13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਇਤਿਹਾਸਿਕ ਅਸਥਾਨ ਹੋਣ ਦੇ ਬਾਵਜੂਦ ਕਿਉਂ ਪਛੜਿਆ ਫ਼ਤਹਿਗੜ੍ਹ ਸਾਹਿਬ ?- ਬ੍ਰਿਜਦੀਪ ਸਿੰਘ ਲਾਂਬਾ

ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ)- ਫ਼ਤਹਿਗੜ੍ਹ ਸਾਹਿਬ ਪੰਜਾਬ ਦਾ ਇਕ ਪ੍ਰਮੁੱਖ ਤੇ ਇਤਿਹਾਸਕ ਅਸਥਾਨ ਹੈ, ਜਿੱਥੇ ਲੱਖਾਂ-ਕਰੋੜਾਂ ਸ਼ਰਧਾਲੂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ ਹਰ ਸਾਲ ਦਸੰਬਰ ਮਹੀਨੇ ਦੇ ਆਖ਼ਰੀ ਹਫ਼ਤੇ ਲੱਗਣ ਵਾਲੇ ਸ਼ਹੀਦੀ ਜੋੜ ਮੇਲ ਮੌਕੇ ਨਤਮਸਤਕ ਹੋਣ ਲਈ ਆਉਂਦੇ ਹਨ, ਪਰ ਜਦੋਂ ਗੱਲ ਵਿਕਾਸ ਦੀ ਆਉਂਦੀ ਹੈ, ਤਾਂ ਇਹ ਪੰਜਾਬ ਦੇ ਅਗਾਂਹਵਧੂ ਜ਼ਿਲਿ੍ਹਆਂ ਵਿਚ ਸ਼ਾਮਿਲ ਨਹੀਂ ਹੁੰਦਾ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹੱਦ ਅੰਦਰ ਪੈਂਦਾ ਸ਼ਹਿਰ ਮੰਡੀ ਗੋਬਿੰਦਗੜ੍ਹ ਇਕ ਉਦਯੋਗਿਕ ਹੱਬ ਮੰਨਿਆ ਜਾਂਦਾ ਹੈ, ਪਰ ਸਮੇਂ ਦੇ ਨਾਲ ਜਾਂ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਰਕੇ ਇਸ ਨੂੰ ਸੰਭਾਲਿਆ ਨਹੀਂ ਗਿਆ।

Ad Position 21
No active advertisement
ਅਜੀਤ ਡੈਸਕ 13-10-2026
ਫ਼ਤਹਿਗੜ੍ਹ ਸਾਹਿਬ, 12 ਅਕਤੂਬਰ (ਬਲਜਿੰਦਰ ਸਿੰਘ)- ਫ਼ਤਹਿਗੜ੍ਹ ਸਾਹਿਬ ਪੰਜਾਬ ਦਾ ਇਕ ਪ੍ਰਮੁੱਖ ਤੇ ਇਤਿਹਾਸਕ ਅਸਥਾਨ ਹੈ, ਜਿੱਥੇ ਲੱਖਾਂ-ਕਰੋੜਾਂ ਸ਼ਰਧਾਲੂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ ਹਰ ਸਾਲ ਦਸੰਬਰ ਮਹੀਨੇ ਦੇ ਆਖ਼ਰੀ ਹਫ਼ਤੇ ਲੱਗਣ ਵਾਲੇ ਸ਼ਹੀਦੀ ਜੋੜ ਮੇਲ ਮੌਕੇ ਨਤਮਸਤਕ ਹੋਣ ਲਈ ਆਉਂਦੇ ਹਨ, ਪਰ ਜਦੋਂ ਗੱਲ ਵਿਕਾਸ ਦੀ ਆਉਂਦੀ ਹੈ, ਤਾਂ ਇਹ ਪੰਜਾਬ ਦੇ ਅਗਾਂਹਵਧੂ ਜ਼ਿਲਿ੍ਹਆਂ ਵਿਚ ਸ਼ਾਮਿਲ ਨਹੀਂ ਹੁੰਦਾ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹੱਦ ਅੰਦਰ ਪੈਂਦਾ ਸ਼ਹਿਰ ਮੰਡੀ ਗੋਬਿੰਦਗੜ੍ਹ ਇਕ ਉਦਯੋਗਿਕ ਹੱਬ ਮੰਨਿਆ ਜਾਂਦਾ ਹੈ, ਪਰ ਸਮੇਂ ਦੇ ਨਾਲ ਜਾਂ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਰਕੇ ਇਸ ਨੂੰ ਸੰਭਾਲਿਆ ਨਹੀਂ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਿ੍ਰਜਦੀਪ ਸਿੰਘ ਲਾਂਬਾ ਨੇ ਪ੍ਰੈੱਸ ਦੇ ਨਾਂਅ ਜਾਰੀ ਬਿਆਨ ਵਿਚ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਐਮ. ਪੀ ਲੈੱਡ ਦੀ ਗੱਲ ਕਰਦੇ ਹਾਂ ਤਾਂ ਪੂਰੇ 14 ਕਰੋੜ ਵਿਚੋਂ ਸਿਰਫ਼ 4.46 ਹੀ ਵਰਤਿਆ ਗਿਆ ਹੈ, ਜੋ ਪ੍ਰਸ਼ਾਸਨ ਦੀ ਲਾਪ੍ਰਵਾਹੀ ਤੇ ਅਣਦੇਖੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕੁਝ ਮਹੀਨਿਆਂ ਬਾਅਦ ਫ਼ਤਹਿਗੜ੍ਹ ਸਾਹਿਬ ਵਿਚ ਸਾਲਾਨਾ ਸ਼ਹੀਦੀ ਸਭਾ ਹੋਣ ਜਾ ਰਹੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂਆਂ ਦੀ ਆਮਦ ਹੁੰਦੀ ਹੈ, ਪਰ ਇਹ ਇਤਿਹਾਸਕ ਸ਼ਹਿਰ ਵਿਕਾਸ ਪੱਖੋਂ ਪਛੜਨ ਕਾਰਨ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਟ੍ਰੈਫ਼ਿਕ ਇੰਤਜ਼ਾਮ ਦੀ ਗੱਲ ਕਰਦਿਆਂ ਸੁਝਾਅ ਦਿੱਤਾ ਕਿ ਗੁਰਦੁਆਰਾ ਸਾਹਿਬ ਦੇ ਬਾਹਰ ਇੱਕ ਅੰਡਰਪਾਸ ਦੀ ਲੋੜ ਹੈ, ਜਿਸ ਨਾਲ ਟ੍ਰੈਫ਼ਿਕ ਨੂੰ ਕੰਟਰੋਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਖ਼ੁਸ਼ਹਾਲ ਰਾਜ ਵਿਚ ਫ਼ਤਹਿਗੜ੍ਹ ਸਾਹਿਬ ਕਦੋਂ ਤੱਕ ਇਕ ਪਛੜਿਆ ਹਲਕਾ ਬਣਿਆ ਰਹੇਗਾ? ਉਨ੍ਹਾਂ ਸੈਰ ਸਪਾਟਾ ਅਤੇ ਸੱਭਿਆਚਾਰਕ ਮੰਤਰਾਲੇ ਨੂੰ ਅਪੀਲ ਕੀਤੀ ਕਿ ਇੱਥੇ ਦੇ ਟੂਰਿਜ਼ਮ ਢਾਂਚੇ ਨੂੰ ਮਜ਼ਬੂਤ ਕਰਨ ਦੀ ਯੋਜਨਾ ਬਣਾਈ ਜਾਵੇ, ਕਿਉਂਕਿ ਇੱਥੇ ਦੀ ਟੂਰਿਜ਼ਮ ਸਮਰੱਥਾ ਲੱਖਾਂ ਵਿਚ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਬਰਸਾਤ ਦੇ ਅਲਰਟ ਦੇ ਮੱਦੇਨਜ਼ਰ ਕਿਸਾਨ ਗਿੱਲੇ ਝੋਨੇ ਦੀ ਕਟਾਈ ਤੋਂ ਗੁਰੇਜ਼ ਕਰਨ- ਡੀ. ਸੀ. ਅਗਲੀ ਖ਼ਬਰ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ, ਮੁਆਵਜ਼ਾ ਦੇਵੇ ਸਰਕਾਰ- ਲੌਟ
Ad Position 24