07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮੋਟਰਸਾਈਕਲ ਸਵਾਰ ਦੀ ਕੁੱਟਮਾਰ ਤੇ ਜਾਨੋ ਮਾਰਨ ਦੀਆਂ ਧਮਕੀਆਂ

ਸਨੌਰ, 6 ਅਕਤੂਬਰ (ਮੋਹਨ ਸਿੰਘ ਭੱਟੀ)- ਸਨੌਰ ਇਲਾਕੇ ਅਧੀਨ ਪੈਂਦੇ ਪਿੰਡ ਭਾਂਖਰ ਵਿਖੇ ਰਸਤੇ ਵਿੱਚ ਜਾ ਰਹੇ ਇਕ ਮੋਟਰਸਾਈਕਲ ਸਵਾਰ ਨੂੰ ਕੁੱਝ ਵਿਅਕਤੀਆਂ ਵਲੋਂ ਘੇਰ ਕੇ ਬੁਰੀ ਤਰ੍ਹਾਂ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸੰਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 07-10-2026
ਸਨੌਰ, 6 ਅਕਤੂਬਰ (ਮੋਹਨ ਸਿੰਘ ਭੱਟੀ)- ਸਨੌਰ ਇਲਾਕੇ ਅਧੀਨ ਪੈਂਦੇ ਪਿੰਡ ਭਾਂਖਰ ਵਿਖੇ ਰਸਤੇ ਵਿੱਚ ਜਾ ਰਹੇ ਇਕ ਮੋਟਰਸਾਈਕਲ ਸਵਾਰ ਨੂੰ ਕੁੱਝ ਵਿਅਕਤੀਆਂ ਵਲੋਂ ਘੇਰ ਕੇ ਬੁਰੀ ਤਰ੍ਹਾਂ ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਸੰਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ 4 ਅਕਤੂਬਰ ਨੂੰ ਸ਼ਾਮ 7:40 ਵਜੇ ਦੇ ਕਰੀਬ ਅਲੀ ਖ਼ਾਨ ਪੁੱਤਰ ਸੁਖਦੇਵ ਰਾਮ, ਵਾਸੀ ਪਿੰਡ ਭਾਂਖਰ, ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਬੋਲੜੀ ਰੋਡ ਸਨੌਰ ਵੱਲ ਜਾ ਰਿਹਾ ਸੀ, ਜਦੋਂ ਉਹ ਰਸਤੇ ਵਿਚ ਸੀ ਤਾਂ ਸ਼ਾਮਿਲ ਦੋਸ਼ੀਆਂ ਸ਼ਾਮ ਲਾਲ ਵਾਸੀ ਪਿੰਡ ਕਰਨਪੁਰ, ਥਾਣਾ ਸਨੌਰ ਅਤੇ ਉਸ ਦੇ 2/3 ਨਾ-ਮਾਲੂਮ ਸਾਥੀਆਂ ਨੇ ਉਸ ਨ ਘੇਰ ਲਿਆ। ਦੋਸ਼ੀਆਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਮੌਕੇ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਇਸ ਸੰਬੰਧੀ ਥਾਣਾ ਸਨੌਰ ਵਿਖੇ ਐੱਫ. ਆਈ. ਆਰ. ਨੰਬਰ 106, 5 ਅਕਤੂਬਰ, ਅਧੀਨ ਧਾਰਾ 11 5(2), 126(2), 351(2), 3(5) ਬੀ. ਐਨ. ਐਸ. ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ ਹੈ ਅਤੇ ਇਲਾਕੇ ਦੇ ਪਤਵੰਤਿਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਦੀ ਰੋਕਥਾਮ ਹੋ ਸਕੇ ।
Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਆਗੂ ਡਾ. ਸੁਖਜੋਤ ਸਿੰਘ ਨੇ ਪੰਜਾਬ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਵਿਖੇ ‘ਰਿਸਰਚ ਟੂਲਕਿੱਟ’ ਸੰਬੰਧੀ ਸਿਖਲਾਈ ਵਰਕਸ਼ਾਪ ਲਗਾਈ
Ad Position 24