06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੀ. ਬੀ. ਐਸ. ਈ. ਅਥਲੈਟਿਕ ਕਲੱਸਟਰ ਮੁਕਾਬਲੇ ’ਚ ਨੂਰ ਨੇ ਜਿੱਤਿਆ ਸੋਨੇ ਦਾ ਤਗਮਾ

ਮੰਡੀ ਗੋਬਿੰਦਗੜ੍ਹ, 6 ਅਕਤੂਬਰ (ਰਾਜੇਸ਼ ਸ਼ਰਮਾ)- ਸੀ. ਬੀ.

Ad Position 21
No active advertisement
ਅਜੀਤ ਡੈਸਕ 07-10-2026
ਮੰਡੀ ਗੋਬਿੰਦਗੜ੍ਹ, 6 ਅਕਤੂਬਰ (ਰਾਜੇਸ਼ ਸ਼ਰਮਾ)- ਸੀ. ਬੀ. ਐਸ. ਈ. ਅਥਲੈਟਿਕ ਕਲੱਸਟਰ-2026-27 ਦੇ ਮੁਕਾਬਲਿਆਂ ਵਿਚ ਗੋਬਿੰਦਗੜ੍ਹ ਪਬਲਿਕ ਸਕੂਲ ਦੀ ਗਿਆਰ੍ਹਵੀਂ ਜਮਾਤ (ਆਰਟਸ) ਦੀ ਵਿਦਿਆਰਥਣ ਨੂਰ ਨੇ ਸ਼ਾਟ ਪੁੱਟ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਆਂਅ ਰੌਸ਼ਨ ਕੀਤਾ। ਇਹ ਮੁਕਾਬਲੇ ਪ੍ਰਤਾਪ ਵਰਲਡ ਸਕੂਲ ਪਠਾਨਕੋਟ ਵਿਖੇ ਕਰਵਾਏ ਗਏ। ਨੂਰ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਤੇ ਉਸ ਦੇ ਪਰਿਵਾਰ ਵਿਚ ਖ਼ੁਸ਼ੀ ਦੀ ਲਹਿਰ ਹੈ। ਸਕੂਲ ਦੀ ਪ੍ਰਿੰਸੀਪਲ ਡਾ. ਨੀਰੂ ਅਰੋੜਾ ਨੇ ਨੂਰ ਨੂੰ ਇਸ ਉਪਲਬਧੀ ਲਈ ਵਧਾਈ ਦਿੰਦਿਆਂ ਉਸ ਦੀ ਮਿਹਨਤ, ਲਗਨ ਅਤੇ ਸਮਰਪਣ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਤੇ ਨੂਰ ਵਰਗੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਨੂਰ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਅਮਲੋਹ ਹਲਕੇ ਵਿਚ ‘ਆਪ’ ਦੀ ਡੋਰ-ਟੂ-ਡੋਰ ਮੁਹਿੰਮ ਤੇਜ਼ ਲੋਕਾਂ ਨਾਲ ਕੀਤਾ ਜਾ ਰਿਹਾ ਹੈ ਸਿੱਧਾ ਸੰਪਰਕ- ਗੈਰੀ ਅਗਲੀ ਖ਼ਬਰ ਡੇਰਾ ਬਾਬਾ ਬੁੱਧਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ
Ad Position 24