06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ

ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਮਨਪ੍ਰੀਤ ਸਿੰਘ)- ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਅੱਜ ਦੇ ਮੁਕਾਬਲੇ ਬਹੁਤ ਦਿਲਚਸਪ ਰਹੇ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਫੁੱਟਬਾਲ ਅੰਡਰ-21 ਲੜਕਿਆਂ ਦੇ ਮੁਕਾਬਲਿਆਂ ਵਿਚ ਮਾਤਾ ਗੁਜਰੀ ਕਾਲਜ ਦੀ ਟੀਮ ਨੇ ਪਹਿਲਾ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਟੀਮ ਨੇ ਦੂਜਾ ਤੇ ਪਿੰਡ ਸਲਾਣੀ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 06-10-2026
ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਮਨਪ੍ਰੀਤ ਸਿੰਘ)- ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੇ ਅੱਜ ਦੇ ਮੁਕਾਬਲੇ ਬਹੁਤ ਦਿਲਚਸਪ ਰਹੇ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਫੁੱਟਬਾਲ ਅੰਡਰ-21 ਲੜਕਿਆਂ ਦੇ ਮੁਕਾਬਲਿਆਂ ਵਿਚ ਮਾਤਾ ਗੁਜਰੀ ਕਾਲਜ ਦੀ ਟੀਮ ਨੇ ਪਹਿਲਾ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਟੀਮ ਨੇ ਦੂਜਾ ਤੇ ਪਿੰਡ ਸਲਾਣੀ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਹਾਕੀ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚ ਅਮਲੋਹ-ਏ ਟੀਮ ਨੇ ਪਹਿਲਾ, ਅਮਲੋਹ-ਬੀ ਟੀਮ ਨੇ ਦੂਜਾ ਅਤੇ ਮੇਹਰ ਬਾਬਾ ਚੈਰੀਟੇਬਲ ਟਰੱਸਟ, ਬਸੀ ਪਠਾਣਾਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-14 ਲੜਕੀਆਂ ਵਿਚ ਮੇਹਰ ਬਾਬਾ ਚੈਰੀਟੇਬਲ ਟਰੱਸਟ ਦੀ ਟੀਮ ਨੇ ਪਹਿਲਾ ਅਤੇ ਨਰਾਇਣਗੜ੍ਹ ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-21 ਲੜਕਿਆਂ ਦੇ ਮੁਕਾਬਲਿਆਂ ਵਿਚ ਅਮਲੋਹ ਦੀ ਟੀਮ ਨੇ ਪਹਿਲਾ ਅਤੇ ਬਸੀ ਪਠਾਣਾਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਵੇਟਲਿਫਟਿੰਗ ਅੰਡਰ-21 ਲੜਕਿਆਂ ਦੇ 60 ਕਿੱਲੋਗਰਾਮ ਭਾਰ ਵਰਗ ਵਿਚ ਸ਼ੋਭ ਨਾਥ ਨੇ ਪਹਿਲਾ, ਨਿਗਮ ਕੁਮਾਰ ਨੇ ਦੂਜਾ ਅਤੇ ਆਦੇਸ਼ ਕੁਮਾਰ ਨੇ ਤੀਜਾ ਸਥਾਨ ਹਾਸਲ ਕੀਤਾ। 65 ਕਿੱਲੋਗਰਾਮ ਭਾਰ ਵਰਗ ਵਿਚ ਹਰਸ਼ਦੀਪ ਸਿੰਘ ਨੇ ਪਹਿਲਾ ਅਤੇ ਪਰਵਿੰਦਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਫੈਨਸਿੰਗ ਅੰਡਰ-17 ਲੜਕਿਆਂ ਦੇ ਇੱਪੀ ਮੁਕਾਬਲੇ ਵਿਚ ਜਸਕਰਨ ਸਿੰਘ ਨੇ ਪਹਿਲਾ, ਨਵਜੋਤ ਕੌਰ ਨੇ ਦੂਜਾ ਤੇ ਮੋਹਿਤ ਤੇ ਮਨਦੀਪ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-21 ਲੜਕਿਆਂ ਦੇ ਇੱਪੀ ਮੁਕਾਬਲੇ ਵਿਚ ਸਾਹਿਬ ਨੇ ਪਹਿਲਾ, ਅਨਮੋਲਰਤਨ ਨੇ ਦੂਜਾ ਅਤੇ ਦਿਲਸ਼ਾਨ ਤੇ ਅਰਸ਼ਦੀਪ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 21-30 ਵਰ੍ਹੇ ਮਹਿਲਾ ਸੈਬਰ ਮੁਕਾਬਲੇ ਵਿਚ ਹੁਸਨਪ੍ਰੀਤ ਕੌਰ ਨੇ ਪਹਿਲਾ, ਪਲਕ ਨੇ ਦੂਜਾ ਤੇ ਮਨਪ੍ਰੀਤ ਕੌਰ ਤੇ ਸੁੱਖੀ ਨੇ ਤੀਜਾ ਸਥਾਨ ਹਾਸਲ ਕੀਤਾ। ਬਾਸਕਿਟਬਾਲ ਅੰਡਰ-14 ਲੜਕਿਆਂ ਦੇ ਮੁਕਾਬਲਿਆਂ ਵਿਚ ਬਾਸਕਿਟਬਾਲ ਕੋਚਿੰਗ ਸੈਂਟਰ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਪਹਿਲਾ, ਮੰਡੀ ਗੋਬਿੰਦਗੜ੍ਹ ਦੀ ਟੀਮ ਨੇ ਦੂਜਾ ਅਤੇ ਫ਼ਤਹਿਗੜ੍ਹ ਸਾਹਿਬ ਦੀ ਬੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 21-30 ਵਰ੍ਹੇ ਪੁਰਸ਼ ਵਰਗ ਵਿਚ ਬਾਸਕਿਟਬਾਲ ਕੋਚਿੰਗ ਸੈਂਟਰ ਨੇ ਪਹਿਲਾ, ਮੰਡੀ ਗੋਬਿੰਦਗੜ੍ਹ ਨੇ ਦੂਜਾ ਤੇ ਮਾਤਾ ਗੁਜਰੀ ਕਾਲਜ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। 31-40 ਵਰ੍ਹੇ ਪੁਰਸ਼ ਵਰਗ ਵਿਚ ਬਾਸਕਿਟਬਾਲ ਕੋਚਿੰਗ ਸੈਂਟਰ ਨੇ ਪਹਿਲਾ ਅਤੇ ਮੰਡੀ ਗੋਬਿੰਦਗੜ੍ਹ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਹੈਂਡਬਾਲ ਅੰਡਰ-21 ਲੜਕਿਆਂ ਦੇ ਮੁਕਾਬਲੇ ਵਿਚ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸਕੂਲ ਦੀ ਟੀਮ ਨੇ ਮੰਡੀ ਗੋਬਿੰਦਗੜ੍ਹ ਦੀ ਟੀਮ ਨੂੰ 15-10 ਦੇ ਫ਼ਰਕ ਨਾਲ ਹਰਾ ਕੇ ਸੈਮੀਫਾਈਨਲ ਵਿਚ ਜਗ੍ਹਾ ਬਣਾਈ। ਅੰਡਰ-21 ਲੜਕੀਆਂ ਦੇ ਮੁਕਾਬਲਿਆਂ ਵਿਚ ਪਿੰਡ ਪੰਜੋਲੀ ਕਲਾਂ ਦੀ ਟੀਮ ਨੇ ਪਹਿਲਾ ਅਤੇ ਗਾਰਡਨ ਵੈਲੀ ਸਕੂਲ ਬਸੀ ਪਠਾਣਾਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਨੈੱਟਬਾਲ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿਚ ਨੈੱਟਬਾਲ ਕੋਚਿੰਗ ਸੈਂਟਰ ਨੇ ਪਹਿਲਾ ਅਤੇ ਮਾਤਾ ਗੁਜਰੀ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕੀਆਂ ਦੇ ਮੁਕਾਬਲਿਆਂ ਵਿਚ ਨੈੱਟਬਾਲ ਕੋਚਿੰਗ ਸੈਂਟਰ ਨੇ ਪਹਿਲਾ ਅਤੇ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਸਰਹਿੰਦ ਨੇ ਦੂਜਾ ਸਥਾਨ ਹਾਸਲ ਕੀਤਾ। ਬਾਕਸਿੰਗ ਅੰਡਰ-14 ਲੜਕੀਆਂ ਦੇ 30-33 ਕਿੱਲੋਗਰਾਮ ਭਾਰ ਵਰਗ ਵਿਚ ਰਮਨਜੋਤ ਕੌਰ ਨੇ ਪਹਿਲਾ, ਰਵਜੋਤ ਕੌਰ ਨੇ ਦੂਜਾ ਤੇ ਨਵਜੋਤ ਕੌਰ ਤੇ ਪ੍ਰਿਆਂਸ਼ੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 33- 35 ਕਿੱਲੋਗਰਾਮ ਭਾਰ ਵਰਗ ਵਿਚ ਨਵਪ੍ਰੀਤ ਕੌਰ ਨੇ ਪਹਿਲਾ, ਕਿਰਨ ਕੁਮਾਰੀ ਨੇ ਦੂਜਾ ਤੇ ਰਹਿਮਤ ਕੌਰ ਤੇ ਅੰਜਲੀ ਨੇ ਤੀਜਾ ਸਥਾਨ ਹਾਸਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਜਾਣ ਦੇ ਦੋਸ਼ ਹੇਠ ਨੌਜਵਾਨ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ- ਨਾਗਰਾ
Ad Position 24