06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੀ. ਆਈ. ਐਮ. ਟੀ. ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 6 ਅਕਤੂਬਰ (ਇਕਬਾਲਦੀਪ ਸੰਧੂ)- ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਖੇਡ ਵਤਨ ਪੰਜਾਬ ਦੀਆਂ-2026 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਆਪਣੀ ਸ਼ਾਨਦਾਰ ਅਥਲੈਟਿਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਵੱਖ-ਵੱਖ ਈਵੈਂਟਾਂ ਵਿਚ ਤਗਮੇ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਪਿਮਟ ਦੇ ਐਮ.

Ad Position 21
No active advertisement
ਅਜੀਤ ਡੈਸਕ 07-10-2026
ਮੰਡੀ ਗੋਬਿੰਦਗੜ੍ਹ, 6 ਅਕਤੂਬਰ (ਇਕਬਾਲਦੀਪ ਸੰਧੂ)- ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਖੇਡ ਵਤਨ ਪੰਜਾਬ ਦੀਆਂ-2026 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਆਪਣੀ ਸ਼ਾਨਦਾਰ ਅਥਲੈਟਿਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਵੱਖ-ਵੱਖ ਈਵੈਂਟਾਂ ਵਿਚ ਤਗਮੇ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਪਿਮਟ ਦੇ ਐਮ. ਬੀ. ਏ. ਦੇ ਤੀਜੇ ਸਮੈਸਟਰ ਦੇ ਵਿਦਿਆਰਥੀ ਰੁਪੇਸ਼ ਮਿਸ਼ਰਾ ਨੇ ਪਾਵਰਲਿਫਟਿੰਗ ਮੁਕਾਬਲੇ ਵਿਚ 66 ਕਿੱਲੋਗਰਾਮ ਭਾਰ ਵਰਗ ਵਿਚ ਸੋਨ ਤਗਮਾ ਜਿੱਤ ਕੇ ਇਕ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ। ਬੀ.ਸੀ.ਏ ਦੇ ਪਹਿਲੇ ਸਮੈਸਟਰ ਦੇ ਵਿਦਿਆਰਥੀ ਐਨੋਕ ਨੇ ਪਾਵਰਲਿਫਟਿੰਗ ਮੁਕਾਬਲੇ ਵਿਚ 83 ਕਿੱਲੋਗਰਾਮ ਭਾਰ ਵਰਗ ਵਿਚ ਚਾਂਦੀ ਦਾ ਤਗਮਾ ਜਿੱਤਿਆ। ਇਸ ਮੌਕੇ ਰਾਜ ਕੁਮਾਰ ਗੋਇਲ ਚੇਅਰਮੈਨ ਜੀ. ਈ. ਐਸ. ਡਬਲਯੂ. ਟੀ ਨੇ ਜੇਤੂ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ। ਪੀ.ਆਈ.ਐਮ.ਟੀ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ - ਵਿਸ਼ਵਾਸ, ਲੀਡਰਸ਼ਿਪ ਹੁਨਰ ਅਤੇ ਟੀਮ ਭਾਵਨਾ ਵਿਕਸਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸੰਸਥਾ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਲਗਨ ਦਾ ਨਤੀਜਾ ਹੈ ਅਤੇ ਅਜਿਹਾ ਪ੍ਰਦਰਸ਼ਨ ਦੂਜੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕਰੇਗਾ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ- ਯਾਦਵਿੰਦਰਪਾਲ ਸਿੰਘ ਅਗਲੀ ਖ਼ਬਰ ਹੋਲੀ ਬੇਸਿਲ ਹਸਪਤਾਲ ’ਚ 11 ਨੂੰ ਲੱਗੇਗਾ ਮੁਫ਼ਤ ਸਿਹਤ ਜਾਂਚ ਕੈਂਪ- ਡਾ. ਸਚਿਨ ਵਰਮਾ
Ad Position 24