09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਕਾਰਪੋਰੇਟ ਸਿਖਲਾਈ ਪ੍ਰੋਗਰਾਮ ਦਾ ਆਰੰਭ

ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਟਰੇਨਿੰਗ ਤੇ ਪਲੇਸਮੈਂਟ ਸੈੱਲ ਵਲੋਂ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਸਹਿਯੋਗ ਨਾਲ ਐੱਮ. ਬੀ.

Ad Position 21
No active advertisement
ਅਜੀਤ ਡੈਸਕ 10-10-2026
ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਦੇ ਟਰੇਨਿੰਗ ਤੇ ਪਲੇਸਮੈਂਟ ਸੈੱਲ ਵਲੋਂ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਸਹਿਯੋਗ ਨਾਲ ਐੱਮ. ਬੀ. ਏ. ਭਾਗ ਦੂਸਰਾ ਦੇ ਵਿਦਿਆਰਥੀਆਂ ਲਈ 640 ਘੰਟਿਆਂ ਦੇ ਵਿਸ਼ੇਸ਼ ਕਾਰਪੋਰੇਟ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ। ਵਰਣਨਯੋਗ ਹੈ ਕਿ ਇਹ ਟਰੇਨਿੰਗ ਪ੍ਰੋਗਰਾਮ ਐੱਚ. ਡੀ. ਐੱਫ. ਸੀ. ਬੈਂਕ ਦੇ ਪਰਿਵਰਤਨ ਸੀ. ਐੱਸ. ਆਰ. ਪ੍ਰੋਜੈਕਟ ਤਹਿਤ ਕਰਵਾਇਆ ਜਾ ਰਿਹਾ ਹੈ ਜਿਸ ਲਈ ਕੁੱਲ 32 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਨੂੰ ਉਦਯੋਗਿਕ ਗਿਆਨ, ਪ੍ਰਬੰਧਕੀ ਹੁਨਰ ਅਤੇ ਕਾਰਪੋਰੇਟ ਖੇਤਰ ਦਾ ਵਿਹਾਰਕ ਤਜਰਬਾ ਪ੍ਰਦਾਨ ਕੀਤਾ ਜਾਵੇਗਾ। ਕਾਲਜ ਦੇ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਜਿੱਥੇ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਤੇ ਕਾਰਪੋਰੇਟ ਖੇਤਰ ਦੀਆਂ ਲੋੜਾਂ ਨੂੰ ਸਮਝਣ ਵਿਚ ਮਦਦ ਕਰਦੇ ਹਨ, ਉਥੇ ਨਾਲ ਹੀ ਵਿਦਿਆਰਥੀਆਂ ਨੂੰ ਬਿਹਤਰ ਕਰੀਅਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਕਮਲਪ੍ਰੀਤ ਨੇ ਕਿਹਾ ਕਿ ਅਜਿਹੇ ਸਿਖਲਾਈ ਪ੍ਰੋਗਰਾਮ ਵਿਦਿਆਰਥੀਆਂ ਦੇ ਪ੍ਰਬੰਧਕੀ ਅਤੇ ਸੰਚਾਰ ਹੁਨਰਾਂ ਨੂੰ ਨਿਖਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਯੋਗ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪਲੇਸਮੈਂਟ ਅਫ਼ਸਰ ਡਾ. ਸੌਰਵ ਸ਼ਰਮਾ ਨੇ ਕਿਹਾ ਕਿ ਕਾਰਪੋਰੇਟ ਸਿਖਲਾਈ ਵਿਦਿਆਰਥੀਆਂ ਦੀ ਰੁਜ਼ਗਾਰ ਯੋਗਤਾ ਵਧਾਉਣ ਤੇ ਉਨ੍ਹਾਂ ਨੂੰ ਪੇਸ਼ੇਵਰ ਜ਼ਿੰਮੇਵਾਰੀਆਂ ਲਈ ਤਿਆਰ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਡਿਵਾਈਨ ਲਾਈਟ ਸਕੂਲ ਵਿਖੇ ਉੱਜਵਲ ਭਵਿੱਖ ਲਈ ਕਰੀਅਰ ਕੌਂਸਲਿੰਗ ਸੈਸ਼ਨ ਕਰਵਾਇਆ
Ad Position 24