ਡਿਵਾਈਨ ਲਾਈਟ ਸਕੂਲ ਵਿਖੇ ਉੱਜਵਲ ਭਵਿੱਖ ਲਈ ਕਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ
ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਬਲਜਿੰਦਰ ਸਿੰਘ)- ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਦੀ ਅਗਵਾਈ ਹੇਠ ਨੌਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕੈਰੀਅਰ ਪ੍ਰਤੀ ਜਾਗਰੂਕ ਕਰਨ ਤੇ ਸਹੀ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਕੈਰੀਅਰ ਕੌਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ।
ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਬਲਜਿੰਦਰ ਸਿੰਘ)- ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਦੀ ਅਗਵਾਈ ਹੇਠ ਨੌਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕੈਰੀਅਰ ਪ੍ਰਤੀ ਜਾਗਰੂਕ ਕਰਨ ਤੇ ਸਹੀ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਕੈਰੀਅਰ ਕੌਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਸੈਸ਼ਨ ਰਾਹੀਂ ਵਿਦਿਆਰਥੀਆਂ ਨੂੰ ਆਪਣੀਆਂ ਰੁਚੀਆਂ, ਯੋਗਤਾਵਾਂ ਤੇ ਸੁਪਨਿਆਂ ਅਨੁਸਾਰ ਭਵਿੱਖ ਦੇ ਟੀਚੇ ਨਿਰਧਾਰਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੌਂਸਲਿੰਗ ਸੈਸ਼ਨ ਈਵਾਂ ਸੂਦ ਵਲੋਂ ਲਿਆ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀਆਂ ਰੁਚੀਆਂ ਤੇ ਸਮਰੱਥਾਵਾਨ ਨੂੰ ਪਛਾਣਨ, ਸਹੀ ਵਿਸ਼ਿਆਂ ਦੀ ਚੋਣ ਕਰਨ ਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੁਣ ਤੋਂ ਹੀ ਯੋਜਨਾਬੱਧ ਢੰਗ ਨਾਲ ਮਿਹਨਤ ਕਰਨ ਦੀ ਪੇ੍ਰਰਨਾ ਦਿੱਤੀ। ਇਸੇ ਦੌਰਾਨ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੈਰੀਅਰ ਕੌਂਸਲਿੰਗ ਸੈਸ਼ਨ ਚਿਤਕਾਰਾ ਯੂਨੀਵਰਸਿਟੀ ਦੇ ਡਾਇਰੈਕਟਰ ਗੌਤਮ ਸੁਸ਼ਾਂਤ ਵਲੋਂ ਕਰਵਾਇਆ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਵੱਖ-ਵੱਖ ਮੌਕਿਆਂ, ਕੈਰੀਅਰ ਦੇ ਸੰਭਾਵੀ ਖੇਤਰਾਂ ਤੇ ਭਵਿੱਖ ਲਈ ਸਹੀ ਫ਼ੈਸਲੇ ਲੈਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨੂੰ ਪਛਾਣਨ, ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਅਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਲਗਨ ਤੇ ਮਿਹਨਤ ਨਾਲ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਕਿਹਾ ਕਿ ਵਿਦਿਆਰਥੀਆਂ ਦਾ ਸਹੀ ਮਾਰਗ ਦਰਸ਼ਨ ਕਰਨਾ ਅਤੇ ਉਨ੍ਹਾਂ ਨੂੰ ਭਵਿੱਖ ਦੀਆਂ ਚੁਨੌਤੀਆਂ ਲਈ ਤਿਆਰ ਕਰਨਾ ਸਿੱਖਿਆ ਦਾ ਇਕ ਅਹਿਮ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਦੇ ਅਕਾਦਮਿਕ, ਨਿੱਜੀ ਤੇ ਪੇਸ਼ੇਵਰ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਅਜਿਹੇ ਉਪਰਾਲੇ ਨਿਰੰਤਰ ਕੀਤੇ ਜਾਂਦੇ ਹਨ, ਤਾਂ ਜੋ ਹਰ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਪੂਰਾ ਕਰਦਿਆਂ ਸਫਲਤਾ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਸਕੇ।