07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸ਼੍ਰੋਮਣੀ ਅਕਾਲੀ ਦਲ ਦੀ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਭੁੱਟਾ ਨੇ ਸ਼ਾਹਪੁਰ ਤੇ ਸਲੇਮਪੁਰ ਦਾ ਕੀਤਾ ਦੌਰਾ

ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਪ੍ਰਚਾਰ ਮੁਹਿੰਮ ਦੇ ਦੂਜੇ ਦਿਨ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਸਲੇਮਪੁਰ ਤੇ ਸ਼ਾਹਪੁਰ ਵਿਖੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸੂਬੇ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੇ ਝੂਠ ਨੂੰ ਜਿਆਦਾ ਦੇਰ ਬਰਦਾਸ਼ਤ ਨਹੀਂ ਕਰਨਗੇ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ।

Ad Position 21
No active advertisement
ਅਜੀਤ ਡੈਸਕ 08-10-2026
ਫ਼ਤਹਿਗੜ੍ਹ ਸਾਹਿਬ, 7 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਪ੍ਰਚਾਰ ਮੁਹਿੰਮ ਦੇ ਦੂਜੇ ਦਿਨ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਸਲੇਮਪੁਰ ਤੇ ਸ਼ਾਹਪੁਰ ਵਿਖੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਸੂਬੇ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੇ ਝੂਠ ਨੂੰ ਜਿਆਦਾ ਦੇਰ ਬਰਦਾਸ਼ਤ ਨਹੀਂ ਕਰਨਗੇ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਅਜਿਹੀ ਸਿਆਸੀ ਜਮਾਤ ਹੈ, ਜੋ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਣਾ ਸਕਦੀ ਹੈ ਅਤੇ ਹਰੇਕ ਵਰਗ ਦੇ ਲੋਕਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰ ਸਕਦੀ ਹੈ। ਇਸ ਮੌਕੇ ’ਤੇ ਦਵਿੰਦਰ ਸਿੰਘ ਬਹਿਲੋਲਪੁਰ, ਮਨਪ੍ਰੀਤ ਸਿੰਘ ਸ਼ਾਹਪੁਰ, ਮਲਕੀਤ ਸਿੰਘ ਰਜਿੰਦਰਗੜ੍ਹ, ਮਨਪ੍ਰੀਤ ਸਿੰਘ ਭੁੱਟਾ, ਗੁਰਪ੍ਰੀਤ ਸਿੰਘ ਪੰਜੋਲੀ, ਜਗਦੀਪ ਸਿੰਘ ਸਲੇਮਪੁਰ, ਹਰਦੀਪ ਸਿੰਘ, ਬਹਾਦਰ ਸਿੰਘ, ਗੁਰਵਿੰਦਰ ਸਿੰਘ ਨਾਗਰਾ ,ਅਮਰਜੀਤ ਸਿੰਘ ਮੁੰਡੀ, ਅਵਤਾਰ ਸਿੰਘ, ਦਲਜੀਤ ਸਿੰਘ, ਦਲਵੀਰ ਸਿੰਘ, ਕਰਨੈਲ ਸਿੰਘ, ਮਹਿੰਦਰ ਸਿੰਘ, ਜੋਗਿੰਦਰ ਸਿੰਘ, ਅਜੈਬ ਸਿੰਘ, ਸਵਰਨ ਸਿੰਘ, ਮਲਕੀਤ ਸਿੰਘ, ਗੁਰਮੀਤ ਸਿੰਘ, ਸੋਨੀ ਸਿੰਘ, ਜਗਤਾਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਅਗਲੀ ਖ਼ਬਰ ਡਾ. ਮਨੋਹਰ ਸਿੰਘ ਨੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
Ad Position 24