ਡੀ. ਸੀ. ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੋਲਿੰਗ ਸਟੇਸ਼ਨਾਂ ਦੀ ਸ਼ਨਾਖ਼ਤ ਕਰਨ ਦੇ ਦਿੱਤੇ ਆਦੇਸ਼
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਮਨਪ੍ਰੀਤ ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਮੈਪਿੰਗ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖ਼ਤ ਕਰਨ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ।
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਮਨਪ੍ਰੀਤ ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਗਾਮੀ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਮੈਪਿੰਗ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਸ਼ਨਾਖ਼ਤ ਕਰਨ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਰਬੀਰ ਕੌਰ ਭੁੱਲਰ, ਐਸ. ਪੀ.ਹਰਵੰਤ ਕੌਰ, ਐਸ.ਡੀ.ਐਮ-ਕਮ-ਰਿਟਰਨਿੰਗ ਅਫ਼ਸਰ ਫ਼ਤਹਿਗੜ੍ਹ ਸਾਹਿਬ ਕਰੁਣ ਗੁਪਤਾ, ਬਸੀ ਪਠਾਣਾਂ ਦੀਪਜੋਤ ਕੌਰ, ਅਮਲੋਹ ਹਰਵੀਰ ਕੌਰ, ਡੀ.ਐਸ.ਪੀ. ਕੁਲਬੀਰ ਸਿੰਘ, ਡੀ.ਐਸ.ਪੀ.ਅਮਲੋਹ ਰਾਜੇਸ਼ ਕੁਮਾਰ, ਡੀ.ਐਸ.ਪੀ. ਖਮਾਣੋਂ ਗੁਰਮੀਤ ਸਿੰਘ, ਤਹਿਸੀਲਦਾਰ ਚੋਣਾਂ ਨਿਰਮਲਾ ਰਾਣੀ ਹਾਜ਼ਰ ਸਨ। ਡੀ.ਸੀ ਨੇ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਜ਼ਿਲ੍ਹੇ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਹਿਲਾਂ ਤੋਂ ਪਹਿਚਾਣ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਗਾਮੀ ਵਿਧਾਨ ਸਭਾ ਚੋਣਾਂ ਲਈ ਸੰਵੇਦਨਸ਼ੀਲ ਖੇਤਰਾਂ ਅਤੇ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਕੇ ਲੋੜੀਂਦੇ ਸੁਰੱਖਿਆ ਪ੍ਰਬੰਧ ਲਈ ਪਹਿਲਾ ਤੋਂ ਤਿਆਰੀ ਕਰ ਲਈ ਜਾਵੇ ਤਾਂ ਜੋ ਹਰੇਕ ਵੋਟਰ ਬਿਨਾਂ ਡਰ, ਦਬਾਅ ਜਾਂ ਕਿਸੇ ਹੋਰ ਪ੍ਰਭਾਵ ਤੋਂ ਆਪਣੀ ਵੋਟ ਦਾ ਇਸਤੇਮਾਲ ਕਰ ਸਕੇ।