ਅਮਨਦੀਪ ਸਿੰਘ ਨੇ ਸ਼ਬਦ ਗਾਇਨ ਮੁਕਾਬਲੇ ’ਚ ਦੂਜਾ ਸਥਾਨ ਕੀਤਾ ਹਾਸਿਲ
ਖਮਾਣੋਂ, 5 ਅਕਤੂਬਰ (ਜੋਗਿੰਦਰ ਪਾਲ)- ਬੀਤੇ ਦਿਨੀਂ ਗੁਰਮਤਿ ਸੰਗੀਤ ਵਿਭਾਗ ਪ੍ਰਾਚੀਨ ਕਲਾ ਕੇਂਦਰ ਚੰਡੀਗੜ੍ਹ ਵਲੋਂ ਚੌਦਵਾਂ ਸਰਬ ਭਾਰਤੀ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ ਗੁਰਮਤਿ ਵਿਦਿਆਲੇ ਦੇ ਵਿਦਿਆਰਥੀ ਭਾਈ ਅਮਨਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਭਾਗ ਲਿਆ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਪ੍ਰਾਪਤ ਕੀਤਾ।
ਖਮਾਣੋਂ, 5 ਅਕਤੂਬਰ (ਜੋਗਿੰਦਰ ਪਾਲ)- ਬੀਤੇ ਦਿਨੀਂ ਗੁਰਮਤਿ ਸੰਗੀਤ ਵਿਭਾਗ ਪ੍ਰਾਚੀਨ ਕਲਾ ਕੇਂਦਰ ਚੰਡੀਗੜ੍ਹ ਵਲੋਂ ਚੌਦਵਾਂ ਸਰਬ ਭਾਰਤੀ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਗੁਰਦੁਆਰਾ ਸ਼ਹੀਦ ਬੁੰਗਾ ਸਾਹਿਬ ਗੁਰਮਤਿ ਵਿਦਿਆਲੇ ਦੇ ਵਿਦਿਆਰਥੀ ਭਾਈ ਅਮਨਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਭਾਗ ਲਿਆ ਅਤੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਪ੍ਰਾਪਤ ਕੀਤਾ। ਇਹ ਇਲਾਕੇ ਲਈ ਖੁਸ਼ੀ ਤੇ ਮਾਣ ਵਾਲੀ ਗੱਲ ਹੈ ਕਿ ਪੇਂਡੂ ਖੇਤਰ ਦੇ ਪਿੰਡ ਭੜੀ ਤਹਿਸੀਲ ਖਮਾਣੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਚੱਲ ਰਹੇ ਇਸ ਗੁਰਮਤਿ ਵਿਦਿਆਲਿਆ ਦਾ ਮਹਾਨ ਉਪਰਾਲਾ ਉੱਘੇ ਟਕਸਾਲੀ ਕਥਾਵਾਚਕ ਸੰਤ ਗਿਆਨੀ ਮਹਿੰਦਰ ਸਿੰਘ ਖ਼ਾਲਸਾ ਭੜੀ ਵਾਲਿਆਂ ਵਲੋਂ ਕੀਤਾ ਹੋਇਆ ਹੈ। ਇਸ ਵਿਦਿਆਲਿਆ ਵਿਚ ਵਿਦਿਆਰਥੀਆਂ ਨੂੰ ਗੁਰਬਾਣੀ ਸੰਥਿਆ, ਕਥਾ, ਕੀਰਤਨ ਅਤੇ ਤੰਤੀ ਸਾਜਾਂ ਰਾਹੀਂ ਰਾਗ ਅਧਾਰਿਤ ਗੁਰਮਤਿ ਸੰਗੀਤ ਦੀ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਵਿਦਿਆਲੇ ਤੋਂ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਅੱਜ ਵੱਡੀਆਂ-ਵੱਡੀਆਂ ਸਟੇਜਾਂ ’ਤੇ ਕਥਾ ਵਾਚਕ, ਕੀਰਤਨੀਏ ਅਤੇ ਤੰਤੀ ਸਾਜਾਂ ਦੇ ਵਾਦਕ ਵਜੋਂ ਆਪਣੀ ਕਲਾ ਦਾ ਪ੍ਰਦਰਸ਼ਨ ਕਰ ਰਹੇ ਹਨ। ਭਾਈ ਅਮਨਦੀਪ ਸਿੰਘ ਵਲੋਂ ਪ੍ਰਾਪਤ ਕੀਤਾ ਗਿਆ ਇਹ ਦੂਸਰਾ ਸਥਾਨ ਵੀ ਇਸ ਉਪਰਾਲੇ ਦੀ ਇਕ ਹੋਰ ਮਾਣਮੱਤੀ ਪ੍ਰਾਪਤੀ ਹੈ। ਪ੍ਰਬੰਧਕਾਂ ਨੇ ਕਿਹਾ ਕਿ ਮਾਪੇ ਗੁਰਮਤਿ ਵਿਦਿਆਲੇ ਵਿਚ ਆਪਣੇ ਬੱਚਿਆਂ ਦਾ ਦਾਖਲਾ ਕਰਵਾ ਕੇ ਗੁਰਬਾਣੀ ਸੰਥਿਆ, ਕਥਾ, ਕੀਰਤਨ ਅਤੇ ਤੰਤੀ ਸਾਜ ਸਿੱਖ ਸਕਦੇ ਹਨ। ਇਸ ਤੋਂ ਇਲਾਵਾ ਰਾਗ ਅਧਾਰਿਤ ਗੁਰਮਤਿ ਸੰਗੀਤ ਦੀ ਸਿੱਖਿਆ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਵਿਦਿਆਰਥੀਆਂ ਨੂੰ ਚੰਗੀ ਜ਼ਿੰਦਗੀ ਜਿਊਣ ਲਈ ਵਧੀਆ ਜੀਵਨ ਜਾਚ ਸਿਖਾਈ ਜਾਂਦੀ ਹੈ।