ਗਿਆਨੀ ਦਿੱਤ ਸਿੰਘ ਖ਼ਾਲਸਾ ਦੀਵਾਨ ਸੰਸਥਾ ਨਾਲ ਜੁੜੇ ਮੀਤ ਪ੍ਰਧਾਨ ਗੁਰਮੀਤ ਸਿੰਘ ਨਾਨੋਵਾਲ ਦਾ ਸਨਮਾਨ
ਖਮਾਣੋਂ, 8 ਅਕਤੂਬਰ (ਮਨਮੋਹਣ ਸਿੰਘ ਕਲੇਰ)- ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਲਸਾ ਦੀਵਾਨ ਪੰਜਾਬ ਅਤੇ ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਸਮਾਜਿਕ ਭਲਾਈ ਚੈਰੀਟੇਬਲ ਟਰੱਸਟ ਦੇ ਮੀਤ ਪ੍ਰਧਾਨ ਗੁਰਮੀਤ ਸਿੰਘ ਨਾਨੋਵਾਲ ਦਾ ਇਕ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਦੌਰਾਨ ਗੁਰਮੀਤ ਸਿੰਘ ਨਾਨੋਵਾਲ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਵਿਦਵਾਨ ਪੰਥ ਰਤਨ ਸਿੰਘ ਸਭਾ ਲਹਿਰ ਦੇ ਮੋਢੀ ਅਤੇ ਪੰਜਾਬੀ ਪੱਤਰਕਾਰੀ ਦੇ ਪਿਤਾਮਾ ਗਿਆਨੀ ਦਿੱਤ ਸਿੰਘ ਦੀ ਸਮਾਜ ਕੌਮ ਲਈ ਅਨੇਕਾਂ ਲਿਖਤਾਂ ਸਾਨੂੰ ਆਪਣੇ ਇਤਿਹਾਸ ਤੋਂ ਜਾਣੂ ਕਰਵਾਉਂਦੀਆਂ ਹਨ।
ਖਮਾਣੋਂ, 8 ਅਕਤੂਬਰ (ਮਨਮੋਹਣ ਸਿੰਘ ਕਲੇਰ)- ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਲਸਾ ਦੀਵਾਨ ਪੰਜਾਬ ਅਤੇ ਗਿਆਨੀ ਦਿੱਤ ਸਿੰਘ ਪ੍ਰਤੀਨਿਧ ਖ਼ਾਲਸਾ ਦੀਵਾਨ ਸਮਾਜਿਕ ਭਲਾਈ ਚੈਰੀਟੇਬਲ ਟਰੱਸਟ ਦੇ ਮੀਤ ਪ੍ਰਧਾਨ ਗੁਰਮੀਤ ਸਿੰਘ ਨਾਨੋਵਾਲ ਦਾ ਇਕ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਦੌਰਾਨ ਗੁਰਮੀਤ ਸਿੰਘ ਨਾਨੋਵਾਲ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਵਿਦਵਾਨ ਪੰਥ ਰਤਨ ਸਿੰਘ ਸਭਾ ਲਹਿਰ ਦੇ ਮੋਢੀ ਅਤੇ ਪੰਜਾਬੀ ਪੱਤਰਕਾਰੀ ਦੇ ਪਿਤਾਮਾ ਗਿਆਨੀ ਦਿੱਤ ਸਿੰਘ ਦੀ ਸਮਾਜ ਕੌਮ ਲਈ ਅਨੇਕਾਂ ਲਿਖਤਾਂ ਸਾਨੂੰ ਆਪਣੇ ਇਤਿਹਾਸ ਤੋਂ ਜਾਣੂ ਕਰਵਾਉਂਦੀਆਂ ਹਨ। ਇਸ ਲਈ ਅਜਿਹੀ ਸ਼ਖ਼ਸੀਅਤ ਪ੍ਰਤੀ ਸਾਨੂੰ ਸਤਿਕਾਰ ਰੱਖਦਿਆਂ ਜਿੱਥੇ ਉਨ੍ਹਾਂ ਦੀ ਯਾਦ ਵਿਚ ਅਜਿਹੀਆਂ ਸੰਸਥਾਵਾਂ ਕਾਇਮ ਕਰਕੇ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਪਾਏ ਪੂਰਨਿਆਂ ਤੇ ਅਮਲ ਕਰਦੇ ਹੋਏ ਸਾਨੂੰ ਤੰਦਰੁਸਤ ਸਮਾਜ ਦੀ ਸਿਰਜਣਾ ਦਾ ਮੌਕਾ ਮਿਲ ਸਕੇ। ਇਸ ਮੌਕੇ ਉਨ੍ਹਾਂ ਨਾਲ ਸਵਰਨ ਸਿੰਘ ਮੁਸਤਫਾਵਾਦ, ਜਨਰਲ ਸਕੱਤਰ ਸੁਦਾਗਰ ਸਿੰਘ ਭੁੱਟਾ ਤੇ ਹੋਰ ਮੌਜੂਦ ਸਨ।