11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ’ਤੇ ਜਗਜੀਤ ਸਿੰਘ ਜੱਗੀ ਰਾਏਪੁਰ ਵਲੋਂ ਸਵਾਗਤ

ਖਮਾਣੋਂ, 11 ਅਕਤੂਬਰ (ਜੋਗਿੰਦਰ ਪਾਲ)-ਸੀਨੀਅਰ ਕਾਂਗਰਸੀ ਆਗੂ ਜਗਜੀਤ ਸਿੰਘ ਜੱਗੀ ਰਾਏਪੁਰ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਤਜਰਬੇ, ਸੂਝ-ਬੂਝ ਤੇ ਲੋਕਾਂ ਨਾਲ ਜੁੜਾਅ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

Ad Position 21
No active advertisement
ਅਜੀਤ ਡੈਸਕ 12-10-2026
ਖਮਾਣੋਂ, 11 ਅਕਤੂਬਰ (ਜੋਗਿੰਦਰ ਪਾਲ)-ਸੀਨੀਅਰ ਕਾਂਗਰਸੀ ਆਗੂ ਜਗਜੀਤ ਸਿੰਘ ਜੱਗੀ ਰਾਏਪੁਰ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੇ ਤਜਰਬੇ, ਸੂਝ-ਬੂਝ ਤੇ ਲੋਕਾਂ ਨਾਲ ਜੁੜਾਅ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਜਗਜੀਤ ਸਿੰਘ ਜੱਗੀ ਰਾਏਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤ ਵਿਚ ਇਕ ਮਜ਼ਬੂਤ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਵਾਲੀ ਲੀਡਰਸ਼ਿਪ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਪਰਗਟ ਸਿੰਘ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨ ਕਰਨਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੀਂ ਜ਼ਿੰਮੇਵਾਰੀ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੇ ਹਰ ਸੰਘਰਸ਼ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹਾਂ-ਗੁਰਸੇਵਕ ਸਿੰਘ ਰੰਧਾਵਾ ਅਗਲੀ ਖ਼ਬਰ ਤੇਜ਼ ਰਫ਼ਤਾਰ ਗੱਡੀ ਨੇ ਹੋਮਗਾਰਡ ਦਾ ਜਵਾਨ ਕੁਚਲਿਆ
Ad Position 24