09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਪੰਜਾਬ ’ਚ ਲੋਕ ਡਰ ਦੇ ਮਾਹੌਲ ਵਿਚ ਜੀਅ ਰਹੇ ਹਨ- ਕੈਪਟਨ ਜਸਵੰਤ ਬਾਜਵਾ

ਅਮਲੋਹ, 9 ਅਕਤੂਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਸਲਾਹਕਾਰ ਮੈਂਬਰ, ਮੁੱਖ ਬੁਲਾਰੇ, ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰ ਕੈਪਟਨ ਜਸਵੰਤ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਲੁੱਟਾਂ-ਖੋਹਾਂ, ਚੋਰੀਆਂ, ਗੈਂਗਸਟਰਵਾਦ, ਧੋਖਾਧੜੀ, ਨਸ਼ਾਖੋਰੀ ਤੇ ਕਤਲਾਂ ਦੀਆਂ ਵਾਰਦਾਤਾਂ ਕਾਰਨ ਲੋਕ ਡਰ ਦੇ ਮਾਹੌਲ ਵਿਚ ਜੀਅ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਰੱਖਿਆ ਕਰਨ ਵਾਲੇ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਹਨ।

Ad Position 21
No active advertisement
ਅਜੀਤ ਡੈਸਕ 10-10-2026
ਅਮਲੋਹ, 9 ਅਕਤੂਬਰ (ਅੰਮ੍ਰਿਤ ਸਿੰਘ ਸ਼ੇਰਗਿੱਲ)- ਸ਼੍ਰੋਮਣੀ ਅਕਾਲੀ ਦਲ (ਬ) ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੇ ਸਲਾਹਕਾਰ ਮੈਂਬਰ, ਮੁੱਖ ਬੁਲਾਰੇ, ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰ ਕੈਪਟਨ ਜਸਵੰਤ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਲੁੱਟਾਂ-ਖੋਹਾਂ, ਚੋਰੀਆਂ, ਗੈਂਗਸਟਰਵਾਦ, ਧੋਖਾਧੜੀ, ਨਸ਼ਾਖੋਰੀ ਤੇ ਕਤਲਾਂ ਦੀਆਂ ਵਾਰਦਾਤਾਂ ਕਾਰਨ ਲੋਕ ਡਰ ਦੇ ਮਾਹੌਲ ਵਿਚ ਜੀਅ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਰੱਖਿਆ ਕਰਨ ਵਾਲੇ ਪੁਲਿਸ ਮੁਲਾਜ਼ਮ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ ਪੁਲਿਸ ਮੁਲਾਜ਼ਮਾਂ ਉੱਤੇ ਲਗਾਤਾਰ ਹੋ ਰਹੇ ਜਾਨਲੇਵਾ ਹਮਲੇ ਸੂਬੇ ਦੀ ਕਾਨੂੰਨ ਵਿਵਸਥਾ ਉੱਤੇ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਦੱਸਿਆ ਕਿ ਫਰਵਰੀ ਵਿਚ ਗੁਰਦਾਸਪੁਰ ਦੀ ਸਰਹੱਦੀ ਚੌਕੀ ਉੱਤੇ ਹਮਲੇ ਦੌਰਾਨ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ। ਮਈ ਵਿਚ ਮਜੀਠਾ ਨੇੜੇ ਇਕ ਟਰੈਫ਼ਿਕ ਪੁਲਿਸ ਏ.ਐਸ.ਆਈ ਦਾ ਕਤਲ ਕਰ ਦਿੱਤਾ ਗਿਆ। ਸਤੰਬਰ ਵਿਚ ਭਲਾ ਪਿੰਡ ਨੇੜੇ ਇਕ ਏ.ਐਸ.ਆਈ ਉੱਤੇ ਹਮਲਾ ਹੋਇਆ, ਜਦਕਿ ਦਾਣਾ ਮੰਡੀ ਭਗਤਾਂ ਵਾਲਾ ਵਿਚ ਡਿਊਟੀ ਕਰ ਰਹੇ ਇਕ ਹੋਰ ਏ.ਐਸ.ਆਈ ਨੂੰ ਗੋਲੀਆਂ ਮਾਰੀਆਂ ਗਈਆਂ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਜੀ.ਆਰ.ਪੀ ਦੇ ਇਕ ਏ.ਐਸ.ਆਈ ਉੱਤੇ ਵੀ ਗੋਲੀ ਚਲਾਈ ਗਈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਚ ਪੁਲਿਸ ਥਾਣਿਆਂ ਨੇੜੇ ਧਮਾਕਿਆਂ ਦੀਆਂ ਘਟਨਾਵਾਂ ਵੀ ਚਿੰਤਾ ਦਾ ਵਿਸ਼ਾ ਹਨ। ਕੈਪਟਨ ਬਾਜਵਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਡਿਵਾਈਨ ਲਾਈਟ ਸਕੂਲ ਵਿਖੇ ਉੱਜਵਲ ਭਵਿੱਖ ਲਈ ਕਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੇਵਾ ਸਾਸਨ ਦੇ 25 ਸਾਲ ਪੂਰੇ ਹੋਣ ’ਤੇ ਕੋਟਲਾ ਬਜਵਾੜਾ ’ਚ ਸਮਾਗਮ ਕਰਵਾਇਆ
Ad Position 24