ਸੰਭਾਲਣ ਦਾ ਮੌਕਾ ਦੇਣਗੇ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਸਾਬਕਾ ਸਰਪੰਚ ਜਗਵੀਰ ਸਿੰਘ ਬਡਾਲੀ, ਗੁਰਮੁੱਖ ਨਰਾਇਣਗੜ੍ਹ, ਰਛਪਾਲ ਮੁੱਢੜੀਆਂ ਸਾਬਕਾ ਸਰਪੰਚ, ਚੇਅਰਮੈਨ ਰਣਜੀਤ ਸਿੰਘ ਕੋਟਲੀ, ਕਾਲਾ ਭੱਦਲਥੂਹਾ, ਕਰਮਜੀਤ ਭੱਦਲਥੂਹਾ, ਜਵਾਹਰ, ਅਮਰੀਕ ਸਿੰਘ ਮੁੱਢੜੀਆ, ਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ, ਗੁਰਜੰਟ ਸਿੰਘ, ਗੁਰਚਰਨ ਸਿੰਘ, ਬਲਦੇਵ ਸਿੰਘ, ਹਰਨੇਕ ਸਿੰਘ, ਦਾਰਾ ਸਿੰਘ, ਭਾਨ ਸਿੰਘ, ਪਵਿੱਤਰ ਸਿੰਘ, ਰਣਜੀਤ ਨੰਬਰਦਾਰ ਮੁੱਢੜੀਆ, ਲਵਪ੍ਰੀਤ ਕਾਹਨਪੁਰਾ, ਦਲਜੋਤ ਔਜਲਾ, ਭੂਸਣ ਸ਼ਰਮਾ, ਪੀ. ਏ. ਮਨਪ੍ਰੀਤ ਸਿੰਘ ਮਿੰਟਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਤੇ ਈ. ਐਚ.-1 ਇਨਫੋਟੈਕ ਸਾਈਬਰ ਸੁਰੱਖਿਆ ਦਰਮਿਆਨ ਸਮਝੌਤਾ ਅਗਲੀ ਖ਼ਬਰ ਐਨ. ਕੇ. ਸ਼ਰਮਾ ਬਸੀ ਪਠਾਣਾਂ ’ਚ ਅੱਜ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨਗੇ- ਦਰਬਾਰਾ ਸਿੰਘ ਗੁਰੂ
Ad Position 24