05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਅਤੇ ਪੇਂਡੂ ਅਰਥਵਿਵਸਥਾ ਲਈ ਕੀਤੇ ਅਹਿਮ ਉਪਰਾਲੇ-ਰਾਏ

ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਮਨਪ੍ਰੀਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰਨ ਤੇ ਪੇਂਡੂ ਅਰਥਵਿਵਸਥਾ ਲਈ ਕਈ ਅਹਿਮ ਉਪਰਾਲੇ ਕੀਤੇ ਹਨ, ਜਿਸ ਨਾਲ ਸਹਿਕਾਰੀ ਸਭਾਵਾਂ ਦੀ ਆਰਥਿਕ ਸਥਿਤੀ ਵਿਚ ਵੱਡੇ ਪੱਧਰ ਤੇ ਸੁਧਾਰ ਆਇਆ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡ.

Ad Position 21
No active advertisement
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਸੁਸਾਇਟੀ ਮੈਂਬਰਾਂ ਨੂੰ ਮੁਨਾਫ਼ਾ ਵੰਡਣ ਸਮੇਂ ਦਿਖਾਈ ਦਿੰਦੇ ਹੋਏ। ਤਸਵੀਰ: ਕਰਨ 06-10-2026
ਫ਼ਤਹਿਗੜ੍ਹ ਸਾਹਿਬ, 5 ਅਕਤੂਬਰ (ਮਨਪ੍ਰੀਤ ਸਿੰਘ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰਨ ਤੇ ਪੇਂਡੂ ਅਰਥਵਿਵਸਥਾ ਲਈ ਕਈ ਅਹਿਮ ਉਪਰਾਲੇ ਕੀਤੇ ਹਨ, ਜਿਸ ਨਾਲ ਸਹਿਕਾਰੀ ਸਭਾਵਾਂ ਦੀ ਆਰਥਿਕ ਸਥਿਤੀ ਵਿਚ ਵੱਡੇ ਪੱਧਰ ਤੇ ਸੁਧਾਰ ਆਇਆ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡ. ਲਖਵੀਰ ਸਿੰਘ ਰਾਏ ਨੇ ਕੋਆਪਰੇਟਿਵ ਸੁਸਾਇਟੀ ਪਿੰਡ ਸੰਗਤਪੁਰ ਸੋਢੀਆਂ ਦੇ ਮੁਨਾਫ਼ਾ ਵੰਡ ਸਮਾਰੋਹ ਦੌਰਾਨ ਸੁਸਾਇਟੀ ਦੇ ਮੈਂਬਰਾਂ ਨੂੰ 7 ਲੱਖ ਰੁਪਏ ਦਾ ਮੁਨਾਫ਼ਾ ਵੰਡਣ ਮੌਕੇ ਕੀਤਾ। ਵਿਧਾਇਕ ਰਾਏ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਸਿਰਫ਼ ਕਰਜ਼ਾ ਪ੍ਰਦਾਨ ਕਰਨ ਤੱਕ ਸੀਮਤ ਨਾ ਰਹਿਣ, ਸਗੋਂ ਕਿਸਾਨਾਂ ਤੇ ਪੇਂਡੂ ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਇਕੋ ਥਾਂ ’ਤੇ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਕੇ ਕਿਸਾਨਾਂ, ਮਜ਼ਦੂਰਾਂ, ਮਹਿਲਾਵਾਂ ਤੇ ਪੇਂਡੂ ਪਰਿਵਾਰਾਂ ਲਈ ਰੋਜ਼ਗਾਰ ਤੇ ਆਮਦਨ ਦੇ ਨਵੇਂ ਮੌਕੇ ਪੈਦਾ ਕਰਨਾ ਹੈ। ਸਹਿਕਾਰਤਾ ਦੇ ਖੇਤਰ ਨੂੰ ਮਜ਼ਬੂਤ ਕਰਨਾ ਪੰਜਾਬ ਦੀ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਕੰਪਿਊਟਰੀਕਰਨ ਪ੍ਰਕਿਰਿਆ, ਕਾਮਨ ਸਰਵਿਸ ਸੈਂਟਰ, ਜਨ ਔਸ਼ਧੀ ਕੇਂਦਰਾਂ ਅਤੇ ਹੋਰ ਲੋਕ-ਹਿੱਤ ਸੇਵਾਵਾਂ ਨਾਲ ਸਹਿਕਾਰੀ ਸਭਾਵਾਂ ਦੀ ਕਾਰਗੁਜ਼ਾਰੀ ਵਿਚ ਪਾਰਦਰਸ਼ਤਾ ਅਤੇ ਸੁਵਿਧਾ ਵਧੀ ਹੈ। ਇਸ ਤੋਂ ਇਲਾਵਾ ਖੇਤੀਬਾੜੀ ਮਸ਼ੀਨਰੀ ਲਈ ਸਬਸਿਡੀ, ਮਹਿਲਾ ਸਮੂਹਾਂ ਨੂੰ ਹੁਨਰ ਸਿਖਲਾਈ ਤੇ ਸਹਿਕਾਰੀ ਮੈਂਬਰਾਂ ਲਈ ਸਿਹਤ ਸੇਵਾਵਾਂ ਵਰਗੇ ਉਪਰਾਲਿਆਂ ਨਾਲ ਵੀ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਗਤਪੁਰ ਸੋਢੀਆਂ ਦੀ ਸੁਸਾਇਟੀ ਹਮੇਸ਼ਾ ਹੀ ਮੁਨਾਫ਼ੇ ਵਿਚ ਰਹੀ ਹੈ, ਇਸ ਲਈ ਇਥੋਂ ਦੇ ਮੈਂਬਰ ਵਧਾਈ ਦੇ ਪਾਤਰ ਹਨ, ਪਰ ਸਮੇਂ ਦੇ ਹਾਣੀ ਬਣਨਾ ਸਮੇਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਇਹ ਸੁਸਾਇਟੀ ਹੁਣ ਤੱਕ ਕੁੱਲ 65 ਲੱਖ ਰੁਪਏ ਦਾ ਮੁਨਾਫ਼ਾ ਵੰਡ ਚੁੱਕੀ ਹੈ। ਇਸ ਮੌਕੇ ਏ. ਆਰ. ਰਮਨ ਕੁਮਾਰ, ਡੀ. ਐਮ. ਦਵਿੰਦਰ ਪਾਲ ਸਿੰਘ ਢਿੱਲੋਂ, ਇੰਸਪੈਕਟਰ ਮਨੀ ਵਰਮਾ, ਚੇਅਰਮੈਨ ਅਮਰਿੰਦਰ ਸਿੰਘ ਮੰਡੋਫ਼ਲ, ਕੁਲਵਿੰਦਰ ਸਿੰਘ ਡੇਰਾ, ਰਾਜ ਦਵਿੰਦਰ ਸਿੰਘ ਲਾਡੀ, ਸਰਪ੍ਰਸਤ ਸਰਬਜੀਤ ਸਿੰਘ, ਪ੍ਰਧਾਨ ਜਗਤਾਰ ਸਿੰਘ, ਮੀਤ ਪ੍ਰਧਾਨ ਸੁਖਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਪਰਵਿੰਦਰ ਸਿੰਘ, ਸਕੱਤਰ ਗੁਰਮੀਤ ਸਿੰਘ, ਜਗਜੀਤ ਸਿੰਘ ਰਿਊਣਾ, ਅਮਿਤ ਕੁਮਾਰ, ਮਨਿੰਦਰ ਬਰਾੜ ਤੇ ਸਮੂਹ ਪ੍ਰਬੰਧਕ ਕਮੇਟੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਗੁਰੂਗ੍ਰਾਮ ਬਣਿਆ ਨਮੋ ਕ੍ਰਿਕਟ ਲੀਗ ਦਾ ਚੈਂਪੀਅਨ ਜੇਤੂ ਨੂੰ 21 ਲੱਖ ਰੁ. ਤੇ ਉਪ ਜੇਤੂ ਨੂੰ 11 ਲੱਖ ਰੁ.... ਅਗਲੀ ਖ਼ਬਰ ਦੀ ਸਰਹਿੰਦ ਕੋਆਪੇ੍ਰਟਿਵ ਮਾਰਕੀਟਿੰਗ ਐਂਡ ਪ੍ਰੋਸੈਸਿੰਗ ਸੁਸਾਇਟੀ ਲਿਮਟਿਡ ਦੀ ਚੋਣ ਹੋਈ
Ad Position 24