10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਲਾਲ ਲਕੀਰ ਅੰਦਰਲੇ ਘਰਾਂ ਦੇ ਮਾਲਕਾਂ ਨੂੰ ਮਿਲੇ ਮਾਲਕੀ ਹੱਕ ਵਿਧਾਇਕ ਗੈਰੀ ਬੜਿੰਗ ਵਲੋਂ ਅਮਲੋਹ ਹਲਕੇ ਦੇ 5 ਪਿੰਡਾਂ ਵਿਚ ਵੰਡੇ ਪ੍ਰਾਪਰਟੀ ਕਾਰਡ

ਅਮਲੋਹ, 9 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)- ਪੰਜਾਬ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਹਲਕੇ ਦੇ ਪੰਜ ਪਿੰਡਾਂ ਵਿਚ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਤਹਿਤ ਪਿੰਡ ਮਾਨਗੜ੍ਹ, ਹਰੀਪੁਰ, ਬੈਣਾਂ ਬੁਲੰਦ, ਨੂਰਪੁਰਾ ਤੇ ਘੁੱਲੂ ਮਾਜਰਾ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਸੌਂਪੇ ਗਏ।

Ad Position 21
No active advertisement
ਵਿਧਾਇਕ ਗੈਰੀ ਬੜਿੰਗ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਵੰਡਦੇ ਹੋਏ, ਨਾਲ ਦਿਖਾਈ ਦੇ ਰਹੇ ਹਨ ਹਲਕੇ ਦੇ ਸੀਨੀਅਰ ਆਗੂ। ਤਸਵੀਰ: ਗਿੱਲ 10-10-2026
ਅਮਲੋਹ, 9 ਅਕਤੂਬਰ (ਹਰਪ੍ਰੀਤ ਸਿੰਘ ਗਿੱਲ)- ਪੰਜਾਬ ਸਰਕਾਰ ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਹਲਕੇ ਦੇ ਪੰਜ ਪਿੰਡਾਂ ਵਿਚ ਲਾਲ ਲਕੀਰ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਗਏ। ਇਸ ਤਹਿਤ ਪਿੰਡ ਮਾਨਗੜ੍ਹ, ਹਰੀਪੁਰ, ਬੈਣਾਂ ਬੁਲੰਦ, ਨੂਰਪੁਰਾ ਤੇ ਘੁੱਲੂ ਮਾਜਰਾ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਸੌਂਪੇ ਗਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਪਿਛਲੀਆਂ ਰਵਾਇਤੀ ਸਰਕਾਰਾਂ ਨੇ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਦੀ ਕਦੇ ਸਾਰ ਨਹੀਂ ਲਈ, ਜਿਸ ਕਾਰਨ ਲੋਕ ਦਹਾਕਿਆਂ ਤੋਂ ਆਪਣੇ ਹੀ ਘਰਾਂ ਦੇ ਕਾਨੂੰਨੀ ਮਾਲਕੀ ਹੱਕਾਂ ਤੋਂ ਵਾਂਝੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਹੈ। ਵਿਧਾਇਕ ਬੜਿੰਗ ਨੇ ਕਿਹਾ ਕਿ ਪ੍ਰਾਪਰਟੀ ਕਾਰਡ ਜਾਰੀ ਹੋਣ ਨਾਲ ਪਿੰਡ ਵਾਸੀ ਹੁਣ ਆਪਣੀਆਂ ਜਾਇਦਾਦਾਂ ਦੇ ਕਾਨੂੰਨੀ ਮਾਲਕ ਬਣ ਗਏ ਹਨ ਅਤੇ ਇਸ ਨਾਲ ਉਨ੍ਹਾਂ ਨੂੰ ਜਾਇਦਾਦ ਨਾਲ ਸਬੰਧਿਤ ਹੋਰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਹਲਕਾ ਅਮਲੋਹ ਦੇ ਹਰ ਪਿੰਡ ਅਤੇ ਸ਼ਹਿਰ ਵਿਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਵਿਕਾਸ ਪੱਖੋਂ ਮੋਹਰੀ ਬਣਾਉਣਾ ਸਰਕਾਰ ਦਾ ਮੁੱਖ ਟੀਚਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ, ਬਲਾਕ ਸੰਮਤੀ ਦੇ ਚੇਅਰਮੈਨ ਰਣਜੀਤ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਇਕਬਾਲ ਸਿੰਘ ਰਾਏ ਤੋਂ ਇਲਾਵਾ ਪ੍ਰਸ਼ਾਸਨਿਕ ਅਧਿਕਾਰੀ ਪਿੰਡਾਂ ਦੇ ਮੋਹਤਬਰ, ‘ਆਪ’ ਦੇ ਆਗੂ ਅਤੇ ਵਰਕਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਹਿੰਦ ਸ਼ਹਿਰ ਵਿਖੇ ਰਾਮ ਲੀਲ੍ਹਾ ਦੀ ਸਟੇਜ ਦੇ ਪਰਦੇ ਪਾੜਨ ਵਿਰੁੱਧ ਪ੍ਰਬੰਧਕਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਅਗਲੀ ਖ਼ਬਰ ਤੀਸਰੇ ਦਿਨ ਸ੍ਰੀ ਰਾਮ ਲੀਲ੍ਹਾ ਕਮੇਟੀ ਨੇ ਦਿਖਾਇਆ ਸ਼ਰਵਣ ਕੁਮਾਰ ਦਾ ਭਾਵੁਕ ਸੀਨ
Ad Position 24