10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਸਰਕਾਰੀ ਐਲੀਮੈਂਟਰੀ ਸਕੂਲ ਹਰਲਾਲਪੁਰ ਨੂੰ ਯੂਨੀਸਰਵ ਵੈੱਲਫੇਅਰ ਸੁਸਾਇਟੀ ਨੇ ਇਨਵਰਟਰ ਭੇਟ ਕੀਤਾ

ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਬਲਜਿੰਦਰ ਸਿੰਘ)- ਸਰਕਾਰੀ ਐਲੀਮੈਂਟਰੀ ਸਕੂਲ ਹਰਲਾਲਪੁਰ ਵਿਖੇ ਸਕੂਲ ਦੇ ਬੱਚਿਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਕੂਲ ਇੰਚਾਰਜ ਵੀਰ ਦਵਿੰਦਰ ਸਿੰਘ ਅਤੇ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਚੀਮਾ ਦੇ ਸਾਂਝੇ ਯਤਨਾਂ ਸਦਕਾ ਮੰਡੀ ਗੋਬਿੰਦਗੜ੍ਹ ਦੀ ਸਮਾਜ ਸੇਵੀ ਸੰਸਥਾ ਯੂਨੀਸਰਵ ਵੈੱਲਫੇਅਰ ਸੋਸਾਇਟੀ ਵਲੋਂ ਸਕੂਲ ਨੂੰ ਇਨਵਰਟਰ ਭੇਟ ਕੀਤਾ ਗਿਆ। ਇਸ ਮੌਕੇ ਸਕੂਲ ਇੰਚਾਰਜ ਵੀਰ ਦਵਿੰਦਰ ਸਿੰਘ, ਰਿਤਿਕਾ ਉੱਪਲ, ਕਮਲਜੀਤ ਕੌਰ, ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਚੀਮਾ ਅਤੇ ਯੂਨੀਸਰਵ ਵੈੱਲਫੇਅਰ ਸੋਸਾਇਟੀ ਵਲੋਂ ਡਾ.

Ad Position 21
No active advertisement
ਅਜੀਤ ਡੈਸਕ 10-10-2026
ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਬਲਜਿੰਦਰ ਸਿੰਘ)- ਸਰਕਾਰੀ ਐਲੀਮੈਂਟਰੀ ਸਕੂਲ ਹਰਲਾਲਪੁਰ ਵਿਖੇ ਸਕੂਲ ਦੇ ਬੱਚਿਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਕੂਲ ਇੰਚਾਰਜ ਵੀਰ ਦਵਿੰਦਰ ਸਿੰਘ ਅਤੇ ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਚੀਮਾ ਦੇ ਸਾਂਝੇ ਯਤਨਾਂ ਸਦਕਾ ਮੰਡੀ ਗੋਬਿੰਦਗੜ੍ਹ ਦੀ ਸਮਾਜ ਸੇਵੀ ਸੰਸਥਾ ਯੂਨੀਸਰਵ ਵੈੱਲਫੇਅਰ ਸੋਸਾਇਟੀ ਵਲੋਂ ਸਕੂਲ ਨੂੰ ਇਨਵਰਟਰ ਭੇਟ ਕੀਤਾ ਗਿਆ। ਇਸ ਮੌਕੇ ਸਕੂਲ ਇੰਚਾਰਜ ਵੀਰ ਦਵਿੰਦਰ ਸਿੰਘ, ਰਿਤਿਕਾ ਉੱਪਲ, ਕਮਲਜੀਤ ਕੌਰ, ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਚੀਮਾ ਅਤੇ ਯੂਨੀਸਰਵ ਵੈੱਲਫੇਅਰ ਸੋਸਾਇਟੀ ਵਲੋਂ ਡਾ. ਅਮਨਦੀਪ ਧੀਮਾਨ, ਸੰਜੀਵ ਕਾਤਰਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਸਕੂਲ ਇੰਚਾਰਜ ਵੀਰ ਦਵਿੰਦਰ ਸਿੰਘ ਨੇ ਸੰਸਥਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਉਪਰਾਲੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿਚ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਦਿੱਤਾ ਗਿਆ ਇਹ ਸਹਿਯੋਗ ਸਕੂਲ ਲਈ ਲਾਹੇਵੰਦ ਸਾਬਤ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਸੰਘੋਲ ’ਚ ਆਤਮਾ ਸਕੀਮ ਅਧੀਨ ਕਿਸਾਨ ਗੋਸ਼ਟੀ ਕਰਵਾਈ ਅਗਲੀ ਖ਼ਬਰ ਸਰਕਾਰੀ ਸਕੂਲ ਸੰਗਤਪੁਰ ਸੋਢੀਆਂ ਵਿਖੇ ਮੈਗਾ ਪੀ. ਟੀ. ਐਮ. ਕਰਵਾਈ
Ad Position 24