06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਨੰਬਰਦਾਰ ਯੂਨੀਅਨ ਬਸੀ ਪਠਾਣਾਂ ਦੀ ਮੀਟਿੰਗ ਹੋਈ

ਬਸੀ ਪਠਾਣਾਂ, 5 ਅਕਤੂਬਰ (ਐਚ. ਐਸ ਗੌਤਮ, ਰਾਜਿੰਦਰ ਸ਼ਰਮਾ)- ਪੰਜਾਬ ਨੰਬਰਦਾਰ ਯੂਨੀਅਨ ਦੀ ਬਸੀ ਪਠਾਣਾਂ ਇਕਾਈ ਦੀ ਮੀਟਿੰਗ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਹੇਠ ਹੋਈ।

Ad Position 21
No active advertisement
ਅਜੀਤ ਡੈਸਕ 06-10-2026
ਬਸੀ ਪਠਾਣਾਂ, 5 ਅਕਤੂਬਰ (ਐਚ. ਐਸ ਗੌਤਮ, ਰਾਜਿੰਦਰ ਸ਼ਰਮਾ)- ਪੰਜਾਬ ਨੰਬਰਦਾਰ ਯੂਨੀਅਨ ਦੀ ਬਸੀ ਪਠਾਣਾਂ ਇਕਾਈ ਦੀ ਮੀਟਿੰਗ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਮੰਗਾਂ ਨਾ ਮੰਨੇ ਜਾਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਨਾਰਾਜ਼ਗੀ ਵੀ ਜਤਾਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਮੂਹ ਨੰਬਰਦਾਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਭਗਤਣਗੇ। ਮੀਟਿੰਗ ਵਿਚ ਜਸਵਿੰਦਰ ਸਿੰਘ ਮਹਿਦੂਦਾਂ, ਬਿਕੱਰ ਸਿੰਘ ਉਦਲਪੁਰ, ਸੁਖਦੇਵ ਸਿੰਘ ਧੂੰਦਾ, ਅਰਵਿੰਦਰ ਸਿੰਘ ਬਸੀ ਪਠਾਣਾਂ, ਮਲਕੀਤ ਸਿੰਘ ਅਬਦੁੱਲਾਪੁਰ, ਸੁਖਵਿੰਦਰ ਸਿੰਘ ਉਦਲਪੁਰ, ਪ੍ਰੀਤਮ ਸਿੰਘ ਧੂੰਦਾ, ਸੁਰਮੁੱਖ ਸਿੰਘ, ਮੇਵਾ ਸਿੰਘ ਅਬਦੁੱਲਾਪੁਰ, ਰਜਿੰਦਰ ਸਿੰਘ ਬਸੀ ਪਠਾਣਾਂ ਅਤੇ ਕਰਮ ਸਿੰਘ ਭਟੇੜੀ ਆਦਿ ਨੇ ਵਿੱਛੜੀਆਂ ਰੂਹਾਂ ਨੰਬਰਦਾਰ ਗੁਰਪਾਲ ਸਿੰਘ ਹਿੰਮਤਪੁਰਾ ਅਤੇ ਗੁਰਬਿੰਦਰ ਸਿੰਘ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਇਸ ਮੌਕੇ 7 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਹੋਣ ਵਾਲੀ ਮੀਟਿੰਗ ਵਿਚ ਨੰਬਰਦਾਰਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਇਸ ਮੀਟਿੰਗ ਦੌਰਾਨ ਸਰਕਾਰ ਖ਼ਿਲਾਫ਼ ਸੰਘਰਸ਼ ਦੀ ਅਗਲੀ ਰੂਪਰੇਖਾ ਉਲੀਕੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਰ ਸਕੂਲ ਅਮਲੋਹ ਨੇ ਗਾਇਨ ਮੁਕਾਬਲੇ ’ਚ ਪਹਿਲਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਸਕਾਲਰਸ਼ਿਪ ਕਮੇਟੀ ਵਲੋਂ ਵਿਦਿਆਰਥੀਆਂ ਲਈ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ
Ad Position 24