ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ’ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫ਼ਤਹਿਗੜ੍ਹ ਸਾਹਿਬ ਦੀ ਮੈਨੇਜਮੈਂਟ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਡਾ.
ਫ਼ਤਹਿਗੜ੍ਹ ਸਾਹਿਬ, 6 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ’ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫ਼ਤਹਿਗੜ੍ਹ ਸਾਹਿਬ ਦੀ ਮੈਨੇਜਮੈਂਟ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਡਾ. ਲਖਵੀਰ ਸਿੰਘ ਸਮੇਤ ਹੋਰਨਾਂ ਪ੍ਰਬੰਧਕਾਂ ਨੇ ਕਿਹਾ ਕਿ ਜਥੇਦਾਰ ਅਮਰਜੀਤ ਸਿੰਘ ਦੀਆਂ ਪੰਥ, ਸਮਾਜ ਅਤੇ ਸੰਸਥਾ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਂਦਾ ਰਹੇਗਾ। ਕਾਲਜ ਮੈਨੇਜਮੈਂਟ ਨੇ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਵੀ ਕੀਤਾ।