07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

5 ਕਰੋੜ ਦੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਨੂੰ ਲੈ ਕੇ ਗੁਰਸ਼ਰਨ ਕੌਰ ਰੰਧਾਵਾ ਨੇ ਘੇਰੀ ਸਰਕਾਰ

ਪਟਿਆਲਾ, 7 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਵਲੋਂ ਪ੍ਰੈੱਸ ਕਾਨਫਰੰਸ ਹੋਟਲ ਐਮ. ਐਲ.

Ad Position 21
No active advertisement
ਅਜੀਤ ਡੈਸਕ 08-10-2026
ਪਟਿਆਲਾ, 7 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਵਲੋਂ ਪ੍ਰੈੱਸ ਕਾਨਫਰੰਸ ਹੋਟਲ ਐਮ. ਐਲ. ਪ੍ਰਾਇਡ ਪਟਿਆਲਾ ਵਿਖੇ ਕੀਤੀ ਗਈ, ਜਿਸ ਦੌਰਾਨ ਡਾ. ਗੁਰਪ੍ਰੀਤ ਕੌਰ ਨਾਲ ਸੰਬੰਧਿਤ ਦੱਸੇ ਜਾ ਰਹੇ 5 ਕਰੋੜ ਦੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਮਹਿਲਾ ਕਾਂਗਰਸ ਆਗੂਆਂ ਨੇ ਆਪਣਾ ਪੱਖ ਰੱਖਿਆ। ਪ੍ਰੈਸ ਕਾਨਫਰੰਸ ਦੌਰਾਨ ਗੁਰਸ਼ਰਨ ਕੌਰ ਰੰਧਾਵਾ ਨੇ ਮਾਮਲੇ ਨਾਲ ਜੁੜੇ ਸਵਾਲਾਂ, ਕਥਿਤ ਦੋਸ਼ਾਂ ਅਤੇ ਜਵਾਬਦੇਹੀ ਨਾਲ ਸੰਬੰਧਿਤ ਮੁੱਦਿਆਂ ਨੂੰ ਗੰਭੀਰਤਾ ਨਾਲ ਉਠਾਉਂਦਿਆਂ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਕਿਸੇ ਮਾਮਲੇ ਵਿਚ ਕਰੋੜਾਂ ਰੁਪਏ ਨਾਲ ਸੰਬੰਧਿਤ ਗੰਭੀਰ ਦੋਸ਼ ਸਾਹਮਣੇ ਆਉਂਦੇ ਹਨ ਤਾਂ ਇਸ ਸੰਬੰਧੀ ਸਾਰੇ ਤੱਥ ਲੋਕਾਂ ਦੇ ਸਾਹਮਣੇ ਸਪਸ਼ਟ ਤੌਰ ’ਤੇ ਰੱਖੇ ਜਾਣੇ ਚਾਹੀਦੇ ਹਨ। ਪ੍ਰੈੱਸ ਕਾਨਫਰੰਸ ਦੌਰਾਨ ਸੋਸ਼ਲ ਮੀਡੀਆ ਕੋਆਰਡੀਨੇਟਰ ਯਾਮਿਨੀ ਵਰਮਾ ਤੇ ਪੰਜਾਬ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਮਨਦੀਪ ਚੌਹਾਨ ਅਤੇ ਪੰਜਾਬ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਲਤਾ ਵਰਮਾ ਵੀ ਮੌਜੂਦ ਰਹੇ। ਇਸ ਮੌਕੇ ਕਾਂਗਰਸ ਆਗੂਆਂ ਨੇ ਕਿਹਾ ਕਿ ਉਕਤ ਮਾਮਲੇ ਨਾਲ ਜੁੜੇ ਸਾਰੇ ਤੱਥ ਲੋਕਾਂ ਦੇ ਸਾਹਮਣੇ ਪਾਰਦਰਸ਼ੀ ਢੰਗ ਨਾਲ ਆਉਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਪੱਧਰ ’ਤੇ ਕੋਈ ਬੇਨਿਯਮੀ ਹੋਈ ਹੈ ਤਾਂ ਉਸ ਦੀ ਨਿਰਪੱਖ ਜਾਂਚ ਕਰਕੇ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੀ ਮੰਗ ਹੈ ਕਿ ਜੇਕਰ ਜਾਂਚ ਦੌਰਾਨ ਡਾ. ਗੁਰਪ੍ਰੀਤ ਕੌਰ ਦੀ ਕਿਸੇ ਤਰ੍ਹਾਂ ਦੀ ਭੂਮਿਕਾ ਜਾਂ ਕਾਨੂੰਨ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਵਿਰੁੱਧ ਵੀ ਕਾਨੂੰਨ ਅਨੁਸਾਰ ਐਫ਼.ਆਈ.ਆਰ. ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਮਹਿਲਾ ਕਾਂਗਰਸ ਜਨਰਲ ਸਕੱਤਰ ਮਨਦੀਪ ਚੌਹਾਨ ਤੇ ਪੰਜਾਬ ਮਹਿਲਾ ਕਾਂਗਰਸ ਜਨਰਲ ਸਕੱਤਰ ਲਤਾ ਵਰਮਾ, ਜਸਵਿੰਦਰ ਰੰਧਾਵਾ, ਦੀਪੂ ਭੰਡਾਰੀ, ਪਰਮਜੀਤ ਸਿੰਘ ਚੌਹਾਨ ਦਫ਼ਤਰ ਇੰਚਾਰਜ ਜ਼ਿਲਾ ਕਾਂਗਰਸ ਪਟਿਆਲਾ ਦਿਹਾਤੀ, ਗੁਰਪ੍ਰੀਤ ਬੈਦਵਾਨ, ਪ੍ਰਭ ਭਿੰਡਰ, ਬਘੇਲ ਨੰਬੜਦਾਰ, ਤਰਲੋਚਨ ਸਿਉਣਾ, ਦਿਲਬਰ ਖਾਨ, ਰਾਜਾ ਸਰਾਉ , ਹਰਦੀਪ ਕੁਲਾਰਾਂ, ਹਰਿੰਦਰ ਸ਼ਰਮਾ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਘਨੌਰ ’ਚ ‘ਆਪ’ ਨੂੰ ਵੱਡਾ ਹੁਲਾਰਾ ਤਿੰਨ ਦਰਜਨ ਤੋਂ ਵੱਧ ਸਰਪੰਚ ਇੰਦਰਜੀਤ ਸਿਆਲੂ ਦੇ ਹੱਕ ’ਚ ਨਿੱਤਰੇ ਅਗਲੀ ਖ਼ਬਰ ਪਟਿਆਲਾ ਵਾਸੀਆਂ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਦੇ ਫੈਸਲੇ ਦਾ ਮੋਹਿਤ ਮੋਹਿੰਦਰਾ ਵਲੋਂ ਸਵਾਗਤ
Ad Position 24