06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮੂਲੇਪੁਰ ਅਨਾਜ ਮੰਡੀ ਵਿਖੇ ਵਿਧਾਇਕ ਰਾਏ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਜਖਵਾਲੀ, 6 ਅਕਤੂਬਰ (ਨਿਰਭੈ ਸਿੰਘ)- ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵਲੋਂ ਪਿੰਡ ਮੂਲੇਪੁਰ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 07-10-2026
ਜਖਵਾਲੀ, 6 ਅਕਤੂਬਰ (ਨਿਰਭੈ ਸਿੰਘ)- ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵਲੋਂ ਪਿੰਡ ਮੂਲੇਪੁਰ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਵਿਧਾਇਕ ਰਾਏ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਕਿਉਂਕਿ ਖ਼ਰੀਦ ਕੇਂਦਰਾਂ ਵਿਚ ਬਾਰਦਾਨੇ, ਤੋਲ, ਲਿਫ਼ਟਿੰਗ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਵਿਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ। ਵਿਧਾਇਕ ਰਾਏ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸੁੱਕੀ, ਸਾਫ਼ ਅਤੇ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ਅਨੁਸਾਰ ਝੋਨੇ ਦੀ ਫ਼ਸਲ ਲੈ ਕੇ ਆਉਣ, ਤਾਂ ਜੋ ਖ਼ਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਮੂਲੇਪੁਰ ਵਲੋਂ ਪ੍ਰਧਾਨ ਰਾਜੇਸ਼ ਉੱਪਲ ਦੀ ਅਗਵਾਈ ਵਿਚ ਵਿਧਾਇਕ ਲਖਬੀਰ ਸਿੰਘ ਰਾਏ ਦਾ ਸਿਰੋਪਾਉ ਦੇ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਸੇਵਕ ਸਿੰਘ, ਰੋਹਿਤ ਸਿੰਗਲਾ, ਸਤਨਾਮ ਸਿੰਘ, ਜਸਵਿੰਦਰ ਪਾਲ ਸਿੰਘ, ਦੀਪ ਸਿੰਘ, ਸਰਪੰਚ ਹਰਸ਼ਦੀਪ ਰੁੜਕੀ, ਗੁਰਮੇਲ ਪੰਡਰਾਲੀ, ਹੈਪੀ ਭੈਣੀ, ਇੰਸਪੈਕਟਰ ਭੁਪਿੰਦਰ ਸਿੰਘ ਤੇ ਸਰਬਦੀਪ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰੀ ਟੋਲੇ ਨੂੰ ਬਚਾ ਰਹੇ ਹਨ- ਭੱਟੀ ਅਗਲੀ ਖ਼ਬਰ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ- ਯਾਦਵਿੰਦਰਪਾਲ ਸਿੰਘ
Ad Position 24