11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮਾਪੇ-ਅਧਿਆਪਕ ਮਿਲਣੀ ਸਕੂਲਾਂ ਅਤੇ ਮਾਪਿਆਂ ਦਰਮਿਆਨ ਸਾਂਝ ਦਾ ਅਹਿਮ ਉਪਰਾਲਾ-ਰਵਿੰਦਰ ਕੌਰ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਵਿਚ ਸ਼ੁਰੂ ਕੀਤੀ ਮਾਪੇ-ਅਧਿਆਪਕ ਮਿਲਣੀ ਵਿਚ ਵਿਦਿਆਰਥੀਆਂ ਤੇ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਮਾਪਿਆਂ ਨੇ ਭਰਪੂਰ ਸ਼ਲਾਘਾ ਕੀਤੀ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਵਿੰਦਰ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੜੀ, ਖੇੜੀ ਨੌਧ ਸਿੰਘ, ਸਰਕਾਰੀ ਹਾਈ ਸਕੂਲ ਦੁੱਲਵਾਂ ਅਤੇ ਸਰਕਾਰੀ ਮਿਡਲ ਸਕੂਲ ਸੈਦਪੁਰਾ ਦਾ ਦੌਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-10-2026
ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਰਕਾਰੀ ਸਕੂਲਾਂ ਵਿਚ ਸ਼ੁਰੂ ਕੀਤੀ ਮਾਪੇ-ਅਧਿਆਪਕ ਮਿਲਣੀ ਵਿਚ ਵਿਦਿਆਰਥੀਆਂ ਤੇ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਮਾਪਿਆਂ ਨੇ ਭਰਪੂਰ ਸ਼ਲਾਘਾ ਕੀਤੀ । ਇਸ ਮੌਕੇ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਵਿੰਦਰ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੜੀ, ਖੇੜੀ ਨੌਧ ਸਿੰਘ, ਸਰਕਾਰੀ ਹਾਈ ਸਕੂਲ ਦੁੱਲਵਾਂ ਅਤੇ ਸਰਕਾਰੀ ਮਿਡਲ ਸਕੂਲ ਸੈਦਪੁਰਾ ਦਾ ਦੌਰਾ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਮਕਸਦ ਮਾਪਿਆਂ ਨੂੰ ਸਕੂਲਾਂ ਨਾਲ ਹੋਰ ਨੇੜਿਉਂ ਜੋੜਨਾ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲ ਹਰ ਖੇਤਰ ਵਿਚ ਨਵੀਆਂ ਮਿਸਾਲਾਂ ਕਾਇਮ ਕਰ ਰਹੇ ਹਨ ਅਤੇ ਵਿਦਿਆਰਥੀ ਬੋਰਡ ਪ੍ਰੀਖਿਆਵਾਂ ਤੋਂ ਲੈ ਕੇ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਵੀ ਸ਼ਾਨਦਾਰ ਸਫਲਤਾਵਾਂ ਹਾਸਲ ਕਰ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਮੋਬਾਈਲ ਫ਼ੋਨ ਦੀ ਬੇਲੋੜੀ ਵਰਤੋਂ ਤੋਂ ਬਚਣ ਅਤੇ ਆਪਣਾ ਵਧੇਰੇ ਸਮਾਂ ਪੜ੍ਹਾਈ ਵਿਚ ਲਗਾਉਣ। ਉਨ੍ਹਾਂ ਵਿਦਿਆਰਥੀਆਂ ਦੀ ਸਫਲਤਾ ਵਿਚ ਸਕੂਲ, ਪਰਿਵਾਰ ਅਤੇ ਸਮਾਜ ਦੀ ਸਾਂਝੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਸਕੂਲਾਂ ਦੇ ਵਿਕਾਸ ਵਿਚ ਸਰਗਰਮ ਭੂਮਿਕਾ ਨਿਭਾਉਣ ਅਤੇ ਸਕੂਲਾਂ ਦੀ ਬਿਹਤਰੀ ਲਈ ਅੱਗੇ ਆ ਕੇ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀਦਾਰ ਸਿੰਘ ਮਾਂਗਟ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰਾਇਣਗੜ੍ਹ ਅਤੇ ਸਰਕਾਰੀ ਹਾਈ ਸਕੂਲ ਨੂਰਪੁਰ, ਵੜੈਚਾਂ, ਦਨਘੇੜੀ ਅਤੇ ਅਲੀਪੁਰ ਸੋਢੀਆਂ ਦਾ ਦੌਰਾ ਕੀਤਾ ਅਤੇ ਸਕੂਲਾਂ ਵਿਚ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਦਾ ਜਾਇਜ਼ਾ ਲਿਆ।
Ad Position 22
No active advertisement
ਪਿਛਲੀ ਖ਼ਬਰ 2027 ’ ਚ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਬੀਬੀਆਂ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ- ਖੰਨਾ ਅਗਲੀ ਖ਼ਬਰ ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, 3 ਹੋਰ ਜ਼ਖ਼ਮੀ
Ad Position 24