09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਰਗਟ ਸਿੰਘ ਦੇ ਸੂਬਾ ਪ੍ਰਧਾਨ ਬਣਨ ਨਾਲ ਕਾਂਗਰਸ ਨੂੰ ਪੰਜਾਬ ’ਚ ਨਵੀਂ ਦਿਸ਼ਾ ਤੇ ਊਰਜਾ ਮਿਲੇਗੀ- ਡਾ. ਜਸਵੰਤ ਸਿੰਘ

ਬਸੀ ਪਠਾਣਾਂ, 8 ਅਕਤੂਬਰ (ਰਾਜਿੰਦਰ ਸ਼ਰਮਾ)- ਕਾਂਗਰਸ ਪਾਰਟੀ ਵਲੋਂ ਪਰਗਟ ਸਿੰਘ ਨੂੰ ਸੂਬੇ ਦਾ ਨਵਾਂ ਕਾਂਗਰਸ ਪ੍ਰਧਾਨ ਬਣਾਉਣ ਨਾਲ ਪੰਜਾਬ ਕਾਂਗਰਸ ਦੇ ਸੰਗਠਨ ’ਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਕਾਂਗਰਸ ਦੇ ਵਰਕਰਾਂ ਵਿਚ ਨਵੀਂ ਊਰਜਾ ਦਾ ਸੰਚਾਰ ਹੋਇਆ ਹੈ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਟੇਟ ਐਵਾਰਡੀ ਰਹੇ ਡਾ.

Ad Position 21
No active advertisement
ਅਜੀਤ ਡੈਸਕ 09-10-2026
ਬਸੀ ਪਠਾਣਾਂ, 8 ਅਕਤੂਬਰ (ਰਾਜਿੰਦਰ ਸ਼ਰਮਾ)- ਕਾਂਗਰਸ ਪਾਰਟੀ ਵਲੋਂ ਪਰਗਟ ਸਿੰਘ ਨੂੰ ਸੂਬੇ ਦਾ ਨਵਾਂ ਕਾਂਗਰਸ ਪ੍ਰਧਾਨ ਬਣਾਉਣ ਨਾਲ ਪੰਜਾਬ ਕਾਂਗਰਸ ਦੇ ਸੰਗਠਨ ’ਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਕਾਂਗਰਸ ਦੇ ਵਰਕਰਾਂ ਵਿਚ ਨਵੀਂ ਊਰਜਾ ਦਾ ਸੰਚਾਰ ਹੋਇਆ ਹੈ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਟੇਟ ਐਵਾਰਡੀ ਰਹੇ ਡਾ. ਜਸਵੰਤ ਸਿੰਘ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਸਾਬਕਾ ਭਾਰਤੀ ਹਾਕੀ ਟੀਮ ਦੇ ਕਪਤਾਨ ਰਹੇ ਪਰਗਟ ਸਿੰਘ ਨੂੰ ਕਾਂਗਰਸ ਦੀ ਕਮਾਂਡ ਸੌਂਪੇ ਜਾਣ ’ਤੇ ਪਾਰਟੀ ਹਾਈਕਮਾਂਡ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਪਰਗਟ ਸਿੰਘ ਵਰਗੇ ਖੇਡ ਜਗਤ, ਪ੍ਰਸ਼ਾਸਨ ਅਤੇ ਰਾਜਨੀਤੀ ਦਾ ਤਜਰਬਾ ਰੱਖਣ ਵਾਲੇ ਆਗੂ ਨੂੰ ਪੰਜਾਬ ਕਾਂਗਰਸ ਦੀ ਅਗਵਾਈ ਦੇਣਾ ਇਕ ਮਹੱਤਵਪੂਰਨ ਸੰਗਠਨਾਤਮਕ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਲਈ ਮਹੱਤਵਪੂਰਨ ਹਨ ਤੇ ਪਾਰਟੀ ਦੇ ਹਰ ਆਗੂ ਤੇ ਵਰਕਰ ਨੂੰ ਇੱਕਜੁੱਟ ਹੋ ਕੇ ਲੋਕਾਂ ਵਿਚ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ, ਨੌਜਵਾਨਾਂ ਦੇ ਭਵਿੱਖ, ਕਿਸਾਨੀ, ਰੁਜ਼ਗਾਰ, ਨਸ਼ਿਆਂ ਅਤੇ ਸੂਬੇ ਦੀ ਆਰਥਿਕਤਾ ਵਰਗੇ ਮੁੱਦੇ ਆਉਣ ਵਾਲੇ ਸਮੇਂ ਵਿੱਚ ਸਿਆਸੀ ਚਰਚਾ ਦੇ ਕੇਂਦਰ ਵਿਚ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸੋਨੂੰ ਚੀਮਾ ਦਾ ਰਾਜਸੀ, ਸਿੱਖ ਜਥੇਬੰਦੀਆਂ ਤੇ ਪੰਚਾਂ, ਸਰਪੰਚਾਂ ਵਲੋਂ ਸਨਮਾਨ ਅਗਲੀ ਖ਼ਬਰ ਅਗਰਵਾਲ ਧਰਮਸ਼ਾਲਾ ਕਮੇਟੀ ਵਲੋਂ ਮਹਾਰਾਜਾ ਅਗਰਸੈਨ ਜੈਅੰਤੀ ਦਾ ਸਮਾਰੋਹ ਸ਼ਰਧਾ ਨਾਲ ਮਨਾਇਆ ਜਾਵੇਗਾ- ਅਨੂਪ ਸਿੰਗਲਾ
Ad Position 24