ਤੇਜ਼ ਰਫ਼ਤਾਰ ਗੱਡੀ ਨੇ ਹੋਮਗਾਰਡ ਦਾ ਜਵਾਨ ਕੁਚਲਿਆ
ਜਖਵਾਲੀ, 11 ਅਕਤੂਬਰ (ਨਿਰਭੈ ਸਿੰਘ)-ਥਾਣਾ ਮੂਲੇਪੁਰ ਵਿਖੇ ਤਾਇਨਾਤ ਹੋਮਗਾਰਡ ਦੇ ਜਵਾਨ ਨੂੰ ਤੇਜ਼ ਰਫ਼ਤਾਰ ਗੱਡੀ ਵਲੋਂ ਕੁਚਲਨ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸੰਬੰਧੀ ਇੰਸਪੈਕਟਰ ਅਮ੍ਰਿਤਵੀਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਬੀਤੀ ਰਾਤ ਸਰਹਿੰਦ-ਰਾਜਪੁਰਾ ਮਾਰਗ ’ਤੇ ਸਥਿਤ ਮੈਕਡੋਨਲ ਨਜ਼ਦੀਕ ਭੈੜੇ ਅਨਸਰਾਂ ਨੂੰ ਨੱਥ ਪਾਉਣ ਲਈ ਰਾਤ ਕਰੀਬ 12 ਵਜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਰਾਜਪੁਰਾ ਵੱਲ ਤੋਂ ਆ ਰਹੀ ਇਕ ਟਾਟਾ ਗੱਡੀ ਨੰ: ਸੀ.
ਮ
ਮ੍ਰਿਤਕ ਜਵਾਨ ਸਲਾਮਦੀਨ
12-10-2026
ਜਖਵਾਲੀ, 11 ਅਕਤੂਬਰ (ਨਿਰਭੈ ਸਿੰਘ)-ਥਾਣਾ ਮੂਲੇਪੁਰ ਵਿਖੇ ਤਾਇਨਾਤ ਹੋਮਗਾਰਡ ਦੇ ਜਵਾਨ ਨੂੰ ਤੇਜ਼ ਰਫ਼ਤਾਰ ਗੱਡੀ ਵਲੋਂ ਕੁਚਲਨ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸੰਬੰਧੀ ਇੰਸਪੈਕਟਰ ਅਮ੍ਰਿਤਵੀਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਬੀਤੀ ਰਾਤ ਸਰਹਿੰਦ-ਰਾਜਪੁਰਾ ਮਾਰਗ ’ਤੇ ਸਥਿਤ ਮੈਕਡੋਨਲ ਨਜ਼ਦੀਕ ਭੈੜੇ ਅਨਸਰਾਂ ਨੂੰ ਨੱਥ ਪਾਉਣ ਲਈ ਰਾਤ ਕਰੀਬ 12 ਵਜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਰਾਜਪੁਰਾ ਵੱਲ ਤੋਂ ਆ ਰਹੀ ਇਕ ਟਾਟਾ ਗੱਡੀ ਨੰ: ਸੀ.ਐਚ 01 ਸੀ. ਵਾਈ5100 ਨੂੰ ਹੋਮਗਾਰਡ ਦੇ ਜਵਾਨ ਸਲਾਮਦੀਨ ਨੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਤੇਜ਼ ਰਫ਼ਤਾਰ ਗੱਡੀ ਦੇ ਡਰਾਇਵਰ ਉਸ ਨੂੰ ਮਾਰਨ ਦੀ ਨੀਅਤ ਨਾਲ ਬੁਰੀ ਤਰਾਂ ਕੁਚਲ ਕੇ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ। ਜਿਸ ਦੇ ਸਿੱਟੇ ਵਜੋਂ ਪੁਲਿਸ ਮੁਲਾਜ਼ਮ ਦੀਆਂ ਦੋਵੇਂ ਲੱਤਾਂ ਤੇ ਇਕ ਬਾਂਹ ਟੁੱਟਣ ਸਮੇਤ ਗੰਭੀਰ ਸੱਟਾਂ ਲੱਗੀਆਂ, ਪੁਲਿਸ ਪਾਰਟੀ ਨੇ ਜ਼ਖ਼ਮੀ ਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਭਰਤੀ ਕਰਵਾਇਆਂ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਸੰਬੰਧੀ ਪੰਜਾਬ ਹੋਮਗਾਰਡ ਵੈੱਲਫੇਅਰ ਸੁਸਾਇਟੀ ਦੇ ਸੂਬਾ ਪ੍ਰਧਾਨ ਸਲਾਮਦੀਨ ਪੋਲਾ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਜਵਾਨ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਤੇ ਇਕ ਕਰੋੜ ਰੁਪਏ ਦਾ ਮੁਆਵਜ਼ਾ ਪਰਿਵਾਰ ਨੂੰ ਦਿੱਤਾ ਜਾਵੇ।