12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਇਲਾਕੇ ਦੀਆਂ ਪੰਚਾਇਤਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਕੀਤੀ ਅਪੀਲ

ਪੁਰਖਾਲੀ, 11 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਚੌਕੀ ਪੁਰਖਾਲੀ ਦੇ ਇੰਚਾਰਜ ਏ. ਐਸ.

Ad Position 21
No active advertisement
ਅਜੀਤ ਡੈਸਕ 12-10-2026
ਪੁਰਖਾਲੀ, 11 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)-ਚੌਕੀ ਪੁਰਖਾਲੀ ਦੇ ਇੰਚਾਰਜ ਏ.ਐਸ.ਆਈ. ਗੁਰਿੰਦਰ ਪਾਲ ਸਿੰਘ ਨੇ ਇਲਾਕੇ ਦੀਆਂ ਗਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਇਲਾਕੇ ਅੰਦਰ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਅਤੇ ਇਲਾਕੇ ਚ ਅਮਨ ਸ਼ਾਂਤੀ ਕਾਇਮ ਰੱਖਣ ਦੇ ਲਈ ਪਿੰਡਾਂ ਚ ਠੀਕਰੀ ਪਹਿਰੇ ਜਰੂਰ ਲਗਾਏ ਜਾਣ। ਇਸ ਸਬੰਧੀ ਉਨ੍ਹਾਂ ਸਮੂਹ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਠੀਕਰੀ ਪਹਿਰੇ ਜ਼ਰੂਰ ਲਗਾਏ ਜਾਣ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਸ ਸਬੰਧੀ ਸੂਚਿਤ ਕੀਤਾ ਗਿਆ ਸੀ ਤਾਂ ਜੋ ਇਲਾਕੇ ਵਿਚ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਸਬੰਧੀ ਪਿੰਡ ਪਿੰਡ ਠੀਕਰੇ ਪਹਿਰੇ ਜ਼ਰੂਰ ਲਗਾਏ ਜਾਣ ਅਤੇ ਪੁਲਿਸ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਵੀ ਰਾਤ ਦੀ ਗਸ਼ਤ ਅਤੇ ਚੌਕਸੀ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਕਿਸੇ ਵੀ ਤਰਾਂ ਦਾ ਮਾਹੌਲ ਖ਼ਰਾਬ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਅਗਰੋਹਾਂ ਟਰਸੱਟ ਦੇ ਪ੍ਰਧਾਨ ਬਜਰੰਗ ਗਰਗ ਦਾ ਪਾਤੜਾਂ ਪੁੱਜਣ ’ਤੇ ਰੋਟਰੀ ਕਲੱਬ ਦੇ ਅਹੁਦੇਦਾਰਾਂ ਵਲੋਂ ਸਵਾਗਤ ਅਗਲੀ ਖ਼ਬਰ ਭਾਜਪਾ ਆਗੂਆਂ ਨੇ ਐਸ.ਆਈ.ਆਰ. ਦਾ ਵਿਰੋਧ ਕਰਨ ਵਾਲੇ ਕਾਂਗਰਸ ਤੇ ‘ਆਪ’ ਦੇ ਆਗੂਆਂ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24