09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਦੀ ਹਿਊਮਨ ਰਾਈਟਸ ਐਂਡ ਐਂਟੀ ਕੁਰੱਪਸ਼ਨ ਫ਼ਰੰਟ ਪੰਜਾਬ ਦੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਮਨਪ੍ਰੀਤ ਸਿੰਘ)- ਦੀ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਪੰਜਾਬ ਦੀ ਸੂਬਾ ਇਕਾਈ ਦੀ ਮਹੀਨਾਵਾਰ ਮੀਟਿੰਗ ਸੂਬਾ ਪ੍ਰਧਾਨ ਡਾ. ਐਮ.

Ad Position 21
No active advertisement
ਅਜੀਤ ਡੈਸਕ 09-10-2026
ਫ਼ਤਹਿਗੜ੍ਹ ਸਾਹਿਬ, 8 ਅਕਤੂਬਰ (ਮਨਪ੍ਰੀਤ ਸਿੰਘ)- ਦੀ ਹਿਊਮਨ ਰਾਈਟਸ ਐਂਡ ਐਂਟੀ ਕਰੱਪਸ਼ਨ ਫ਼ਰੰਟ ਪੰਜਾਬ ਦੀ ਸੂਬਾ ਇਕਾਈ ਦੀ ਮਹੀਨਾਵਾਰ ਮੀਟਿੰਗ ਸੂਬਾ ਪ੍ਰਧਾਨ ਡਾ. ਐਮ. ਐਸ. ਰੋਹਟਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦਾ ਮੁੱਖ ਏਜੰਡਾ ਫ਼ਰੰਟ ਦਾ ਸਥਾਪਨਾ ਦਿਵਸ 29 ਨਵੰਬਰ ਨੂੰ ਮਨਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨਾ ਸੀ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਸਥਾਪਨਾ ਦਿਵਸ ਮੌਕੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਉਣ ਦੇ ਨਾਲ-ਨਾਲ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਵਾਲੇ ਰਿਸ਼ਵਤ-ਮੁਕਤ ਸਰਕਾਰੀ ਕਰਮਚਾਰੀਆਂ ਅਤੇ ਕਾਰਗਿਲ ਵਰਗੇ ਯੁੱਧਾਂ ਵਿਚ ਦੇਸ਼ ਦੀ ਸੇਵਾ ਕਰਨ ਵਾਲੇ ਸਾਬਕਾ ਸੈਨਿਕਾਂ ਨੂੰ ਵੀ ਸਨਮਾਨਿਤ ਕਰਨ ਬਾਰੇ ਵਿਚਾਰ ਕੀਤਾ ਗਿਆ। ਮੀਟਿੰਗ ਦੌਰਾਨ ਫ਼ਰੰਟ ਵਲੋਂ ਮਨੁੱਖੀ ਅਧਿਕਾਰਾਂ ਦੀ ਰੱਖਿਆ, ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ, ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੂਬਾ ਚੇਅਰਮੈਨ ਵੈਦ ਧਰਮ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਸੇਵਾ ਮੁਕਤ ਕੈਪਟਨ ਹਰਭਜਨ ਸਿੰਘ ਚੀਮਾ, ਜਨਰਲ ਸਕੱਤਰ ਜੀ.ਐਸ.ਜਮੀਤਗੜ੍ਹ, ਕੈਸ਼ੀਅਰ ਹੰਸ ਰਾਜ ਤਲਾਣੀਆਂ, ਡਿਪਟੀ ਚੇਅਰਮੈਨ ਪੰਕਜ ਗੁਪਤਾ, ਐਜੂਕੇਸ਼ਨ ਵਿੰਗ ਚੇਅਰਮੈਨ ਸੁਧੀਰ ਕੁਮਾਰ, ਮੈਡੀਕਲ ਵਿੰਗ ਦੇ ਪ੍ਰਧਾਨ ਡਾ. ਐਮ. ਐਸ. ਜੱਸਲ, ਜਨਰਲ ਸਕੱਤਰ ਡਾ. ਕੁਲਦੀਪ ਸਿੰਘ, ਜੁਆਇੰਟ ਸਕੱਤਰ ਗੁਰਸੇਵਕ ਮਜ਼ਾਤ, ਚੀਫ਼ ਮੀਡੀਆ ਕੰਟਰੋਲਰ ਜਸਵਿੰਦਰ ਸਿੰਘ ਲਾਲੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਿਆਨੀ ਦਿੱਤ ਸਿੰਘ ਖ਼ਾਲਸਾ ਦੀਵਾਨ ਸੰਸਥਾ ਨਾਲ ਜੁੜੇ ਮੀਤ ਪ੍ਰਧਾਨ ਗੁਰਮੀਤ ਸਿੰਘ ਨਾਨੋਵਾਲ ਦਾ ਸਨਮਾਨ ਅਗਲੀ ਖ਼ਬਰ ਡੀ. ਸੀ. ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੋਲਿੰਗ ਸਟੇਸ਼ਨਾਂ ਦੀ ਸ਼ਨਾਖ਼ਤ ਕਰਨ ਦੇ ਦਿੱਤੇ ਆਦੇਸ਼
Ad Position 24