08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜੀ. ਪੀ. ਐਸ. ਦੇ ਸਕਾਊਟਸ ਨੇ ਵੱਖ-ਵੱਖ ਗਤੀਵਿਧੀਆਂ ’ਚ ਦਿਖਾਈ ਕਾਬਲੀਅਤ

ਮੰਡੀ ਗੋਬਿੰਦਗੜ੍ਹ, 7 ਅਕਤੂਬਰ (ਇਕਬਾਲਦੀਪ ਸੰਧੂ)- ਭਾਰਤ ਸਕਾਊਟਸ ਐਂਡ ਗਾਈਡਜ਼ ਵਲੋਂ ਰਾਜ ਪੁਰਸਕਾਰ ਕੈਂਪ ਦਾ ਆਯੋਜਨ ਸਟੇਟ ਟਰੇਨਿੰਗ ਸੈਂਟਰ ਤਾਰਾ ਦੇਵੀ ਸ਼ਿਮਲਾ ਵਿਖੇ ਕੀਤਾ ਗਿਆ। ਕੈਂਪ ਦੌਰਾਨ ਸਕਾਊਟਸ ਨੇ ਪੂਰੇ ਉਤਸ਼ਾਹ, ਅਨੁਸ਼ਾਸਨ ਤੇ ਸੇਵਾ ਭਾਵਨਾ ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 08-10-2026
ਮੰਡੀ ਗੋਬਿੰਦਗੜ੍ਹ, 7 ਅਕਤੂਬਰ (ਇਕਬਾਲਦੀਪ ਸੰਧੂ)- ਭਾਰਤ ਸਕਾਊਟਸ ਐਂਡ ਗਾਈਡਜ਼ ਵਲੋਂ ਰਾਜ ਪੁਰਸਕਾਰ ਕੈਂਪ ਦਾ ਆਯੋਜਨ ਸਟੇਟ ਟਰੇਨਿੰਗ ਸੈਂਟਰ ਤਾਰਾ ਦੇਵੀ ਸ਼ਿਮਲਾ ਵਿਖੇ ਕੀਤਾ ਗਿਆ। ਕੈਂਪ ਦੌਰਾਨ ਸਕਾਊਟਸ ਨੇ ਪੂਰੇ ਉਤਸ਼ਾਹ, ਅਨੁਸ਼ਾਸਨ ਤੇ ਸੇਵਾ ਭਾਵਨਾ ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਚਾਰ ਦਿਨਾਂ ਤੱਕ ਚੱਲੇ ਇਸ ਕੈਂਪ ਵਿਚ ਸਕਾਊਟਸ ਨੂੰ ਸਕਾਊਟਿੰਗ ਨਾਲ ਸੰਬੰਧਿਤ ਵੱਖ-ਵੱਖ ਹੁਨਰਾਂ ਦੀ ਪ੍ਰਯੋਗਿਕ ਸਿਖਲਾਈ ਦਿੱਤੀ ਗਈ। ਇਸ ਦੌਰਾਨ ਕੈਂਪਿੰਗ, ਫ਼ਸਟ ਏਡ, ਗੰਢਾਂ ਲਗਾਉਣ, ਟੀਮ ਵਰਕ, ਨੇਤ੍ਰਿਤਵ, ਅਨੁਸ਼ਾਸਨ ਅਤੇ ਸਮਾਜ ਸੇਵਾ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਸਕਾਊਟਸ ਨੇ ਹਰ ਗਤੀਵਿਧੀ ਵਿਚ ਆਪਣੀ ਕਾਬਲੀਅਤ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ। ਕੈਂਪ ਵਿਚ ਸਕਾਊਟ ਮਾਸਟਰ ਮਨਦੀਪ ਸਿੰਘ ਅਤੇ ਸਕਾਊਟ ਮਿਸਟਰੈਸ ਸਾਕਸ਼ੀ ਸ਼ਰਮਾ ਨੇ ਸਕਾਊਟਸ ਦੀ ਅਗਵਾਈ ਕੀਤੀ ਅਤੇ ਉਨ੍ਹਾਂ ਨੂੰ ਸਕਾਊਟਿੰਗ ਦੇ ਮੁੱਖ ਸਿਧਾਂਤਾਂ-ਸੇਵਾ, ਅਨੁਸ਼ਾਸਨ, ਸਹਿਯੋਗ ਅਤੇ ਜ਼ਿੰਮੇਵਾਰੀ-ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਕਾਊਟ ਮਾਸਟਰ ਮਨਦੀਪ ਸਿੰਘ ਨੇ ਕਿਹਾ ਕਿ ਰਾਜ ਪੁਰਸਕਾਰ ਕੈਂਪ ਨੌਜਵਾਨਾਂ ਵਿਚ ਆਤਮ-ਵਿਸ਼ਵਾਸ, ਨੇਤ੍ਰਿਤਵ ਦੀ ਭਾਵਨਾ ਅਤੇ ਦੇਸ਼ ਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਪੈਦਾ ਕਰਨ ਲਈ ਮਹੱਤਵਪੂਰਨ ਮੰਚ ਹੈ। ਇਸ ਕੈਂਪ ਨੇ ਭਾਗ ਲੈਣ ਵਾਲੇ ਸਕਾਊਟਸ ਨੂੰ ਨਵੀਆਂ ਸਿੱਖਿਆਵਾਂ ਤੇ ਤਜਰਬੇ ਪ੍ਰਦਾਨ ਕੀਤੇ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਵਿਧਾਇਕ ਰਾਏ ਨੇ ਸੜਕ ’ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
Ad Position 24