08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਈ.ਡੀ. ਤੇ ਸੀ. ਬੀ. ਆਈ. ਦੀਆਂ ਰੇਡਾਂ ਨੇ ਭਗਵੰਤ ਮਾਨ ਸਰਕਾਰ ਦਾ ਭ੍ਰਿਸ਼ਟਾਚਾਰੀ ਚਿਹਰਾ ਨੰਗਾ ਕੀਤਾ- ਰਾਜੂ ਖੰਨਾ

ਮੰਡੀ ਗੋਬਿੰਦਗੜ੍ਹ, 7 ਅਕਤੂਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਚਲਾਈ ਜਾ ਰਹੀ ‘ਪੰਜਾਬ ਬਚਾਓ’ ਮੁਹਿੰਮ ਤਹਿਤ ਹਲਕਾ ਅਮਲੋਹ ਅੰਦਰ ਡੋਰ-ਟੂ-ਡੋਰ ਪ੍ਰੋਗਰਾਮ ਨਿਰੰਤਰ ਜਾਰੀ ਹਨ। ਇਸੇ ਲੜੀ ਤਹਿਤ ਅੱਜ ਹਲਕਾ ਅਮਲੋਹ ਦੇ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਪਿੰਡ ਖੁੰਮਣਾਂ, ਮਾਜਰੀ ਕਿਸ਼ਨੇਵਾਲੀ ਅਤੇ ਕਾਹਨਪੁਰਾ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ।

Ad Position 21
No active advertisement
ਕਾਹਨਪੁਰਾ ਵਿਖੇ ਡੋਰ ਟੂ ਡੋਰ ਮੁਹਿੰਮ ਦੌਰਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਰਕਰਾਂ ਅਤੇ ਆਗੂਆਂ ਨਾਲ। ਅਜੀਤ ਤਸਵੀਰ 08-10-2026
ਮੰਡੀ ਗੋਬਿੰਦਗੜ੍ਹ, 7 ਅਕਤੂਬਰ (ਇਕਬਾਲਦੀਪ ਸੰਧੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਚਲਾਈ ਜਾ ਰਹੀ ‘ਪੰਜਾਬ ਬਚਾਓ’ ਮੁਹਿੰਮ ਤਹਿਤ ਹਲਕਾ ਅਮਲੋਹ ਅੰਦਰ ਡੋਰ-ਟੂ-ਡੋਰ ਪ੍ਰੋਗਰਾਮ ਨਿਰੰਤਰ ਜਾਰੀ ਹਨ। ਇਸੇ ਲੜੀ ਤਹਿਤ ਅੱਜ ਹਲਕਾ ਅਮਲੋਹ ਦੇ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਪਿੰਡ ਖੁੰਮਣਾਂ, ਮਾਜਰੀ ਕਿਸ਼ਨੇਵਾਲੀ ਅਤੇ ਕਾਹਨਪੁਰਾ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ‘ਪੰਜਾਬ ਬਚਾਓ’ ਮੁਹਿੰਮ ਤਹਿਤ ਮਿਸ਼ਨ 2027 ਦੀ ਕਾਮਯਾਬੀ ਲਈ ਲੋਕਾਂ ਦੇ ਫਾਰਮ ਭਰੇ ਗਏ ਅਤੇ ਆਮ ਲੋਕਾਂ ਤੋਂ ਆਉਣ ਵਾਲੀਆਂ ਚੋਣਾਂ ਦੇ ਚੋਣ ਮੈਨੀਫੈਸਟੋ ਸਬੰਧੀ ਉਨ੍ਹਾਂ ਦੀ ਰਾਏ ਅਤੇ ਸੁਝਾਅ ਵੀ ਲਏ ਗਏ। ਇਸ ਦੇ ਨਾਲ ਹੀ ਲੋਕਾਂ ਨੂੰ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਵੀ ਜਾਣੂ ਕਰਵਾਇਆ ਗਿਆ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਥਲ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਰਜਨ ਸਿੰਘ ਅਮਲੋਹ, ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਮਛਰਾਈ, ਯੂਥ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਰੇਸ਼ਮ ਸਿੰਘ ਵਿਰਕ, ਸਰਕਲ ਪ੍ਰਧਾਨ ਜਰਨੈਲ ਸਿੰਘ ਮਾਜਰੀ, ਹਰਵਿੰਦਰ ਸਿੰਘ ਬਿੰਦਾ ਮਾਜਰੀ, ਸਿਮਰਨਜੀਤ ਸਿੰਘ ਧਾਲੀਵਾਲ, ਗੁਰਦੀਪ ਸਿੰਘ ਬੱਬੀ, ਨਵਰਿੰਦਰ ਸਿੰਘ ਸੋਨੂੰ, ਅੰਗਰੇਜ਼ ਸਿੰਘ ਲਾਡਪੁਰ ਤੋਂ ਇਲਾਵਾ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਇਲਾਕਾ ਵਾਸੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਰਾਜੂ ਖੰਨਾ ਅਤੇ ਸ਼ਰਨਜੀਤ ਸਿੰਘ ਚਨਾਰਥਲ ਨੇ ਕਿਹਾ ਕਿ ਪੰਜਾਬ ਨੂੂੰ ਮੌਜੂਦਾ ਹਾਲਤਾਂ ਵਿਚੋਂ ਬਾਹਰ ਕੱਢਣ ਲਈ ਪੰਜਾਬ ਦੇ ਲੋਕਾਂ ਨੂੰ ਇੱਕਜੁੱਟ ਹੋ ਕੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਾ ਚਾਹੀਦਾ ਹੈ। ਇਨ੍ਹਾਂ ਮੀਟਿੰਗਾਂ ਵਿਚ ਮਨਪ੍ਰੀਤ ਸਿੰਘ ਮਾਜਰੀ, ਪਾਲ ਸਿੰਘ ਖੁੰਮਣਾ, ਹਰਬੰਸ ਕੌਰ, ਗੁਰਸੇਵਕ ਸਿੰਘ, ਭਗਵਾਨ ਮਾਜਰੀ, ਚਰਨ ਸਿੰਘ, ਗੁਰਤੇਜ ਸਿੰਘ, ਪਰਮਵੀਰ ਸਿੰਘ, ਗੁਰਮੇਲ ਸਿੰਘ, ਪ੍ਰਿਤਪਾਲ ਸਿੰਘ, ਲਖਵੀਰ ਕੌਰ ਮਾਜਰੀ, ਅਮਰਦੀਪ ਕੌਰ, ਪ੍ਰੇਮ ਲਤਾ, ਅਮਨਦੀਪ ਕੌਰ, ਲਖਵਿੰਦਰ ਸਿੰਘ, ਜਸਪ੍ਰੀਤ ਸਿੰਘ, ਅਰਸ਼ ਸਿੰਘ, ਕ੍ਰਿਸ਼ਨ ਸਿੰਘ ਕਾਹਨਪੁਰਾ, ਦਲਜੀਤ ਸਿੰਘ ਪੰਚ, ਕੁਲਵੰਤ ਸਿੰਘ ਪੰਚ, ਗੁਰਪ੍ਰੀਤ ਸਿੰਘ ਨੰਬਰਦਾਰ, ਅਵਤਾਰ ਸਿੰਘ, ਲਖਵੀਰ ਸਿੰਘ, ਹਰਮਨ ਸਿੰਘ, ਹਰਜੀਤ ਕੌਰ, ਬਲਦੇਵ ਸਿੰਘ, ਰੂਬੀ ਕਾਹਨਪੁਰਾ, ਸੁਖਵਿੰਦਰ ਸਿੰਘ, ਬਬਲੀ ਕੌਰ, ਦਲਬੀਰ ਸਿੰਘ, ਕਰਨੈਲ ਕੌਰ, ਪਰਮਜੀਤ ਕੌਰ, ਅਮਰਜੀਤ ਸਿੰਘ, ਰਣਜੀਤ ਸਿੰਘ ਬੱਬੂ, ਭਗਵਾਨ ਸਿੰਘ, ਜਸਪਾਲ ਕੌਰ, ਦਰਸ਼ਨਾਂ ਕੌਰ ਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਐਸ. ਡੀ. ਐਮ. ਦੀਪਜੋਤ ਕੌਰ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24