09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਭਾਕਿਯੂ ਡਕੌਂਦਾ ਦੀ ਮੀਟਿੰਗ ਹੋਈ

ਨਾਭਾ, 9 ਅਕਤੂਬਰ (ਵਰਿੰਦਰ ਵਰਮਾ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਨਾਭਾ ਦੀ ਮੀਟਿੰਗ ਗੁਰਦੁਆਰਾ ਬਾਬਾ ਅਜਾਪਾਲ ਘੋੜਿਆਂ ਵਾਲਾ ਵਿਖੇ ਪ੍ਰਧਾਨ ਨਿਰਮਲ ਸਿੰਘ ਨਰਮਾਣਾ ਦੀ ਅਗਵਾਈ ਵਿਚ ਹੋਈ। ਇਸ ਮੌਕੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਮੁਸ਼ਕਲਾਂ ਬਾਰੇ ਵਿਚਾਰ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 10-10-2026
ਨਾਭਾ, 9 ਅਕਤੂਬਰ (ਵਰਿੰਦਰ ਵਰਮਾ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬਲਾਕ ਨਾਭਾ ਦੀ ਮੀਟਿੰਗ ਗੁਰਦੁਆਰਾ ਬਾਬਾ ਅਜਾਪਾਲ ਘੋੜਿਆਂ ਵਾਲਾ ਵਿਖੇ ਪ੍ਰਧਾਨ ਨਿਰਮਲ ਸਿੰਘ ਨਰਮਾਣਾ ਦੀ ਅਗਵਾਈ ਵਿਚ ਹੋਈ। ਇਸ ਮੌਕੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਵੱਖ-ਵੱਖ ਮੁਸ਼ਕਲਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਵਿਚ ਪਰਾਲੀ ਨੂੰ ਅੱਗ ਲਾਉਣ ਕਾਰਨ ਕਿਸਾਨਾਂ ਉਪਰ ਪਰਚੇ ਦਰਜ ਕੀਤੇ ਜਾ ਰਹੇ ਹਨ । ਯੂਨੀਅਨ ਵਲੋਂ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਪ੍ਰਧਾਨ ਨਿਰਮਲ ਸਿੰਘ ਨਰਮਾਣਾ ਨੇ ਕਿਹਾ ਕਿ ਮੁੱਦੇ ਵਿਚ ਡੀ.ਏ.ਪੀ. ਖਾਦ ਸੋਸਾਇਟੀਆਂ ਨੂੰ ਨਾ ਭੇਜ ਕੇ ਦੁਕਾਨਦਾਰਾਂ ਨੂੰ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ। ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਨਿਰਮਲ ਸਿੰਘ ਨਰਮਾਣਾ ਵਲੋਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਕਿ ਇਨ੍ਹਾਂ ਦਾ ਜਲਦ ਤੋਂ ਜਲਦ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ। ਇਸ ਮੌਕੇ ਬਲਾਕ ਪ੍ਰਧਾਨ ਨਿਰਮਲ ਸਿੰਘ ਨਰਮਾਣਾ, ਖਜ਼ਾਨਚੀ ਦੁਖਵੀਰ ਸਿੰਘ ਦੁੱਲਦੀ, ਅਜੈਬ ਸਿੰਘ, ਹਰਨੇਕ ਸਿੰਘ ਅਗੇਤੀ, ਗੁਰਸ਼ਰਨ ਸਿੰਘ ਦੁੱਲਦੀ, ਹਰਜਿੰਦਰ ਸਿੰਘ ਫੈਜਗੜ੍ਹ, ਮਹਿੰਦਰ ਸਿੰਘ ਬਿਨਾਂਹੇੜੀ, ਜਸਵੰਤ ਸਿੰਘ ਕੋਟ ਕਲਾਂ, ਗਰਜਾ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਪਸ਼ੂ ਹਸਪਤਾਲ ਫਤਿਹ ਮਾਜਰੀ ਵਿਖੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦਾ ਸਰਕਲ ਪ੍ਰਧਾਨ ਤਰਲੋਕ ਸਿੰਘ ਕਈ ਪਰਿਵਾਰਾਂ ਸਮੇਤ ‘ਆਪ’ ਵਿਚ ਸ਼ਾਮਿਲ ਬੀਬੀ ਵਨਿੰਦਰ ਕੌਰ ਲੂੰਬਾ ਦੀ...
Ad Position 24