06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਬਲਜਿੰਦਰ ਸਿੰਘ)- ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਇੰਸਪੈਕਟਰ (ਰਿਟਾ.) ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਮੈਂਬਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
No active advertisement
ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਵਿਚ ਸ਼ਾਮਿਲ ਅਹੁਦੇਦਾਰ ਤੇ ਮੈਂਬਰ। ਤਸਵੀਰ: ਕਰਨ 06-10-2026
ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਬਲਜਿੰਦਰ ਸਿੰਘ)- ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਇੰਸਪੈਕਟਰ (ਰਿਟਾ.) ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਮੈਂਬਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਇਸ ਮਹੀਨੇ ਦੇ ਜਨਮ ਦਿਨ ਵਾਲੇ ਮੈਂਬਰਾਂ ਦੇ ਨਾਮ ਪੜ੍ਹ ਕੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ ਤੇ ਲੰਮੀ ਉਮਰ ਦੀ ਕਾਮਨਾ ਕੀਤੀ ਗਈ। ਮੀਟਿੰਗ ਦੌਰਾਨ ਸੰਸਥਾ ਦੇ ਮੈਂਬਰ (ਰਿਟਾ.) ਇੰਸਪੈਕਟਰ ਮਹਿੰਦਰ ਸਿੰਘ ਵਾਸੀ ਨੰਡਿਆਲੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ 2 ਮਿੰਟ ਦਾ ਮੋਨ ਧਾਰਨ ਕਰਕੇ ਵਿੱਛੜੀ ਰੂਹ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਨਵੇਂ ਆਏ ਮੈਂਬਰ (ਰਿਟਾ.) ਸਹਾਇਕ ਥਾਣੇਦਾਰ ਗੁਰਦੀਪ ਸਿੰਘ ਅਤੇ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੂੰ ਸੰਸਥਾ ਵਿਚ ਸ਼ਾਮਿਲ ਹੋਣ ’ਤੇ ਸਨਮਾਨ ਪੱਤਰ ਦੇ ਕੇ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਐਸ. ਬੀ. ਆਈ. ਬੈਂਕ ਜੀ.ਟੀ.ਰੋਡ ਸਰਹਿੰਦ ਦੇ ਮੈਨੇਜਰ ਇਸ਼ਾਨੀ ਗੁਪਤਾ ਤੇ ਡਿਪਟੀ ਮੈਨੇਜਰ ਨਵਦੀਪ ਛਾਬੜਾ ਵੀ ਸ਼ਾਮਿਲ ਹੋਏ। ਜਿਨ੍ਹਾਂ ਨੇ ਐਸ.ਬੀ.ਆਈ. ਬੈਂਕ ਨਾਲ ਸਬੰਧਿਤ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨਾਲੋਂ 10 ਫ਼ੀਸਦੀ ਡੀ.ਏ ਘੱਟ ਦਿੱਤੇ ਜਾਣ ਦੀ ਨਿੰਦਾ ਕੀਤੀ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬੱਚਿਆ ਲਈ ਨਵੀਂ ਭਰਤੀ ਵਿਚ 5 ਫ਼ੀਸਦੀ ਰਾਖਵਾਂ ਕੋਟਾ ਰੱਖਿਆ ਜਾਵੇ। ਮੀਟਿੰਗ ਵਿਚ ਸੰਦੇਹਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਮੀਤ ਸਿੰਘ ਜਨਰਲ ਸਕੱਤਰ, ਜੋਗਾ ਸਿੰਘ ਖ਼ਜ਼ਾਨਚੀ, ਮਨਜੀਤ ਸਿੰਘ, ਤੀਰਥ ਸਿੰਘ, ਅਸ਼ੋਕ ਕੁਮਾਰ, ਫ਼ਤਿਹ ਸਿੰਘ, ਗੁਰਮੀਤ ਸਿੰਘ, ਪਰਮਜੀਤ ਸਿੰਘ, ਜਸਵੀਰ ਸਿੰਘ, ਗੁਰਚਰਨ ਸਿੰਘ, ਚੰਦ ਖ਼ਾਨ, ਸੇਵਾ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ, ਬਹਾਦਰ ਸਿੰਘ, ਸੁਖਪਾਲ ਸਿੰਘ ਬਾਜਵਾ, ਨਰਿੰਦਰ ਸਿੰਘ ਚੀਮਾ, ਬਲਵੀਰ ਸਿੰਘ, ਬਖ਼ਸ਼ੀਸ਼ ਸਿੰਘ, ਮਹਿੰਦਰ ਸਿੰਘ, ਰਣਧੀਰ ਸਿੰਘ ਅਮਲੋਹ, ਕਰਨੈਲ ਸਿੰਘ ਸੈਂਪਲਾ, ਸੁਰਜੀਤ ਸਿੰਘ, ਗੁਰਮੁਖ ਸਿੰਘ, ਗੁਰਦੀਪ ਸਿੰਘ, ਦਰਸ਼ਨ ਸਿੰਘ, ਭਾਗ ਸਿੰਘ, ਬਲਕਾਰ ਸਿੰਘ, ਰਾਕੇਸ਼ ਕੁਮਾਰ, ਸੁਰਿੰਦਰਪਾਲ, ਰਣਜੀਤ ਸਿੰਘ, ਰਜਿੰਦਰ ਸਿੰਘ, ਦਲਜੀਤ ਸਿੰਘ, ਦਵਿੰਦਰ ਸਿੰਘ, ਜਗਤਾਰ ਸਿੰਘ, ਬਲਜਿੰਦਰ ਸਿੰਘ, ਲਖਵਿੰਦਰ ਸਿੰਘ, ਅਮਰੀਕ ਸਿੰਘ, ਨਾਜ਼ਰ ਸਿੰਘ, ਨਰੇਸ਼ ਕੁਮਾਰ, ਗਫੂਰ ਮੁਹੰਮਦ, ਸਵਰਨ ਸਿੰਘ, ਜੋਗਿੰਦਰ ਸਿੰਘ, ਹਰਵਿੰਦਰ ਸਿੰਘ, ਕੁਲਵੰਤ ਸਿੰਘ, ਭੁਪਿੰਦਰ ਸਿੰਘ, ਨਿਰਮਲ ਕੁਮਾਰ, ਹਿੰਮਤ ਸਿੰਘ, ਹਰਪਾਲ ਸਿੰਘ, ਹਰਨੇਕ ਸਿੰਘ, ਬਹਾਦਰ ਸਿੰਘ, ਤੇਜਿੰਦਰ ਸਿੰਘ, ਕੁਲਵੰਤ ਸਿੰਘ, ਬਲਜੀਤ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ ਤੇ ਮੇਜਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਪ੍ਰਧਾਨ ਬਣਨ ’ਤੇ ਬਸੀ ਪਠਾਣਾਂ ਹਲਕੇ ’ਚ ਕਾਂਗਰਸ ਵਰਕਰਾਂ ’ਚ ਖ਼ੁਸ਼ੀ ਦਾ ਮਾਹੌਲ ਅਗਲੀ ਖ਼ਬਰ ਡਾਇਟ ਫ਼ਤਹਿਗੜ੍ਹ ਸਾਹਿਬ ’ਚ ਜੀਵਨ-ਹੁਨਰ ਤੇ ਸਮਾਜਿਕ-ਭਾਵਨਾਤਮਕ ਸਿੱਖਿਆ ਵਰਕਸ਼ਾਪ ਸੰਪੰਨ
Ad Position 24