07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੰਜਾਬ ਦੇ ਲੋਕ ‘ਆਪ’ ਸਰਕਾਰ ਦੀ ਹਰ ਵਧੀਕੀ ਦਾ 2027 ’ਚ ਮੂੰਹ ਤੋੜਵਾਂ ਜਵਾਬ ਦੇਣਗੇ- ਰਾਜੂ ਖੰਨਾ

ਅਮਲੋਹ, 6 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਪੂਰੇ ਪੰਜਾਬ ਵਿਚ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਅਮਲੋਹ ਦੇ ਪਿੰਡ ਭੱਦਲਥੂਹਾ ਤੋਂ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਪਿੰਡ ਭੱਦਲਥੂਹਾ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ ਉਠਾਏ ਜਾ ਰਹੇ ਮੁੱਦੇ ਲੋਕਾਂ ਸਾਹਮਣੇ ਰੱਖੇ।

Ad Position 21
No active advertisement
ਹਲਕਾ ਅਮਲੋਹ ਦੇ ਪਿੰਡ ਭੱਦਲਥੂਹਾ ਵਿਖੇ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ। ਤਸਵੀਰ: ਕੇਵਲ ਸਿੰਘ 07-10-2026
ਅਮਲੋਹ, 6 ਅਕਤੂਬਰ (ਕੇਵਲ ਸਿੰਘ, ਅੰਮ੍ਰਿਤ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਪੂਰੇ ਪੰਜਾਬ ਵਿਚ ਸ਼ੁਰੂ ਕੀਤੀ ਗਈ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਅਮਲੋਹ ਦੇ ਪਿੰਡ ਭੱਦਲਥੂਹਾ ਤੋਂ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਪਿੰਡ ਭੱਦਲਥੂਹਾ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਜੂ ਖੰਨਾ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ ਉਠਾਏ ਜਾ ਰਹੇ ਮੁੱਦੇ ਲੋਕਾਂ ਸਾਹਮਣੇ ਰੱਖੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਅਤੇ ਪੰਜਾਬ ਦੇ ਮੁੱਦਿਆਂ ਪ੍ਰਤੀ ਜਾਗਰੂਕ ਹੋਣ ਤੇ ਸਰਕਾਰ ਤੋਂ ਆਪਣੇ ਸਵਾਲਾਂ ਦੇ ਜਵਾਬ ਮੰਗਣ। ਇਸ ਮੌਕੇ ‘ਪੰਜਾਬ ਬਚਾਓ’ ਮੁਹਿੰਮ ਤਹਿਤ ਸਰਕਾਰ ਦੀਆਂ 17 ਨਾਕਾਮੀਆਂ ਬਾਰੇ ਤਿਆਰ ਕੀਤੇ ਗਏ ਪੈਂਫਲੈਟ ਵੀ ਲੋਕਾਂ ਵਿਚ ਵੰਡੇ ਗਏ। ਰਾਜੂ ਖੰਨਾ ਤੇ ਪਾਰਟੀ ਵਰਕਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਇਨ੍ਹਾਂ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ ਗਈ ਤੇ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ ਗਿਆ। ਇਸ ਦੇ ਨਾਲ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ‘ਪੰਜਾਬ ਬਚਾਓ, ਸ਼੍ਰੋਮਣੀ ਅਕਾਲੀ ਦਲ ਲਿਆਓ’ ਮੁਹਿੰਮ ਤਹਿਤ ਲੋਕਾਂ ਤੋਂ ਉਨ੍ਹਾਂ ਦੀ ਰਾਇ ਵੀ ਲਈ ਗਈ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਭਗੜਾਣਾ, ਮੈਂਬਰ ਪੀ.ਏ. ਸੀ ਕੈਪਟਨ ਜਸਵੰਤ ਸਿੰਘ ਬਾਜਵਾ, ਕੁਲਦੀਪ ਸਿੰਘ ਮੁੱਢਲੀਆਂ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ, ਸਰਕਲ ਪ੍ਰਧਾਨ ਹਰਬੰਸ ਸਿੰਘ ਬਡਾਲੀ, ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਡਾ. ਅਰਜਨ ਸਿੰਘ, ਹਰਿੰਦਰ ਸਿੰਘ ਦੀਵਾ, ਸੂਬਾ ਜਥੇਬੰਦਕ ਸਕੱਤਰ ਪਰਮਿੰਦਰ ਸਿੰਘ ਨੀਟਾ ਸੰਧੂ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਕਰਮ ਸਿੰਘ ਘੁਟੀਂਡ, ਸਾਬਕਾ ਕੌਂਸਲਰ ਬਲਤੇਜ ਸਿੰਘ, ਯੂਥ ਅਕਾਲੀ ਦਲ ਦੇ ਸੂਬਾ ਜਥੇਬੰਦਕ ਸਕੱਤਰ ਭਗਵੰਤ ਸਿੰਘ ਗੱਗੀ, ਸਾਬਕਾ ਸਰਪੰਚ ਜਰਨੈਲ ਸਿੰਘ ਰਾਮਗੜ, ਗੁਰਪ੍ਰੀਤ ਸਿੰਘ ਨਰਾਇਣਗੜ੍ਹ, ਅਮਨਦੀਪ ਸਿੰਘ ਭੱਦਲਥੂਹਾ, ਦਪਿੰਦਰ ਕੌਰ, ਗੁਰਬਖਸ਼ ਸਿੰਘ ਬੈਣਾ, ਵਿਪਨ ਪ੍ਰਿੰਸ, ਨਵਰਿੰਦਰ ਸਿੰਘ, ਬਾਬਾ ਬੰਤ ਸਿੰਘ, ਮਧੂ ਕੌਸ਼ਲ, ਜੌਨੀ ਕੌਸ਼ਲ, ਪ੍ਰਗਟ ਸਿੰਘ, ਚਰਨ ਸਿੰਘ, ਰੋਡਾ ਸਿੰਘ, ਬਿੱਲੂ ਸਿੰਘ, ਜੋਤ ਸਿੰਘ, ਕੁਲਵੀਰ ਕੌਰ, ਸਵਰਨਜੀਤ ਕੌਰ, ਕੁਲਵਿੰਦਰ ਕੌਰ, ਪਰਮਜੀਤ ਕੌਰ, ਹਰਜਿੰਦਰ ਕੌਰ, ਭੁਪਿੰਦਰ ਕੌਰ ਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ-ਲੀਲ੍ਹਾ ਕਮੇਟੀ ਨੇ ਅਗਰਵਾਲ ਧਰਮਸ਼ਾਲਾ ਵਿਖੇ ਝੰਡੇ ਦੀ ਰਸਮ ਕੀਤੀ ਅਦਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਘਰ-ਘਰ ਪ੍ਰਚਾਰ ਮੁਹਿੰਮ ਸ਼ੁਰੂ
Ad Position 24