09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਯੂਥ ਆਗੂ ਦਿਲਪ੍ਰੀਤ ਸਿੰਘ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ’ਚ ਹੋਏ ਸ਼ਾਮਿਲ

ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਵੱਖ-ਵੱਖ ਆਗੂਆਂ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਰੋਜ਼ਾਨਾ ਮਜ਼ਬੂਤੀ ਮਿਲ ਰਹੀ ਹੈ। ਇਸੇ ਕੜੀ ਤਹਿਤ ਯੂਥ ਕਾਂਗਰਸ ਦੇ ਆਗੂ ਦਿਲਪ੍ਰੀਤ ਸਿੰਘ ਸਰਹਿੰਦ ਆਪਣੇ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਪਾਰਟੀ ਵਿਚ ਸ਼ਾਮਿਲ ਹੋਏ ਨੌਜਵਾਨਾਂ ਦਾ ਸਨਮਾਨ ਕਰਦੇ ਹੋਏ। ਅਜੀਤ ਤਸਵੀਰ 09-10-2026
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਵੱਖ-ਵੱਖ ਆਗੂਆਂ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਰੋਜ਼ਾਨਾ ਮਜ਼ਬੂਤੀ ਮਿਲ ਰਹੀ ਹੈ। ਇਸੇ ਕੜੀ ਤਹਿਤ ਯੂਥ ਕਾਂਗਰਸ ਦੇ ਆਗੂ ਦਿਲਪ੍ਰੀਤ ਸਿੰਘ ਸਰਹਿੰਦ ਆਪਣੇ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ। ਜਿਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਵਲੋਂ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਦਾ ਪਾਰਟੀ ਵਿਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ. ਭੁੱਟਾ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚੋਂ ਪਾਰਟੀ ਸ਼ਾਮਿਲ ਹੋਣ ਵਾਲਿਆਂ ਵਿਚ ਰਾਹੁਲ, ਸਹਿਜਪ੍ਰੀਤ ਸਿੰਘ, ਲਲਿਤ ਕੁਮਾਰ, ਸੁਰਿੰਦਰਪਾਲ ਸਿੰਘ, ਅਨੀਕੇਤ ਅਤੇ ਅਜੇ ਕੁਮਾਰ ਪ੍ਰਮੁੱਖ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵੱਖ-ਵੱਖ ਪਾਰਟੀਆਂ ਦੇ ਆਗੂ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋ ਰਹੇ ਹਨ, ਉਸ ਨਾਲ ਨਾ ਕੇਵਲ ਸ਼੍ਰੋਮਣੀ ਅਕਾਲੀ ਦਲ ਬੂਥ ਪੱਧਰ ’ਤੇ ਮਜ਼ਬੂਤ ਹੋ ਰਿਹਾ ਹੈ, ਸਗੋਂ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਦੇ ਸੰਕੇਤ ਵੀ ਮਿਲ ਰਹੇ ਹਨ। ਭੁੱਟਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਝੂਠ ਬੋਲ ਕੇ ਸੱਤਾ ਹਾਸਿਲ ਕੀਤੀ ਸੀ, ਜੋ ਹੁਣ ਪੂਰੀ ਤਰ੍ਹਾਂ ਨਾਲ ਬੇਨਕਾਬ ਹੋ ਚੁੱਕੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਸੱਤਾ ਧਿਰ ਦੇ ਆਗੂ ਹੁਣ ਆਪਣੀ ਸਰਕਾਰ ਦੇ ਸਾਢੇ 4 ਸਾਲ ਬੀਤ ਜਾਣ ਤੋਂ ਬਾਅਦ ਸੜਕਾਂ ਦੇ ਨਿਰਮਾਣ ਕਾਰਜਾਂ ਲਈ ਨੀਂਹ ਪੱਥਰ ਰੱਖ ਰਹੇ ਹਨ, ਜੋ ਕੇਵਲ ਸਿਆਸੀ ਡਰਾਮੇਬਾਜ਼ੀ ਹੈ, ਕਿਉਂਕਿ ਵਿਧਾਨ ਸਭਾ ਚੋਣਾਂ ਸਿਰ ’ਤੇ ਹਨ ਅਤੇ ਉਨ੍ਹਾਂ ਨੂੰ ਪਿਛਲੇ ਸਾਢੇ 4 ਸਾਲਾਂ ਵਿਚ ਸੂਬੇ ਦੀਆਂ ਟੁੱਟੀਆਂ ਸੜਕਾਂ ਨਹੀਂ ਦਿਸੀਆਂ। ਭੁੱਟਾ ਨੇ ਕਿਹਾ ਕਿ ਸੂਬੇ ਦੇ ਲੋਕ ਉਨ੍ਹਾਂ ਦੀਆਂ ਸਿਆਸੀ ਚਾਲਾਂ ਨੂੰ ਸਮਝ ਚੁੱਕੇ ਹਨ ਅਤੇ ਉਹ ਦੋਬਾਰਾ ‘ਆਪ’ ਦੇ ਕਿਸੇ ਝਾਂਸੇ ਵਿਚ ਨਹੀਂ ਆਉਣਗੇ। ਇਸ ਮੌਕੇ ’ਤੇ ਅਸ਼ੋਕ ਕੁਮਾਰ, ਗੁਰਪ੍ਰੀਤ ਸਿੰਘ ਪ੍ਰਧਾਨ ਆਈ. ਟੀ. ਵਿੰਗ, ਪੰਕਜ ਕੁਮਾਰ ਪ੍ਰਧਾਨ ਵਪਾਰ ਵਿੰਗ, ਤਰੁਣ ਕੁਮਾਰੀ ਮੀਤ ਪ੍ਰਧਾਨ ਇਸਤਰੀ ਅਕਾਲੀ ਦਲ, ਤਜਿੰਦਰ ਸਿੰਘ ਕੋਹਲੀ, ਰਜਿੰਦਰ ਸਿੰਘ ਖ਼ਾਲਸਾ, ਮਾਸਟਰ ਹਰਨੇਕ ਸਿੰਘ, ਬਾਬਾ ਕੁਲਵਿੰਦਰ ਸਿੰਘ, ਗਿਆਨੀ ਕਰਨੈਲ ਸਿੰਘ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਮਾਨ, ਮਨਪ੍ਰੀਤ ਸਿੰਘ ਸ਼ਾਹਪੁਰ, ਮਨਵੀਰ ਸਿੰਘ ਭੁੱਟਾ, ਸੰਦੀਪ ਸਿੰਘ ਬਧੌਛੀ, ਅੰਮ੍ਰਿਤਪਾਲ ਸਿੰਘ, ਦਿਲਪ੍ਰੀਤ ਸਿੰਘ ਖਰੌੜਾ, ਜਸਵੀਰ ਸਿੰਘ ਸੋਢੀ, ਸੁਖਦੀਪ ਸਿੰਘ ਸਰਕਲ ਪ੍ਰਧਾਨ ਮੂਲੇਪੁਰ, ਸਤਨਾਮ ਸਿੰਘ ਮਹੱਦੀਆਂ, ਅੰਮ੍ਰਿਤਪਾਲ ਸਿੰਘ ਤੇ ਕਮਲਜੀਤ ਸਿੰਘ ਸੇਠੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨਵੀਰ ਸਿੰਘ ਭੁੱਟਾ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪੰਜਾਬ ਬਚਾਓ ਪ੍ਰੋਗਰਾਮ ਤਹਿਤ ਲੋਕਾਂ ਦੇ ਫਾਰਮ ਭਰੇ ਅਗਲੀ ਖ਼ਬਰ ‘ ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਵਿਧਾਇਕ ਰਾਏ ਨੇ ਹਲਕੇ ਦੇ 272 ਪਰਿਵਾਰਾਂ ਨੂੰ ਮਾਲਕੀ ਹੱਕ ਦੇ ਦਸਤਾਵੇਜ਼ ਸੌਂਪੇ
Ad Position 24