ਡਾਇਟ ਫ਼ਤਹਿਗੜ੍ਹ ਸਾਹਿਬ ’ਚ ਜੀਵਨ-ਹੁਨਰ ਤੇ ਸਮਾਜਿਕ-ਭਾਵਨਾਤਮਕ ਸਿੱਖਿਆ ਵਰਕਸ਼ਾਪ ਸੰਪੰਨ
ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਰਾਜਿੰਦਰ ਸਿੰਘ)-ਡਾਇਟ ਫ਼ਤਹਿਗੜ੍ਹ ਸਾਹਿਬ ਵਿਖੇ ਅਧਿਆਪਕਾਂ ਲਈ ਕਰਵਾਈ ਗਈ ਤਿੰਨ ਰੋਜ਼ਾ ਜੀਵਨ-ਹੁਨਰ ਤੇ ਸਮਾਜਿਕ-ਭਾਵਨਾਤਮਕ ਸਿੱਖਿਆ ਪਾਠਕ੍ਰਮ ਵਰਕਸ਼ਾਪ ਸਫਲਤਾਪੂਰਵਕ ਸੰਪੰਨ ਹੋ ਗਈ। ਇਸ ਸਿਖਲਾਈ ਦੌਰਾਨ ਅਧਿਆਪਕਾਂ ਨੇ ਭਾਰੀ ਉਤਸ਼ਾਹ ਨਾਲ ਭਾਗ ਲਿਆ।
ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਰਾਜਿੰਦਰ ਸਿੰਘ)-ਡਾਇਟ ਫ਼ਤਹਿਗੜ੍ਹ ਸਾਹਿਬ ਵਿਖੇ ਅਧਿਆਪਕਾਂ ਲਈ ਕਰਵਾਈ ਗਈ ਤਿੰਨ ਰੋਜ਼ਾ ਜੀਵਨ-ਹੁਨਰ ਤੇ ਸਮਾਜਿਕ-ਭਾਵਨਾਤਮਕ ਸਿੱਖਿਆ ਪਾਠਕ੍ਰਮ ਵਰਕਸ਼ਾਪ ਸਫਲਤਾਪੂਰਵਕ ਸੰਪੰਨ ਹੋ ਗਈ। ਇਸ ਸਿਖਲਾਈ ਦੌਰਾਨ ਅਧਿਆਪਕਾਂ ਨੇ ਭਾਰੀ ਉਤਸ਼ਾਹ ਨਾਲ ਭਾਗ ਲਿਆ। ਵਰਕਸ਼ਾਪ ਦੌਰਾਨ ਸਰੋਤ ਵਿਅਕਤੀ ਜਸਪਾਲ ਕੌਰ ਤੇ ਗੁਰਦਾਮਨਪ੍ਰੀਤ ਕੌਰ ਵਲੋਂ ਅਧਿਆਪਕਾਂ ਨੂੰ ਆਪਣੇ ਆਪ ਨੂੰ ਜਾਣਨਾ, ਦੂਸਰਿਆਂ ਨੂੰ ਜਾਣਨਾ ਅਤੇ ਆਲੋਚਨਾਤਮਿਕ ਚਿੰਤਨ ਸਮੇਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਅਧਿਆਪਕਾਂ ਨੂੰ ਸੰਗੀਤ ਨਾਲ ਜੁੜੀਆਂ ਗਤੀਵਿਧੀਆਂ ਰਾਹੀਂ ਰੋਜ਼ਾਨਾ ਜੀਵਨ ਦੇ ਤਣਾਅ ਨੂੰ ਘਟਾਉਣ ਅਤੇ ਮਾਨਸਿਕ ਤਾਜ਼ਗੀ ਬਣਾਈ ਰੱਖਣ ਦੇ ਤਰੀਕਿਆਂ ਬਾਰੇ ਵੀ ਸਿਖਲਾਈ ਦਿੱਤੀ ਗਈ। ਤਿੰਨ ਰੋਜ਼ਾ ਸਿਖਲਾਈ ਦੀ ਸਫਲ ਸਮਾਪਤੀ ਮੌਕੇ ਡਾਇਟ ਫ਼ਤਹਿਗੜ੍ਹ ਸਾਹਿਬ ਵਲੋਂ ਸਮੂਹ ਭਾਗੀਦਾਰ ਅਧਿਆਪਕਾਂ ਦੀ ਹੌਸਲਾ-ਅਫ਼ਜ਼ਾਈ ਅਤੇ ਸਨਮਾਨ ਕੀਤਾ ਗਿਆ। ਡਾਇਟ ਦੇ ਪਿ੍ਰੰਸੀਪਲ ਡਾ. ਅਨੰਦ ਗੁਪਤਾ ਅਤੇ ਸਰੋਤ ਵਿਅਕਤੀਆਂ ਵਲੋਂ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਪ੍ਰੇਰਿਤ ਕੀਤਾ ਗਿਆ ਕਿ ਉਹ ਵਰਕਸ਼ਾਪ ਦੌਰਾਨ ਪ੍ਰਾਪਤ ਹੁਨਰਾਂ, ਗਿਆਨ ਅਤੇ ਸਕਾਰਾਤਮਿਕ ਊਰਜਾ ਨੂੰ ਆਪਣੇ-ਆਪਣੇ ਸਕੂਲਾਂ ਵਿਚ ਵਿਦਿਆਰਥੀਆਂ ਤੱਕ ਜ਼ਰੂਰ ਪਹੁੰਚਾਉਣ। ਭਾਗ ਲੈਣ ਵਾਲੇ ਅਧਿਆਪਕਾਂ ਨੇ ਵੀ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸਿਖਲਾਈਆਂ ਅਧਿਆਪਕਾਂ ਦੇ ਨਿੱਜੀ ਅਤੇ ਪੇਸ਼ੇਵਰ ਵਿਕਾਸ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵੀ ਲਾਹੇਵੰਦ ਹਨ।