ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਰ ਸਕੂਲ ਅਮਲੋਹ ਨੇ ਗਾਇਨ ਮੁਕਾਬਲੇ ’ਚ ਪਹਿਲਾ ਸਥਾਨ ਕੀਤਾ ਹਾਸਿਲ
ਅਮਲੋਹ, 5 ਅਕਤੂਬਰ (ਕੇਵਲ ਸਿੰਘ)- ਭਾਰਤ ਵਿਕਾਸ ਪਰਿਸ਼ਦ ਵਲੋਂ ਕਰਵਾਏ ਗਏ ਗਾਇਨ ਮੁਕਾਬਲੇ ਵਿਚ ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਅਮਲੋਹ ਦੇ ਵਿਦਿਆਰਥੀਆਂ ਨੇ ਆਪਣੀ ਬਿਹਤਰੀਨ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਜਿੱਤ ਦੇ ਨਾਲ ਹੀ ਇਹ ਵਿਦਿਆਰਥੀ ਹੁਣ ਰਾਜ ਪੱਧਰੀ ਮੁਕਾਬਲੇ ਲਈ ਵੀ ਕੁਆਲੀਫ਼ਾਈ ਕਰ ਗਏ ਹਨ।
ਅਮਲੋਹ, 5 ਅਕਤੂਬਰ (ਕੇਵਲ ਸਿੰਘ)- ਭਾਰਤ ਵਿਕਾਸ ਪਰਿਸ਼ਦ ਵਲੋਂ ਕਰਵਾਏ ਗਏ ਗਾਇਨ ਮੁਕਾਬਲੇ ਵਿਚ ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਅਮਲੋਹ ਦੇ ਵਿਦਿਆਰਥੀਆਂ ਨੇ ਆਪਣੀ ਬਿਹਤਰੀਨ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਜਿੱਤ ਦੇ ਨਾਲ ਹੀ ਇਹ ਵਿਦਿਆਰਥੀ ਹੁਣ ਰਾਜ ਪੱਧਰੀ ਮੁਕਾਬਲੇ ਲਈ ਵੀ ਕੁਆਲੀਫ਼ਾਈ ਕਰ ਗਏ ਹਨ। ਮੁਕਾਬਲੇ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਆਪਣੀ ਸੁਰੀਲੀ ਅਤੇ ਉਤਸ਼ਾਹਜਨਕ ਗਾਇਕੀ ਨਾਲ ਜੱਜਾਂ ਅਤੇ ਸਰੋਤਿਆਂ ਦਾ ਮਨ ਮੋਹ ਲਿਆ। ਇਸ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਅਤੇ ਸੰਗੀਤ ਅਧਿਆਪਕ ਅੰਮ੍ਰਿਤ ਸੰਧੂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਬੱਚਿਆਂ ਦੀ ਅਣਥੱਕ ਮਿਹਨਤ ਅਤੇ ਅਧਿਆਪਕਾਂ ਦੇ ਸਹੀ ਮਾਰਗ ਦਰਸ਼ਨ ਦਾ ਨਤੀਜਾ ਹੈ। ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਸਟੇਟ ਲੈਵਲ ’ਤੇ ਹੋਣ ਵਾਲੇ ਅਗਲੇ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਵਧੀਆ ਪ੍ਰਦਰਸ਼ਨ ਕਰਕੇ ਜਿੱਤ ਦਰਜ ਕਰਨਗੇ। ਇਸ ਮੌਕੇ ’ਤੇ ਪ੍ਰੀਸ਼ਦ ਦੇ ਪ੍ਰਧਾਨ ਭੂਸ਼ਣ ਗਰਗ ਨੇ ਵੀ ਅਹਿਮ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।