08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਧਾਇਕ ਰਾਏ ਨੇ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਮਨਪ੍ਰੀਤ ਸਿੰਘ)- ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਅੱਜ ਪਿੰਡ ਭੱਦਲਥੂਹਾ, ਰੰਘੇੜਾ ਰੋਡ ਤੋਂ ਬੀੜ ਭਮਾਰਸੀ ਤੱਕ ਲਗਪਗ 2. 98 ਕਿੱਲੋਮੀਟਰ ਲੰਮੀ ਸੜਕ ਤੇ 23.

Ad Position 21
No active advertisement
ਅਜੀਤ ਡੈਸਕ 08-10-2026
ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਮਨਪ੍ਰੀਤ ਸਿੰਘ)- ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਅੱਜ ਪਿੰਡ ਭੱਦਲਥੂਹਾ, ਰੰਘੇੜਾ ਰੋਡ ਤੋਂ ਬੀੜ ਭਮਾਰਸੀ ਤੱਕ ਲਗਪਗ 2.98 ਕਿੱਲੋਮੀਟਰ ਲੰਮੀ ਸੜਕ ਤੇ 23.32 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵਿਧਾਇਕ ਲਖਵੀਰ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸੜਕ ਸਹੂਲਤਾਂ ਦੇਣ ਲਈ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਇਹ ਪਹਿਲ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ। ਵਿਧਾਇਕ ਨੇ ਕਿਹਾ ਕਿ ਭੱਦਲਥੂਹਾ, ਰੰਘੇੜਾ ਰੋਡ ਤੋਂ ਬੀੜ ਭਮਾਰਸੀ ਤੱਕ ਦੀ ਇਸ ਸੜਕ ਦੀ ਪਿਛਲੇ ਲੰਮੇ ਸਮੇਂ ਤੋਂ ਖਸਤਾ ਹਾਲਤ ਚੱਲੀ ਆ ਰਹੀ ਸੀ ਜਿਸ ਕਾਰਨ ਲੋਕਾਂ ਨੂੰ ਆਵਾਜਾਈ ਵਿਚ ਮੁਸ਼ਕਿਲ ਪੇਸ਼ ਆਉਂਦੀ ਸੀ। ਉਨ੍ਹਾਂ ਕਿਹਾ ਕਿ ਸੜਕ ਦੇ ਬਣਨ ਨਾਲ ਲੋਕਾਂ ਦੀ ਲੰਮੇ ਸਮੇਂ ਦੀ ਮੰਗ ਪੂਰੀ ਕੀਤੀ ਜਾ ਰਹੀ ਹੈ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹੋਣ ਵਾਲੇ ਵਿਕਾਸ ਕੰਮਾਂ ਦੀ ਖ਼ੁਦ ਨਿਗਰਾਨੀ ਕੀਤੀ ਜਾਵੇ ਤਾਂ ਜੋ ਕੰਮ ਦੇ ਮਿਆਰ ਵਿਚ ਕੋਈ ਕਮੀ ਨਾ ਰਹੇ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਡੇਰਾ, ਸਰਪੰਚ ਬਲਕਾਰ ਸਿੰਘ ਹਰਦੀਪ ਸਿੰਘ, ਨੰਬਰਦਾਰ ਹਰਦੀਪ ਸਿੰਘ, ਕਰਨੈਲ ਸਿੰਘ, ਜਸਵਿੰਦਰ ਸਿੰਘ, ਜਗਤਾਰ ਸਿੰਘ, ਹਰਜਿੰਦਰ ਸਿੰਘ, ਲਖਵੀਰ ਸਿੰਘ, ਜਗਦੀਪ ਸਿੰਘ ਅਤੇ ਨਿਰਮਲ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੀ. ਪੀ. ਐਸ. ਦੇ ਸਕਾਊਟਸ ਨੇ ਵੱਖ-ਵੱਖ ਗਤੀਵਿਧੀਆਂ ’ਚ ਦਿਖਾਈ ਕਾਬਲੀਅਤ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ
Ad Position 24