10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪੰਥ ਰਤਨ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ ਦੀ ਯਾਦ ’ਚ ਗੁਰਮਤਿ ਸਮਾਗਮ ਨਾਨਕ ਮੱਤਾ ਸਾਹਿਬ ਵਿਖੇ ਸੰਗਤਾਂ ਨੇ ਵੱਡੀ ਗਿਣਤੀ ’ਚ ਭਰੀ ਹਾਜ਼ਰੀ

ਪਟਿਆਲਾ , 10 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਉੱਤਰਾਖੰਡ ਦੇ ਪ੍ਰਸਿੱਧ ਗੁਰਦੁਆਰਾ ਨਾਨਕ ਮੱਤਾ ਸਾਹਿਬ ਨਾਲ ਸਬੰਧਤ ਡੇਰਾ ਕਾਰ ਸੇਵਾ ਵਿਖੇ ਪੰਥ ਰਤਨ ਸਵਰਗਵਾਸੀ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ, ਬਾਬਾ ਫੌਜਾ ਸਿੰਘ, ਬਾਬਾ ਟਹਿਲ ਸਿੰਘ ਅਤੇ ਬਾਬਾ ਤਰਸੇਮ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉੱਤਰ ਪ੍ਰਦੇਸ਼ ਅਤੇ ਤਰਾਈ ਦੇ ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਵੱਡੀ ਗਿਣਤੀ ’ਚ ਪਹੁੰਚ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 11-10-2026
ਪਟਿਆਲਾ , 10 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਉੱਤਰਾਖੰਡ ਦੇ ਪ੍ਰਸਿੱਧ ਗੁਰਦੁਆਰਾ ਨਾਨਕ ਮੱਤਾ ਸਾਹਿਬ ਨਾਲ ਸਬੰਧਤ ਡੇਰਾ ਕਾਰ ਸੇਵਾ ਵਿਖੇ ਪੰਥ ਰਤਨ ਸਵਰਗਵਾਸੀ ਬਾਬਾ ਹਰਬੰਸ ਸਿੰਘ ਦਿੱਲੀ ਵਾਲਿਆਂ, ਬਾਬਾ ਫੌਜਾ ਸਿੰਘ, ਬਾਬਾ ਟਹਿਲ ਸਿੰਘ ਅਤੇ ਬਾਬਾ ਤਰਸੇਮ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉੱਤਰ ਪ੍ਰਦੇਸ਼ ਅਤੇ ਤਰਾਈ ਦੇ ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਵੱਡੀ ਗਿਣਤੀ ’ਚ ਪਹੁੰਚ ਰਹੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਦੱਸਿਆ ਕਿ ਡੇਰੇ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਨਿਰੰਤਰ ਜਾਰੀ ਰਹਿੰਦੀ ਹੈ, ਜਿਸ ਵਿੱਚ ਸੰਗਤਾਂ ਸ਼ਰਧਾ ਨਾਲ ਯੋਗਦਾਨ ਪਾਉਂਦੀਆਂ ਹਨ। ਭੋਗ ਉਪਰੰਤ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ, ਸੰਤ-ਮਹਾਂਪੁਰਸ਼ਾਂ ਅਤੇ ਉੱਚ ਅਧਿਕਾਰੀਆਂ ਵੱਲੋਂ ਹਾਜ਼ਰੀ ਭਰੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡੇਰਾ ਕਾਰ ਸੇਵਾ ਨਾਨਕ ਮੱਤਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਰਵਿੰਦਰ ਸਿੰਘ ਅਤੇ ਬਾਬਾ ਦਾਰਾ ਸਿੰਘ ਵਲੋਂ ਸੰਗਤਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਮਾਗਮ ਵਿਚ ਬਾਬਾ ਬਚਨ ਸਿੰਘ ਅਤੇ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲੇ ਵੀ ਸ਼ਾਮਲ ਹੋਣਗੇ। ਇਸ ਮੌਕੇ ਗੁਰਦੁਆਰਾ ਨਾਨਕ ਮੱਤਾ ਸਾਹਿਬ ਕਮੇਟੀ ਦੇ ਸਕੱਤਰ ਅਮਰਜੀਤ ਸਿੰਘ, ਪ੍ਰਤਾਪ ਸਿੰਘ, ਗੁਰਵੰਤ ਸਿੰਘ, ਸੋਨਾ ਬਾਬਾ, ਦਿਲਬਾਗ ਸਿੰਘ, ਸੁਖਵੰਤ ਸਿੰਘ ਭੁੱਲਰ, ਬਲਦੇਵ ਸਿੰਘ ਚੀਮਾ, ਰਣਜੀਤ ਸਿੰਘ ਢਿੱਲੋਂ, ਮੈਨੇਜਰ ਕਾਰਜ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਵਿੱਦਿਅਕ ਦੌਰਾ ਅਗਲੀ ਖ਼ਬਰ ਫੂਡ ਸੇਫਟੀ ਟੀਮ ਪਟਿਆਲਾ ਵਲੋਂ ਪਨੀਰ ਦਾ ਸਟਾਕ ਜ਼ਬਤ ਤੇ 5 ਸੈਂਪਲ ਲਏ
Ad Position 24