07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੂਬੇ ਦੀਆਂ ਮੰਡੀਆਂ ਅੰਦਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰ ਕੇ 24 ਘੰਟੇ ਅੰਦਰ ਅਦਾਇਗੀ ਕੀਤੀ ਜਾਵੇਗੀ- ਲਾਲ ਚੰਦ ਕਟਾਰੂਚੱਕ

ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸਰਹਿੰਦ ਵਿਖੇ ਚੱਲ ਰਹੀ ਝੋਨੇ ਦੀ ਸਰਕਾਰੀ ਖ਼ਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਖੇੜਾ ਦੇ ਕਿਸਾਨ ਗੁਰਸੇਵਕ ਸਿੰਘ ਦੀ ਫ਼ਸਲ ਦੀ ਖ਼ਰੀਦ ਕਰਵਾਈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਖ਼ਰੀਦ ਕੀਤੀ ਫ਼ਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤੇ ਵਿਚ ਪਾਉਣ ਦੇ ਆਦੇਸ਼ ਦਿੱਤੇ।

Ad Position 21
No active advertisement
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੀ ਖ਼ਰੀਦ ਦਾ ਅਧਿਕਾਰੀਆਂ ਤੇ ਆੜ੍ਹਤੀਆਂ ਸਮੇਤ ਜਾਇਜ਼ਾ ਲੈਣ ਸਮੇਂ ਦਿਖਾਈ ਦਿੰਦੇ ਹੋਏ। ਤਸਵੀਰ: ਕਰਨ 07-10-2026
ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਮਨਪ੍ਰੀਤ ਸਿੰਘ)- ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਨਾਜ ਮੰਡੀ ਸਰਹਿੰਦ ਵਿਖੇ ਚੱਲ ਰਹੀ ਝੋਨੇ ਦੀ ਸਰਕਾਰੀ ਖ਼ਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪਿੰਡ ਖੇੜਾ ਦੇ ਕਿਸਾਨ ਗੁਰਸੇਵਕ ਸਿੰਘ ਦੀ ਫ਼ਸਲ ਦੀ ਖ਼ਰੀਦ ਕਰਵਾਈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਖ਼ਰੀਦ ਕੀਤੀ ਫ਼ਸਲ ਦੀ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤੇ ਵਿਚ ਪਾਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ ਅਮਰਿੰਦਰ ਸਿੰਘ ਮੰਡੋਫਲ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿਚ 6 ਲੱਖ 30 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ ਸੂਬੇ ਦੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 5 ਲੱਖ 70 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਐਮ. ਐਸ. ਪੀ. 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਹੁਣ ਤੱਕ ਖ਼ਰੀਦ ਕੀਤੇ ਝੋਨੇ ਦੀ 781 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਝੋਨੇ ਦੀ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪਸ਼ਟ ਨਿਰਦੇਸ਼ ਹਨ ਕਿ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ, ਮਜ਼ਦੂਰਾਂ ਸਮੇਤ ਖ਼ਰੀਦ ਨਾਲ ਜੁੜੀ ਕਿਸੇ ਵੀ ਧਿਰ ਨੂੰ ਮੰਡੀ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਕੇਂਦਰੀ ਪੂਲ ਲਈ ਪੰਜਾਬ ਨੂੰ ਮਿਲੇ 180 ਲੱਖ ਮੀਟ੍ਰਿਕ ਟਨ ਝੋਨੇ ਦੇ ਟੀਚੇ ਨੂੰ ਪੂਰਾ ਕਰਨ ਲਈ ਸਰਕਾਰ ਵਲੋਂ ਲੋੜੀਂਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤੇ ਇਹ ਟੀਚਾ ਆਸਾਨੀ ਨਾਲ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਰਦਾਨੇ ਦੀਆਂ 05 ਲੱਖ ਗੱਠਾਂ ਉਪਲਬਧ ਹਨ ਅਤੇ ਖ਼ਰੀਦ ਲਈ ਭਾਰਤੀ ਰਿਜ਼ਰਵ ਬੈਂਕ ਵਲੋਂ 42,786 ਕਰੋੜ ਰੁਪਏ ਦੀ ਨਕਦ ਕਰਜ਼ਾ ਸੀਮਾ ਪਹਿਲਾਂ ਹੀ ਮਨਜ਼ੂਰ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਕਿਹਾ ਉਹ ਕਿਸੇ ਵੀ ਤਰ੍ਹਾਂ ਦੀ ਚਿੰਤਾ ਜਾਂ ਸ਼ੰਕਾ ਨਾ ਰੱਖਣ ਕਿਉਂਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਪੂਰੀ ਫ਼ਸਲ ਦੀ ਖ਼ਰੀਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਮੰਡੀ ਵਿਚ ਆਉਣ ਵਾਲਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਫ਼ਸਲ ਦੀ ਵਿਕਰੀ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਐਡਵੋਕੇਟ ਕੰਵਰਵੀਰ ਸਿੰਘ ਰਾਏ, ਆੜਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਮੰਡੀ ਪ੍ਰਧਾਨ ਤਰਸੇਮ ਲਾਲ ਉੱਪਲ, ਮੂਲੇਪੁਰ ਮੰਡੀ ਪ੍ਰਧਾਨ ਰਾਜੇਸ਼ ਉੱਪਲ, ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ, ਐਫ਼ .ਐਸ. ਓ. ਕੇਵਲ ਸਿੰਘ, ‘ਆਪ’ ਸੀਨੀਅਰ ਆਗੂ ਕੁਲਵਿੰਦਰ ਸਿੰਘ ਡੇਰਾ, ਵਾਇਸ ਚੇਅਰਮੈਨ ਸਤਵੀਰ ਸਿੰਘ ਜੱਲ੍ਹਾ, ਹਲਕਾ ਯੂਥ ਪ੍ਰਧਾਨ ਦਿਲਪ੍ਰੀਤ ਭੱਟੀ , ਹਲਕਾ ਸੰਗਠਨ ਇੰਚਾਰਜ ਮੋਹਿਤ ਸੂਦ, ਸਰਪੰਚ ਸਤਨਾਮ ਸਿੰਘ ਖਰੌੜਾ, ਸਰਪੰਚ ਬਲਜਿੰਦਰ ਕਾਕਾ, ਕੁਲਦੀਪ ਸਿੰਘ ਸੌਂਢਾ, ਬਲਬੀਰ ਸਿੰਘ ਚੀਮਾ, ਰੁਪਿੰਦਰ ਸਿੰਘ ਜੱਲ੍ਹਾ, ਸੰਦੀਪ ਸਿੰਘ ਭੱਲਮਾਜਰਾ, ਸਤੀਸ਼ ਲਟੌਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਖਹਿਰਾ ਦੇ ਕਬੱਡੀ ਟੂਰਨਾਮੈਂਟ ਦੀਆਂ ਤਰੀਕਾਂ ਦਾ ਹੋਇਆ ਐਲਾਨ ਅਗਲੀ ਖ਼ਬਰ ਟਰੈਕਟਰ ਚਾਲਕ ਦੀ ਟਰੱਕ ਹੇਠ ਆਉਣ ਕਾਰਨ ਮੌਤ, ਮਾਮਲਾ ਦਰਜ
Ad Position 24