ਅਗਰਵਾਲ ਧਰਮਸ਼ਾਲਾ ਕਮੇਟੀ ਵਲੋਂ ਮਹਾਰਾਜਾ ਅਗਰਸੈਨ ਜੈਅੰਤੀ ਦਾ ਸਮਾਰੋਹ ਸ਼ਰਧਾ ਨਾਲ ਮਨਾਇਆ ਜਾਵੇਗਾ- ਅਨੂਪ ਸਿੰਗਲਾ
ਬਸੀ ਪਠਾਣਾਂ, 8 ਅਕਤੂਬਰ (ਰਾਜਿੰਦਰ ਸ਼ਰਮਾ)- ਅਗਰਵਾਲ ਧਰਮਸ਼ਾਲਾ ਕਮੇਟੀ ਤੇ ਅਗਰਵਾਲ ਸਮਾਜ ਸੇਵਾ ਸਭਾ ਬਸੀ ਪਠਾਣਾਂ ਵਲੋਂ ਮਹਾਰਾਜਾ ਅਗਰਸੈਨ ਜੈਅੰਤੀ ਦਾ ਸਮਾਰੋਹ 11 ਅਕਤੂਬਰ ਨੂੰ ਲਾਇਨਜ਼ ਭਵਨ ਦੇ ਸਾਹਮਣੇ ਬੜੀ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਅ
ਅਗਰਵਾਲ ਧਰਮਸ਼ਾਲਾ ਕਮੇਟੀ ਦੇ ਪ੍ਰਧਾਨ ਅਨੂਪ ਸਿੰਗਲਾ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ
09-10-2026
ਬਸੀ ਪਠਾਣਾਂ, 8 ਅਕਤੂਬਰ (ਰਾਜਿੰਦਰ ਸ਼ਰਮਾ)- ਅਗਰਵਾਲ ਧਰਮਸ਼ਾਲਾ ਕਮੇਟੀ ਤੇ ਅਗਰਵਾਲ ਸਮਾਜ ਸੇਵਾ ਸਭਾ ਬਸੀ ਪਠਾਣਾਂ ਵਲੋਂ ਮਹਾਰਾਜਾ ਅਗਰਸੈਨ ਜੈਅੰਤੀ ਦਾ ਸਮਾਰੋਹ 11 ਅਕਤੂਬਰ ਨੂੰ ਲਾਇਨਜ਼ ਭਵਨ ਦੇ ਸਾਹਮਣੇ ਬੜੀ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਨੂੰ ਲੈ ਕੇ ਪ੍ਰਬੰਧਕਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਗਰਵਾਲ ਧਰਮਸ਼ਾਲਾ ਕਮੇਟੀ ਦੇ ਪ੍ਰਧਾਨ ਅਨੂਪ ਸਿੰਗਲਾ ਨੇ ਦੱਸਿਆ ਕਿ 11 ਅਕਤੂਬਰ ਨੂੰ ਸਵੇਰੇ 11 ਵਜੇ ਮਹਾਰਾਜਾ ਅਗਰਸੈਨ ਜੀ ਦਾ ਵਿਸ਼ੇਸ਼ ਪੂਜਨ ਸਮਾਰੋਹ ਕਰਵਾਇਆ ਜਾਵੇਗਾ। ਪੂਜਨ ਸਮਾਰੋਹ ਉਪਰੰਤ ਸੰਗਤ ਲਈ ਵਿਸ਼ਾਲ ਭੰਡਾਰੇ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਹਾਰਾਜਾ ਅਗਰਸੈਨ ਕੇਵਲ ਅਗਰਵਾਲ ਸਮਾਜ ਦੇ ਹੀ ਨਹੀਂ, ਸਗੋਂ ਸਮਾਜਿਕ ਏਕਤਾ, ਆਪਸੀ ਸਹਿਯੋਗ, ਸੇਵਾ ਅਤੇ ਸਮਾਨਤਾ ਦੀ ਪੇ੍ਰਰਨਾ ਦੇਣ ਵਾਲੇ ਮਹਾਨ ਰਾਜਾ ਵਜੋਂ ਯਾਦ ਕੀਤੇ ਜਾਂਦੇ ਹਨ। ਉਨ੍ਹਾਂ ਵਲੋਂ ਪ੍ਰਚਾਰਿਤ ‘ਇਕ ਇੱਟ, ਇਕ ਰੁਪਇਆ’ ਦੀ ਪਰੰਪਰਾ ਨੂੰ ਸਮਾਜਿਕ ਸਹਿਯੋਗ ਅਤੇ ਲੋੜਵੰਦਾਂ ਦੀ ਮਦਦ ਨਾਲ ਜੋੜ ਕੇ ਦੇਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਅਗਰਸੈਨ ਦੇ ਆਦਰਸ਼ਾਂ ’ਚ ਅਹਿੰਸਾ, ਪਰਉਪਕਾਰ, ਮਿਹਨਤ, ਇਮਾਨਦਾਰੀ, ਭਾਈਚਾਰਾ ਅਤੇ ਸਮਾਜ ਦੇ ਹਰ ਵਰਗ ਦੀ ਖ਼ੁਸ਼ਹਾਲੀ ਨੂੰ ਵਿਸ਼ੇਸ਼ ਮਹੱਤਵ ਦਿੱਤਾ ਗਿਆ ਹੈ। ਉਨ੍ਹਾਂ ਸਮੂਹ ਅਗਰਵਾਲ ਭਾਈਚਾਰੇ ਅਤੇ ਸ਼ਹਿਰ ਵਾਸੀਆਂ ਨੂੰ ਸਮਾਗਮ ਵਿਚ ਪਹੁੰਚ ਕੇ ਮਹਾਰਾਜਾ ਅਗਰਸੈਨ ਦਾ ਅਸ਼ੀਰਵਾਦ ਪ੍ਰਾਪਤ ਕਰਨ ਅਤੇ ਭੰਡਾਰੇ ਦੀ ਸੇਵਾ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।