11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਵਲੋਂ ਕੈਂਸਰ ਪੀੜਤ ਮਰੀਜ਼ਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਭੇਟ

ਖਮਾਣੋਂ, 10 ਅਕਤੂਬਰ (ਜੋਗਿੰਦਰ ਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਵਲੋਂ ਕੈਂਸਰ ਪੀੜਤ ਮਰੀਜ਼ਾਂ ਨੂੰ ਇਲਾਜ਼ ਲਈ ਮਾਲੀ ਸਹਾਇਤਾ ਰਾਸ਼ੀ ਦੇ ਚੈੱਕ ਕਮਲਪ੍ਰੀਤ ਸਿੰਘ ਮਾਛੀਵਾੜਾ, ਅੱਛਾ ਸਿੰਘ ਬੁਰਜ ਅਤੇ ਬੀਬੀ ਹਰਜੀਤ ਕੌਰ ਉੱਚਾ ਪਿੰਡ ਨੂੰ ਤਕਸੀਮ ਕੀਤੇ। ਜਥੇਦਾਰ ਰਿਆ ਨੇ ਕਿਹਾ ਕਿ ਕੈਂਸਰ ਵਰਗੀ ਗੰਭੀਰ ਬਿਮਾਰੀ ਦਾ ਇਲਾਜ ਕਰਵਾਉਣਾ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡੀ ਚੁਨੌਤੀ ਹੁੰਦਾ ਹੈ ਅਤੇ ਅਜਿਹੇ ਸਮੇਂ ਲੋੜਵੰਦ ਮਰੀਜ਼ਾਂ ਦੀ ਮਦਦ ਕਰਨਾ ਮਨੁੱਖਤਾ ਦੀ ਸੇਵਾ ਹੈ।

Ad Position 21
No active advertisement
ਅਜੀਤ ਡੈਸਕ 11-10-2026
ਖਮਾਣੋਂ, 10 ਅਕਤੂਬਰ (ਜੋਗਿੰਦਰ ਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਵਲੋਂ ਕੈਂਸਰ ਪੀੜਤ ਮਰੀਜ਼ਾਂ ਨੂੰ ਇਲਾਜ਼ ਲਈ ਮਾਲੀ ਸਹਾਇਤਾ ਰਾਸ਼ੀ ਦੇ ਚੈੱਕ ਕਮਲਪ੍ਰੀਤ ਸਿੰਘ ਮਾਛੀਵਾੜਾ, ਅੱਛਾ ਸਿੰਘ ਬੁਰਜ ਅਤੇ ਬੀਬੀ ਹਰਜੀਤ ਕੌਰ ਉੱਚਾ ਪਿੰਡ ਨੂੰ ਤਕਸੀਮ ਕੀਤੇ। ਜਥੇਦਾਰ ਰਿਆ ਨੇ ਕਿਹਾ ਕਿ ਕੈਂਸਰ ਵਰਗੀ ਗੰਭੀਰ ਬਿਮਾਰੀ ਦਾ ਇਲਾਜ ਕਰਵਾਉਣਾ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡੀ ਚੁਨੌਤੀ ਹੁੰਦਾ ਹੈ ਅਤੇ ਅਜਿਹੇ ਸਮੇਂ ਲੋੜਵੰਦ ਮਰੀਜ਼ਾਂ ਦੀ ਮਦਦ ਕਰਨਾ ਮਨੁੱਖਤਾ ਦੀ ਸੇਵਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦ ਮਰੀਜ਼ਾਂ ਨੂੰ ਇਲਾਜ ਲਈ ਸਹਾਇਤਾ ਮੁਹੱਈਆ ਕਰਵਾਉਣ ਦੇ ਉਪਰਾਲੇ ਕੀਤੇ ਜਾਂਦੇ ਹਨ, ਤਾਂ ਜੋ ਉਹ ਆਪਣਾ ਇਲਾਜ ਕਰਵਾ ਸਕਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਿੱਖਿਆ ਅਤੇ ਹੋਰਨਾਂ ਸਮਾਜਿਕ ਭਲਾਈ ਦੇ ਕੰਮਾਂ ਲਈ ਵੀ ਸ਼੍ਰੋਮਣੀ ਕਮੇਟੀ ਆਪਣਾ ਵਡਮੁੱਲਾ ਯੋਗਦਾਨ ਪਾ ਰਹੀ ਹੈ। ਇਸ ਮੌਕੇ ਜਸਬੀਰ ਸਿੰਘ ਬਿਰਦੀ, ਪਿਆਰਾ ਸਿੰਘ ਮਾਨਪੁਰ, ਸਰਕਲ ਜਥੇਦਾਰ ਕਸ਼ਮੀਰਾ ਸਿੰਘ ਰਾਣਵਾਂ, ਭਗਤ ਸਿੰਘ ਰਾਣਵਾ, ਰਾਜਵਿੰਦਰ ਸਿੰਘ ਰਾਜੂ ਲੁਹਾਰ ਮਾਜਰਾ, ਪੂਰਨ ਸਿੰਘ ਸਰਪੰਚ ਰਾਣਵਾਂ, ਪ੍ਰਿਤਪਾਲ ਸਿੰਘ ਮੀਤ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਮੀਤ ਸਿੰਘ ਅਕਾਊਂਟੈਂਟ ਗੁਰਦੁਆਰਾ ਰਾਣਵਾਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਭੁੱਟਾ ਨੇ ਸਰਹਿੰਦ ਦੇ ਲੋਕਾਂ ਨਾਲ ਕੀਤਾ ਸੰਪਰਕ ਅਗਲੀ ਖ਼ਬਰ 2027 ’ ਚ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਬੀਬੀਆਂ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ- ਖੰਨਾ
Ad Position 24