ਪੁਲਿਸ ਵਲੋਂ ਹੈਰੋਇਨ ਸਮੇਤ ਇਕ ਔਰਤ ਸਮੇਤ 2 ਵਿਅਕਤੀ ਗ੍ਰਿਫ਼ਤਾਰ
ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਮਨਪ੍ਰੀਤ ਸਿੰਘ)- ਥਾਣਾ ਸਰਹਿੰਦ ਪੁਲਿਸ ਨੇ 50 ਗਰਾਮ ਹੈਰੋਇਨ ਸਮੇਤ ਇਕ ਔਰਤ ਅਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.
ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਮਨਪ੍ਰੀਤ ਸਿੰਘ)- ਥਾਣਾ ਸਰਹਿੰਦ ਪੁਲਿਸ ਨੇ 50 ਗਰਾਮ ਹੈਰੋਇਨ ਸਮੇਤ ਇਕ ਔਰਤ ਅਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਕੁਲਬੀਰ ਸਿੰਘ ਨੇ ਦੱਸਿਆ ਕਿ ਥਾਣਾ ਸਰਹਿੰਦ ਦੇ ਐਸ.ਐਚ.ਓ ਅਸ਼ੋਕ ਕੁਮਾਰ ਦੀ ਅਗਵਾਈ ਵਿਚ ਪੁਲਿਸ ਚੌਂਕੀ ਨਬੀਪੁਰ ਦੇ ਇੰਚਾਰਜ ਹਰਮਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਮੋਮਿਨਾ ਵਾਸੀ ਪਿੰਡ ਅਲੀਪੁਰ ਸੌਂਢੀਆਂ ਹਾਲ ਆਬਾਦ ਕਿਰਾਏਦਾਰ ਖੱਟੜਾ ਸਕੂਲ ਅਤੇ ਮਨਵੀਰ ਸਿੰਘ ਉਰਫ਼ ਹੈਪੀ ਵਾਸੀ ਪਿੰਡ ਭੱਲਮਾਜਰਾ ਨੂੰ 50 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਥਾਣਾ ਸਰਹਿੰਦ ਵਿਖੇ ਐਨ. ਡੀ. ਪੀ . ਐਸ. ਐਕਟ ਦੇ ਤਹਿਤ ਮੁਕੱਦਮਾ ਦਰਜ ਕੀਤਾ ਹੈ। ਡੀ.ਐਸ.ਪੀ ਕੁਲਬੀਰ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 9, ਗੁਰੂ ਨਾਨਕ ਕਾਲੋਨੀ ਰੇਲਵੇ ਰੋਡ ਸਰਹਿੰਦ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਾਗਰੂਕਤਾ ਕੈਂਪ ਲਗਾਇਆ ਹੋਇਆ ਸੀ, ਜਿੱਥੇ ਸਮੂਹ ਮਹੱਲਾ ਨਿਵਾਸੀਆਂ ਨੇ ਕਿਹਾ ਕਿ ਬੰਦ ਪਏ ਖੱਟੜਾ ਸਕੂਲ ਵਿਚ ਜੋ ਕਿਰਾਏਦਾਰ ਰਹਿੰਦੇ ਹਨ, ਉਹ ਨਸ਼ਾ ਵੇਚਦੇ ਹਨ। ਜਿਸ ਤੇ ਥਾਣਾ ਸਰਹਿੰਦ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੋਮਿਨਾ ਅਤੇ ਮਨਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੋਮਿਨਾ ਬੰਦ ਪਏ ਖੱਟੜਾ ਸਕੂਲ ਦੇ ਕੁਆਰਟਰ ਨੰਬਰ 15 ਵਿਚ ਕਿਰਾਏ ਤੇ ਰਹਿੰਦੀ ਹੈ। ਡੀ.ਐਸ.ਪੀ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਜੇਕਰ ਕਿਸੇ ਨੂੰ ਨਸ਼ਾ ਵੇਚਣ ਵਾਲੇ ਦਾ ਪਤਾ ਲੱਗਦਾ ਹੈ ਜਾ ਨਸ਼ਾ ਕਰਨ ਵਾਲੇ ਦਾ ਪਤਾ ਲੱਗਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ। ਨਸ਼ਾ ਵੇਚਣ ਵਾਲੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਨਸ਼ਾ ਕਰਨ ਵਾਲੇ ਨੂੰ ਨਸ਼ਾ ਛਡਾਊ ਕੇਂਦਰ ਵਿਚ ਦਾਖਲ ਕਰਵਾ ਕੇ ਉਸ ਦਾ ਇਲਾਜ ਕਰਵਾਇਆ ਜਾਵੇਗਾ।