09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਟਾਕਿਆਂ ਲਈ ਆਰਜ਼ੀ ਲਾਇਸੈਂਸ ਲੈਣ ਦੇ ਚਾਹਵਾਨ ਵਿਅਕਤੀ 12 ਤੋਂ 14 ਤੱਕ ਦੇ ਸਕਦੇ ਹਨ ਅਰਜ਼ੀਆਂ- ਡੀ. ਸੀ.

ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਰਾਜਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਲੋਂ ਸਿਵਲ ਰਿਟ ਪਟੀਸ਼ਨ 23548 ਆਫ਼ 2017 ਵਿਚ ਦਿੱਤੇ ਹੁਕਮਾਂ ਦੇ ਸਨਮੁੱਖ ਦੀਵਾਲੀ/ਗੁਰਪੁਰਬ ਤਿਉਹਾਰ ਦੇ ਮੱਦੇਨਜ਼ਰ ਜੋ ਵਿਅਕਤੀ ਪਟਾਕਿਆਂ ਦੀ ਵਿੱਕਰੀ ਲਈ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨ ਹਨ।

Ad Position 21
No active advertisement
ਅਜੀਤ ਡੈਸਕ 09-10-2026
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਰਾਜਿੰਦਰ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਲੋਂ ਸਿਵਲ ਰਿਟ ਪਟੀਸ਼ਨ 23548 ਆਫ਼ 2017 ਵਿਚ ਦਿੱਤੇ ਹੁਕਮਾਂ ਦੇ ਸਨਮੁੱਖ ਦੀਵਾਲੀ/ਗੁਰਪੁਰਬ ਤਿਉਹਾਰ ਦੇ ਮੱਦੇਨਜ਼ਰ ਜੋ ਵਿਅਕਤੀ ਪਟਾਕਿਆਂ ਦੀ ਵਿੱਕਰੀ ਲਈ ਆਰਜ਼ੀ ਲਾਇਸੰਸ ਲੈਣ ਦੇ ਚਾਹਵਾਨ ਹਨ। ਉਹ ਆਪਣੀ ਦਰਖਾਸਤ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਖੇ 12 ਤੋਂ 14 ਅਕਤੂਬਰ ਤੱਕ ਦਫ਼ਤਰੀ ਕੰਮ ਵਾਲੇ ਦਿਨਾਂ ਦੌਰਾਨ ਤੱਕ ਸਮੇਤ ਫ਼ੀਸ 100 ਰੁਪਏ ਪ੍ਰਤੀ ਅਰਜ਼ੀ (ਸਮੇਤ ਆਧਾਰ ਕਾਰਡ, ਦੋ ਪਾਸਪੋਰਟ ਸਾਈਜ਼ ਫ਼ੋਟੋ, ਪਟਾਕੇ ਦੀ ਵਿੱਕਰੀ ਲਈ ਸਬ ਡਵੀਜ਼ਨ ਦਾ ਨਾਂਅ ਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਸਮੇਤ) ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲਾਟਰੀ ਸਿਸਟਮ ਰਾਹੀਂ ਡਰਾਅ 28 ਅਕਤੂਬਰ ਨੂੰ ਬਾਅਦ ਦੁਪਹਿਰ 3.00 ਵਜੇ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਕੱਢਿਆ ਜਾਵੇਗਾ, ਡਰਾਅ ਨਿਕਲਣ ਵਾਲੇ ਵਿਅਕਤੀ ਨੂੰ ਹੀ ਪਟਾਕੇ ਵੇਚਣ ਦਾ ਆਰਜੀ ਲਾਇਸੰਸ ਜਾਰੀ ਕੀਤਾ ਜਾਵੇਗਾ ਅਤੇ ਸਬੰਧਤ ਵਿਅਕਤੀ ਪ੍ਰਸ਼ਾਸ਼ਨ ਵਲੋਂ ਨਿਰਧਾਰਤ ਜਗ੍ਹਾ ਤੇ ਹੀ ਪਟਾਕਿਆਂ ਦੀ ਵਿੱਕਰੀ ਕਰ ਸਕੇਗਾ।
Ad Position 22
No active advertisement
ਪਿਛਲੀ ਖ਼ਬਰ ਰਾਮਪੁਰਾ ਦੁਗਾਲ ’ਚ ਬੀਬੀ ਲੂੰਬਾ ਨੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਰਜਿਸਟਰੀ ਪੱਤਰ ਸੌਂਪੇ ਅਗਲੀ ਖ਼ਬਰ ਮੋਟਰਸਾਈਕਲ ਸਵਾਰਾਂ ਨੇ ਚਾਕੂ ਦੀ ਨੋਕ ’ਤੇ ਪ੍ਰਵਾਸੀ ਤੋਂ ਮੋਬਾਈਲ ਖੋਹਿਆ
Ad Position 24