09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮਾਤਾ ਗੁਜਰੀ ਕਾਲਜ ਦੀ ਕੰਪਿਊਟਰ ਸਾਇੰਸ ਸਟੂਡੈਂਟ ਵੈੱਲਫੇਅਰ ਐਸੋਸੀਏਸ਼ਨ ਵਲੋਂ ‘ਫਨ ਗੇਮਜ਼’ ਦਾ ਆਯੋਜਨ

ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੀ ਕੰਪਿਊਟਰ ਸਾਇੰਸ ਸਟੂਡੈਂਟ ਵੈੱਲਫੇਅਰ ਐਸੋਸੀਏਸ਼ਨ ਵਲੋਂ ਵਿਦਿਆਰਥੀਆਂ ਵਿਚ ਉਤਸ਼ਾਹ, ਆਪਸੀ ਸਾਂਝ ਅਤੇ ਮੇਲ-ਜੋਲ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਫਨ ਗੇਮਜ਼’ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਬਲਾਈਂਡਫੋਲਡ, ਮੈਚ ਵਿਦ ਮਿਊਜ਼ਿਕ, ਬਰੇਨ ਉਲੰਪਿਕਸ, ਮਾਈਂਡ ਚੇਨ, ਵਾਟਰ ਐਂਡ ਵਿਨੇਗਰ ਅਤੇ ਪਾਸ ਦਾ ਪਾਰਸਲ ਆਦਿ ਮਨੋਰੰਜਕ ਤੇ ਰਚਨਾਤਮਿਕ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਟੀਮ ਵਰਕ, ਰਚਨਾਤਮਿਕਤਾ ਅਤੇ ਆਪਸੀ ਤਾਲਮੇਲ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 10-10-2026
ਫ਼ਤਹਿਗੜ੍ਹ ਸਾਹਿਬ, 9 ਅਕਤੂਬਰ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੀ ਕੰਪਿਊਟਰ ਸਾਇੰਸ ਸਟੂਡੈਂਟ ਵੈੱਲਫੇਅਰ ਐਸੋਸੀਏਸ਼ਨ ਵਲੋਂ ਵਿਦਿਆਰਥੀਆਂ ਵਿਚ ਉਤਸ਼ਾਹ, ਆਪਸੀ ਸਾਂਝ ਅਤੇ ਮੇਲ-ਜੋਲ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਫਨ ਗੇਮਜ਼’ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਬਲਾਈਂਡਫੋਲਡ, ਮੈਚ ਵਿਦ ਮਿਊਜ਼ਿਕ, ਬਰੇਨ ਉਲੰਪਿਕਸ, ਮਾਈਂਡ ਚੇਨ, ਵਾਟਰ ਐਂਡ ਵਿਨੇਗਰ ਅਤੇ ਪਾਸ ਦਾ ਪਾਰਸਲ ਆਦਿ ਮਨੋਰੰਜਕ ਤੇ ਰਚਨਾਤਮਿਕ ਖੇਡਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਟੀਮ ਵਰਕ, ਰਚਨਾਤਮਿਕਤਾ ਅਤੇ ਆਪਸੀ ਤਾਲਮੇਲ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਰਸ਼ਮੀ ਅਰੋੜਾ ਨੇ ਕਿਹਾ ਕਿ ਸਹਿ-ਅਕਾਦਮਿਕ ਗਤੀਵਿਧੀਆਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਅਤੇ ਆਪਸੀ ਸਹਿਯੋਗ ਦੀ ਭਾਵਨਾ ਪੈਦਾ ਕਰਨ ਵਿਚ ਸਹਾਇਕ ਸਿੱਧ ਹੁੰਦੀਆਂ ਹਨ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਹਰਸਿਮਰਤ ਕੌਰ ਦਿਓ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਰਚਨਾਤਮਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਆਪਸੀ ਸਹਿਯੋਗ, ਸੰਚਾਰ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਵਿਚ ਸਹਾਇਕ ਸਿੱਧ ਹੁੰਦੇ ਹਨ। ਪ੍ਰੋ. ਬਰਿੰਦਰ ਸਿੰਘ ਸਰਾਓ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਮਹੱਤਵਪੂਰਨ ਹੁੰਦੀਆਂ ਹਨ। ਇਸ ਪ੍ਰੋਗਰਾਮ ਦੀ ਸਫਲਤਾ ਵਿਚ ਕੰਪਿਊਟਰ ਸਾਇੰਸ ਵਿਭਾਗ ਦੇ ਸਮੂਹ ਸਟਾਫ਼ ਮੈਂਬਰਾਂ ਦਾ ਵਿਸ਼ੇਸ਼ ਸਹਿਯੋਗ ਰਿਹਾ।
Ad Position 22
No active advertisement
ਪਿਛਲੀ ਖ਼ਬਰ ‘ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਕੀਤੀਆਂ ਗਤੀਵਿਧੀਆਂ ਅਗਲੀ ਖ਼ਬਰ ਸਾਡੀਆਂ ਉੱਚ ਪੰਥਕ ਰਵਾਇਤਾਂ ਅਤੇ ਸੰਸਥਾਵਾਂ ਨੂੰ ਭਾਰੀ ਢਾਹ ਲੱਗ ਰਹੀ ਹੈ- ਕੋਹਲੀ
Ad Position 24