ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ
ਰਾਜਪੁਰਾ, 8 ਅਕਤੂਬਰ (ਜੀ. ਪੀ.
ਰਾਜਪੁਰਾ, 8 ਅਕਤੂਬਰ (ਜੀ. ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਕਸਾਈਜ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਇੰਸਪੈਕਟਰ ਸੁਮਿੱਤ ਮੋਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਜਦੋਂ ਟੀ ਪੁਆਇੰਟ ਸ਼ਾਮਦੂ ਨੇੜੇ ਪਹੁੰਚੇ ਸਨ ਤਾਂ ਸ਼ੱਕ ਦੇ ਆਧਾਰ ’ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਰੋਕ ਕੇ ਜਦੋਂ ਉਹਨਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ 40 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਟੈਂਗੋ ਸੰਤਰਾ ਚੰਡੀਗੜ੍ਹ ਵਿਚ ਵਿਕਣਯੋਗ ਬਰਾਮਦ ਹੋਈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਜਤਿੰਦਰ ਕੁਮਾਰ ਵਾਸੀ ਗਾਊਸਾਲਾ ਰੋਡ ਰਾਜਪੁਰਾ ਅਤੇ ਗੁਰਦੇਵ ਸਿੰਘ ਵਾਸੀ ਪਿੰਡ ਜੰਡੋਲੀ ਦੇ ਤੌਰ ’ਤੇ ਹੋਈ। ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਵਿਅਕਤੀਆਂ ਦੇ ਖ਼ਿਲਾਫ਼ ਐਕਸਾਈਜ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।