11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਘਰ-ਘਰ ਪ੍ਰਚਾਰ ਮੁਹਿੰਮ ਤਹਿਤ ਭੁੱਟਾ ਨੇ ਸਰਹਿੰਦ ਦੇ ਲੋਕਾਂ ਨਾਲ ਕੀਤਾ ਸੰਪਰਕ

ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਘਰ-ਘਰ ਪ੍ਰਚਾਰ ਮੁਹਿੰਮ ਅਤੇ ਪੰਜਾਬ ਬਚਾਓ ਮੁਹਿੰਮ ਤਹਿਤ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਆਪਣੀ ਟੀਮ ਸਮੇਤ ਪੁਰਾਣੀ ਸਰਹਿੰਦ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਅਕਾਲੀ ਦਲ ਦੇ ਲੋਕਪੱਖੀ ਅਜੰਡੇ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਲੋਕ ਮਾਰੂ ਦੱਸਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵਿਸ਼ਵਾਸ ਭੰਗ ਹੋ ਚੁੱਕਾ ਹੈ, ਕਿਉਂਕਿ ਇਕ ਪਾਸੇ ਹਰ ਵਿਭਾਗ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ਤੇ ਉੱਤਰੇ ਹੋਏ ਹਨ ਅਤੇ ਦੂਜੇ ਪਾਸੇ ਸੂਬੇ ਵਿਚ ਅਮਨ ਕਾਨੂੰਨ ਦੀ ਮਾੜੀ ਸਥਿਤੀ ਤੇ ਫਿਰੌਤੀਆਂ ਮੰਗਣ ਦੀਆਂ ਘਟਨਾਵਾਂ ਕਾਰਨ ਉਦਯੋਗਪਤੀ ਤੇ ਵਪਾਰੀ ਵੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 11-10-2026
ਫ਼ਤਹਿਗੜ੍ਹ ਸਾਹਿਬ, 10 ਅਕਤੂਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸ਼ੁਰੂ ਕੀਤੀ ਘਰ-ਘਰ ਪ੍ਰਚਾਰ ਮੁਹਿੰਮ ਅਤੇ ਪੰਜਾਬ ਬਚਾਓ ਮੁਹਿੰਮ ਤਹਿਤ ਅੱਜ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਆਪਣੀ ਟੀਮ ਸਮੇਤ ਪੁਰਾਣੀ ਸਰਹਿੰਦ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਅਕਾਲੀ ਦਲ ਦੇ ਲੋਕਪੱਖੀ ਅਜੰਡੇ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਲੋਕ ਮਾਰੂ ਦੱਸਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵਿਸ਼ਵਾਸ ਭੰਗ ਹੋ ਚੁੱਕਾ ਹੈ, ਕਿਉਂਕਿ ਇਕ ਪਾਸੇ ਹਰ ਵਿਭਾਗ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ਤੇ ਉੱਤਰੇ ਹੋਏ ਹਨ ਅਤੇ ਦੂਜੇ ਪਾਸੇ ਸੂਬੇ ਵਿਚ ਅਮਨ ਕਾਨੂੰਨ ਦੀ ਮਾੜੀ ਸਥਿਤੀ ਤੇ ਫਿਰੌਤੀਆਂ ਮੰਗਣ ਦੀਆਂ ਘਟਨਾਵਾਂ ਕਾਰਨ ਉਦਯੋਗਪਤੀ ਤੇ ਵਪਾਰੀ ਵੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਭੁੱਟਾ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰਜ਼ਾ ਚੁੱਕਣ ਦੇ ਮਾਮਲੇ ਵਿਚ ਹੁਣ ਤੱਕ ਦੀਆਂ ਸਾਰੀਆਂ ਸਰਕਾਰਾਂ ਨੂੰ ਪਿੱਛੇ ਛੱਡ ਦਿੱਤਾ ਹੈ ਜਿਸ ਕਰਕੇ ਸੂਬੇ ਵਿਚ ਇੱਕ ਅਜਿਹੀ ਸਥਿਤੀ ਪੈਦਾ ਹੋ ਗਈ ਹੈ, ਜਿਸ ਵਿਚੋਂ ਨਿਕਲਣਾ ਆਉਣ ਵਾਲੀ ਕਿਸੇ ਵੀ ਸਰਕਾਰ ਲਈ ਕਾਫ਼ੀ ਔਖਾ ਕੰਮ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਨੂੰ ਔਖੇ ਸਮਿਆਂ ’ਚੋਂ ਕੱਢ ਕੇ ਵਿਕਾਸ ਦੀਆਂ ਲੀਹਾਂ ’ਤੇ ਤੋਰਿਆ ਹੈ ਅਤੇ ਹੁਣ ਵੀ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੀ ਅੱਗੇ ਆਵੇਗੀ। ਹਲਕਾ ਇੰਚਾਰਜ ਨੇ ਕਿਹਾ ਕਿ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਹਰੇਕ ਵਰਗ ਦੇ ਲੋਕਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ’ਤੇ ਬਿਕਰਮਜੀਤ ਸਿੰਘ ਬਾਜਵਾ, ਬਲਜੀਤ ਸਿੰਘ ਖ਼ਾਲਸਾ ਸ਼ਹਿਰੀ ਪ੍ਰਧਾਨ ਐਸ.ਸੀ ਵਿੰਗ, ਨਰੇਸ਼ ਕੁਮਾਰ, ਪਿ੍ਰਤਪਾਲ ਸਿੰਘ, ਸੁਖਵਿੰਦਰ ਸਿੰਘ, ਤਰੁਣ ਕੁਮਾਰੀ ਮੀਤ ਪ੍ਰਧਾਨ ਇਸਤਰੀ ਅਕਾਲੀ ਦਲ, ਪਵਨ ਕੁਮਾਰ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸੂਰਜ ਪ੍ਰਕਾਸ਼, ਪਰਵਿੰਦਰ ਸਿੰਘ, ਗੁਰਨਾਮ ਸਿੰਘ ਵਿਰਕ, ਲਖਮੀਰ ਸਿੰਘ, ਕਰਨਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ, ਮਨਜੋਤ ਸਿੰਘ, ਗੁਰਪ੍ਰੀਤ ਸਿੰਘ ਪੰਜੋਲੀ, ਜਸ਼ਨ ਮੱਲ੍ਹੀ, ਪਰਵਿੰਦਰ ਪੰਮੀ, ਵਿਸ਼ਵਜੀਤ ਸਿੰਘ, ਚਰਨਜੀਤ ਸਿੰਘ, ਗੁਰਕੀਰਤ ਸਿੰਘ, ਲਖਵੀਰ ਸਿੰਘ, ਜਸਵੀਰ ਸਿੰਘ ਸੋਢੀ, ਗੁਰਜਸਜੀਤ ਸਿੰਘ ਹਲਕਾ ਪ੍ਰਧਾਨ ਆਈ. ਟੀ ਵਿੰਗ, ਜੰਗਸ਼ੇਰ ਸਿੰਘ ਸੋਹੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਸੀ ਪਠਾਣਾਂ ਪੁਲਿਸ ਵਲੋਂ 50 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ ਵਲੋਂ ਕੈਂਸਰ ਪੀੜਤ ਮਰੀਜ਼ਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਭੇਟ
Ad Position 24