ਸੈਂਟਰ ਵਾਲਮੀਕਿ ਸਭਾ ਇੰਡੀਆ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ਦਾ ਕਾਰਡ ਕੀਤਾ ਜਾਰੀ
ਫ਼ਤਹਿਗੜ੍ਹ ਸਾਹਿਬ, 11 ਅਕਤੂਬਰ (ਬਲਜਿੰਦਰ ਸਿੰਘ)- ਸੈਂਟਰ ਵਾਲਮੀਕਿ ਸਭਾ ਇੰਡੀਆ ਵਲੋਂ ਕੌਮੀ ਪ੍ਰਧਾਨ ਗੇਜਾਰਾਮ ਵਾਲਮੀਕਿ ਦੀ ਅਗਵਾਈ ਹੇਠ ਸਭਾ ਦੇ ਮੁੱਖ ਦਫ਼ਤਰ ਸਰਹਿੰਦ ਮੰਡੀ ਵਿਖੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਸਮਾਗਮ ਦਾ ਕਾਰਡ ਜਾਰੀ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸਭਾ ਦੇ ਆਗੂਆਂ ਅਤੇ ਵਰਕਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਫ਼ਤਹਿਗੜ੍ਹ ਸਾਹਿਬ, 11 ਅਕਤੂਬਰ (ਬਲਜਿੰਦਰ ਸਿੰਘ)- ਸੈਂਟਰ ਵਾਲਮੀਕਿ ਸਭਾ ਇੰਡੀਆ ਵਲੋਂ ਕੌਮੀ ਪ੍ਰਧਾਨ ਗੇਜਾਰਾਮ ਵਾਲਮੀਕਿ ਦੀ ਅਗਵਾਈ ਹੇਠ ਸਭਾ ਦੇ ਮੁੱਖ ਦਫ਼ਤਰ ਸਰਹਿੰਦ ਮੰਡੀ ਵਿਖੇ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਸਮਾਗਮ ਦਾ ਕਾਰਡ ਜਾਰੀ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸਭਾ ਦੇ ਆਗੂਆਂ ਅਤੇ ਵਰਕਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦਾ ਕਾਰਡ ਕੌਮੀ ਪ੍ਰਧਾਨ ਗੇਜਾ ਰਾਮ ਵਾਲਮੀਕਿ ਅਤੇ ਭਾਜਪਾ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂਪੁਰ ਵਲੋਂ ਸਾਂਝੇ ਤੌਰ ’ਤੇ ਰਿਲੀਜ਼ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕੌਮੀ ਪ੍ਰਧਾਨ ਗੇਜਾ ਰਾਮ ਵਾਲਮੀਕਿ ਨੇ ਦੱਸਿਆ ਕਿ 31 ਅਕਤੂਬਰ ਨੂੰ ਭਗਵਾਨ ਸ੍ਰੀ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਰੋਪੜ ਅੱਡਾ, ਸਰਹਿੰਦ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸੂਬਾ ਪੱਧਰ ’ਤੇ ਮਨਾਇਆ ਜਾਵੇਗਾ। ਇਸ ਸਮਾਗਮ ਦੌਰਾਨ ਜਿੱਥੇ ਧਾਰਮਿਕ ਪ੍ਰੋਗਰਾਮ ਕਰਵਾਏ ਜਾਣਗੇ, ਉੱਥੇ ਹੀ ਲੋਕਾਂ ਦੇ ਮਨੋਰੰਜਨ ਲਈ ਵਿਸ਼ਾਲ ਸਭਿਆਚਾਰਕ ਮੇਲਾ ਵੀ ਕਰਵਾਇਆ ਜਾਵੇਗਾ। ਗੇਜਾ ਰਾਮ ਵਾਲਮੀਕਿ ਨੇ ਦੱਸਿਆ ਕਿ ਸਭਿਆਚਾਰਕ ਮੇਲੇ ਵਿਚ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਗਾਇਕਾ ਗੁਰਲੇਜ ਅਖ਼ਤਰ ਅਤੇ ਗਾਇਕ ਕੁਲਵਿੰਦਰ ਕੈਲੀ ਸਮੇਤ ਪੰਜਾਬ ਦੇ ਕਈ ਉੱਘੇ ਕਲਾਕਾਰ ਆਪਣੀ ਕਲਾ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਅੰਤ ਵਿੱਚ ਕੌਮੀ ਪ੍ਰਧਾਨ ਗੇਜਾ ਰਾਮ ਵਾਲਮੀਕਿ ਨੇ ਸਮੁੱਚੇ ਵਾਲਮੀਕਿ ਭਾਈਚਾਰੇ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 31 ਅਕਤੂਬਰ ਨੂੰ ਰੋਪੜ ਅੱਡਾ, ਸਰਹਿੰਦ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਸਮਾਗਮ ਦੀਆਂ ਰੌਣਕਾਂ ਵਧਾਉਣ। ਇਸ ਮੌਕੇ ਸੂਬਾ ਪ੍ਰਧਾਨ ਜਤਿੰਦਰ ਸਿੰਘ ਚਣੋ, ਅਮਰਜੀਤ ਸਿੰਘ ਉਕਸੀ, ਕੁਲਵਿੰਦਰ ਸਿੰਘ ਹਨੀ ਚੀਮਾ, ਗੁਰਮਨ ਢੀਂਡਸਾ ਯੂਥ ਆਗੂ, ਸੰਦੀਪ ਵਾਲਮੀਕਿ, ਜਸਪਾਲ ਸਿੰਘ ਸੂਬਾ ਸਕੱਤਰ, ਜਸਪਾਲ ਸਿੰਘ ਪ੍ਰਚਾਰਕ ਸਕੱਤਰ, ਸ਼ਨੀ ਬਾਲੂ ਸ਼ਹਿਰੀ ਪ੍ਰਧਾਨ, ਕਰਨੈਲ ਸਿੰਘ ਮਾਧੋਪੁਰ, ਮਨਦੀਪ ਸਿੰਘ ਵਾਲੀਆ, ਦਿਲਬਾਗ ਸਿੰਘ ਹੁਸੈਨਪੁਰ, ਕੁਲਦੀਪ ਸਿੰਘ ਚਣੋ, ਤਰਲੋਚਨ ਸਿੰਘ ਰੁਪਾਲਹੇੜੀ, ਆਕਾਸ਼ਦੀਪ ਸੀਲ, ਪ੍ਰਿੰਸ ਮਹਿਰਾ, ਵਿਸ਼ਵਜੀਤ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ।