ਇੰਸਪੈਕਟਰ ਕਰਮਜੀਤ ਸਿੰਘ ਬਣੇ ਸਨੌਰ ਥਾਣੇ ਦੇ ਨਵੇਂ ਮੁਖੀ
ਸਨੌਰ, 11 ਅਕਤੂਬਰ (ਸੋਖਲ)-ਸਨੌਰ ਥਾਣੇ ਨੂੰ ਨਵੇਂ ਥਾਣਾ ਮੁਖੀ ਮਿਲੇ। ਇੰਸਪੈਕਟਰ ਕਰਮਜੀਤ ਸਿੰਘ ਨੂੰ ਸਨੌਰ ਥਾਣੇ ਦੇ ਮੁੱਖੀ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।
ਸਨੌਰ, 11 ਅਕਤੂਬਰ (ਸੋਖਲ)-ਸਨੌਰ ਥਾਣੇ ਨੂੰ ਨਵੇਂ ਥਾਣਾ ਮੁਖੀ ਮਿਲੇ। ਇੰਸਪੈਕਟਰ ਕਰਮਜੀਤ ਸਿੰਘ ਨੂੰ ਸਨੌਰ ਥਾਣੇ ਦੇ ਮੁੱਖੀ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਪਹਿਲਾਂ ਉਹ ਹਲਕਾ ਸਨੌਰ ਅਧੀਨ ਪੈਂਦੇ ਥਾਣਾ ਜੁਲਕਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਜ਼ਿਕਰਯੋਗ ਹੈ ਕਿ ਇੰਸਪੈਕਟਰ ਕਰਮਜੀਤ ਸਿੰਘ ਪਹਿਲਾਂ ਵੀ ਸਨੌਰ ਥਾਣੇ ਵਿਚ ਤਾਇਨਾਤ ਰਹਿ ਚੁੱਕੇ ਹਨ ਅਤੇ ਉਹ ਇਲਾਕੇ ਦੇ ਹਾਲਾਤ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਨੂੰ ਇੱਕ ਇਮਾਨਦਾਰ, ਸੂਝਵਾਨ ਅਤੇ ਚੰਗੀ ਸੋਚ ਵਾਲੇ ਪੁਲਿਸ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ। ਅਹੁਦਾ ਸੰਭਾਲਣ ਸੰਬੰਧੀ ਆਪਣੀ ਗੱਲ ਰੱਖਦਿਆਂ ਇੰਸਪੈਕਟਰ ਕਰਮਜੀਤ ਸਿੰਘ ਨੇ ਕਿਹਾ ਕਿ ਹਲਕੇ ਵਿੱਚ ਅਮਨ-ਕਾਨੂੰਨ ਤੇ ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਨਸ਼ਾ ਵੇਚਣ ਵਾਲੇ ਲੋਕ ਆਪਣਾ ਗ਼ੈਰ-ਕਾਨੂੰਨੀ ਧੰਦਾ ਬੰਦ ਕਰ ਦੇਣ, ਕਿਉਂਕਿ ਨਸ਼ਿਆਂ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਇਲਾਕੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਗੰਭੀਰਤਾ ਨਾਲ ਕੰਮ ਕੀਤਾ ਜਾਵੇਗਾ।