ਅਮਲੋਹ ਸ਼ਹਿਰ ਦੇ ਵਾਰਡ ਨੰਬਰ 12 ਵਿਖੇ ਅਕਾਲੀ ਦਲ (ਬ) ਦੀ ਮੀਟਿੰਗ ਅੱਜ- ਗਿੱਲ, ਸੰਧੂ
ਅਮਲੋਹ, 10 ਅਕਤੂਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਮੀਟਿੰਗਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਅਮਲੋਹ, 10 ਅਕਤੂਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਮੀਟਿੰਗਾਂ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਮੀਟਿੰਗਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਦੇ ਮੈਂਬਰ ਕਮਲਜੀਤ ਸਿੰਘ ਗਿੱਲ ਅਤੇ ਸੂਬਾ ਜਥੇਬੰਦਕ ਸਕੱਤਰ ਨੰਬਰਦਾਰ ਪਰਮਿੰਦਰ ਸਿੰਘ ਨੀਟਾ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ 11 ਅਕਤੂਬਰ ਨੂੰ ਸ਼ਾਮ 4 ਵਜੇ ਦੇ ਕਰੀਬ ਅਮਲੋਹ ਸ਼ਹਿਰ ਦੇ ਵਾਰਡ ਨੰਬਰ 12 ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਜਾ ਰਹੀ ਹੈ। ਇਸ ਮੀਟਿੰਗ ਵਿਚ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਕਿਰਨਦੀਪ ਕੌਰ ਖੰਨਾ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸ਼ਿਰਕਤ ਕਰੇਗੀ।