ਟੈਗੋਰ ਇੰਟਰਨੈਸ਼ਨਲ ਸਕੂਲ ਦਾ ਦਿਸ਼ਾਂਤ ਬਣਿਆ ਚੈਂਪੀਅਨ
ਦੇਵੀਗੜ੍ਹ, 6 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਟੈਗੋਰ ਇੰਟਰਨੈਸ਼ਨਲ ਸਕੂਲ, ਅਕਬਰਪੁਰ ਅਫਗਾਨਾ ਦੇ ਵਿਦਿਆਰਥੀ ਦਿਸ਼ਾਂਤ ਸਿੰਘ ਕਲਾਸ 8ਵੀਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਜ਼ਿਲ੍ਹਾ ਪੱਧਰੀ ਤੀਰਅੰਦਾਜ਼ੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਉਸਦੀ ਬਿਹਤਰੀਨ ਖੇਡ ਪ੍ਰਤਿਭਾ ਅਤੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਉਸਦੀ ਪੰਜਾਬ ਰਾਜ ਪੱਧਰੀ ਮੁਕਾਬਲੇ ਲਈ ਚੋਣ ਵੀ ਹੋਈ ਹੈ।
ਦੇਵੀਗੜ੍ਹ, 6 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਟੈਗੋਰ ਇੰਟਰਨੈਸ਼ਨਲ ਸਕੂਲ, ਅਕਬਰਪੁਰ ਅਫਗਾਨਾ ਦੇ ਵਿਦਿਆਰਥੀ ਦਿਸ਼ਾਂਤ ਸਿੰਘ ਕਲਾਸ 8ਵੀਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਜ਼ਿਲ੍ਹਾ ਪੱਧਰੀ ਤੀਰਅੰਦਾਜ਼ੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਉਸਦੀ ਬਿਹਤਰੀਨ ਖੇਡ ਪ੍ਰਤਿਭਾ ਅਤੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਉਸਦੀ ਪੰਜਾਬ ਰਾਜ ਪੱਧਰੀ ਮੁਕਾਬਲੇ ਲਈ ਚੋਣ ਵੀ ਹੋਈ ਹੈ। ਦਿਸ਼ਾਂਤ ਸਿੰਘ ਦੀ ਇਸ ਕਾਮਯਾਬੀ ’ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਜਿੱਤ ਦਾ ਜਜ਼ਬਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਦਿਸ਼ਾਂਤ ਨੂੰ ਪੰਜਾਬ ਰਾਜ ਪੱਧਰੀ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।